ਪਿੰਡ ਠੱਟਾ ਨਵਾਂ ਵਿਖੇ ਸਰਬੱਤ ਦੇ ਭਲੇ ਲਈ ਧਾਰਮਿਕ ਸਮਾਗਮ ਕਰਵਾਇਆ ਗਿਆ।

42

ਪਿੰਡ ਠੱਟਾ ਨਵਾਂ ਵਿਖੇ ਗੁਰਦੁਆਰਾ ਸਾਹਿਬ ਵਿਖੇ ਮਾਲ-ਮਨੁੱਖੀ ਭਲੇ ਲਈ ਪਰਸੋਂ ਰੋਜ਼ ਤੋਂ ਰਖਵਾਏ ਗਏ ਦੋ ਸ੍ਰੀ ਅਖੰਡ ਪਾਠ ਸਾਹਿਬ ਦੀ ਸਮਾਪਤੀ ਉਪਰੰਤ ਸੁੰਦਰ ਧਾਰਮਿਕ ਦੀਵਾਨ ਸਜਾਏ ਗਏ। ਜਿਸ ਵਿੱਚ ਭਾਈ ਗੁਰਦੇਵ ਸਿੰਘ, ਭਾਈ ਤੀਰਥ ਸਿੰਘ, ਭਾਈ ਜਤਿੰਦਰ ਸਿੰਘ ਦੇ ਰਾਗੀ ਜਥੇ ਅਤੇ ਭਾਈ ਬਲਵਿੰਦਰ ਸਿੰਘ ਆਲਮ ਦੇ ਢਾਡੀ ਜਥੇ ਨੇ ਹਾਜ਼ਰ ਸੰਗਤਾਂ ਦੇ ਭਾਰੀ ਇਕੱਠ ਨੂੰ ਗੁਰੂ ਜਸ ਸਰਵਣ ਕਰਵਾਇਆ। ਸਮਾਗਮ ਦੇ ਤਿੰਨੇ ਦਿਨ ਚਾਹ ਪਕੌੜਿਆਂ ਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਗੁਰੂ ਕੇ ਲੰਗਰਾਂ ਵਿੱਚ ਪਿੰਡ ਦੇ ਨੌਜਵਾਨ ਵੀਰਾਂ ਅਤੇ ਛੋਟੇ -ਛੋਟੇ ਬੱਚਿਆਂ ਵੱਲੋਂ ਖੂਬ ਸੇਵਾ ਕੀਤੀ ਗਈ। ਇਸ ਮੌਕੇ ਸੰਤ ਬਾਬਾ ਗੁਰਚਰਨ ਸਿੰਘ ਜੀ ਦਮਦਮਾ ਸਾਹਿਬ ਵਾਲੇ, ਭਾਈ ਬਲਵਿੰਦਰ ਸਿੰਘ ਯੂ.ਪੀ. ਵਾਲੇ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।