BREAKING NEWS
Today's Mukhwak from G.Damdama Sahib Thatta

ਇਤਿਹਾਸਕ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਠੱਟਾ ਤੋਂ ਅੱਜ ਦਾ ਫੁਰਮਾਨ ਮੰਗਲਵਾਰ 25 ਅਗਸਤ 2015 (9 ਭਾਦੋਂ ਸੰਮਤ 547 ਨਾ:)

86

Huqam

ਸੂਹੀ ਮਹਲਾ ੫ ਘਰੁ ੩    ੴ ਸਤਿਗੁਰ ਪ੍ਰਸਾਦਿ ॥ ਸੇਵਾ ਥੋਰੀ ਮਾਗਨੁ ਬਹੁਤਾ ॥ ਮਹਲੁ ਨ ਪਾਵੈ ਕਹਤੋ ਪਹੁਤਾ ॥੧॥ ਜੋ ਪ੍ਰਿਅ ਮਾਨੇ ਤਿਨ ਕੀ ਰੀਸਾ ॥ ਕੂੜੇ ਮੂਰਖ ਕੀ ਹਾਠੀਸਾ ॥੧॥ ਰਹਾਉ ॥ ਭੇਖ ਦਿਖਾਵੈ ਸਚੁ ਨ ਕਮਾਵੈ ॥ ਕਹਤੋ ਮਹਲੀ ਨਿਕਟਿ ਨ ਆਵੈ ॥੨॥ ਅਤੀਤੁ ਸਦਾਏ ਮਾਇਆ ਕਾ ਮਾਤਾ ॥ ਮਨਿ ਨਹੀ ਪ੍ਰੀਤਿ ਕਹੈ ਮੁਖਿ ਰਾਤਾ ॥੩॥ ਕਹੁ ਨਾਨਕ ਪ੍ਰਭ ਬਿਨਉ ਸੁਨੀਜੈ ॥ ਕੁਚਲੁ ਕਠੋਰੁ ਕਾਮੀ ਮੁਕਤੁ ਕੀਜੈ ॥੪॥ ਦਰਸਨ ਦੇਖੇ ਕੀ ਵਡਿਆਈ ॥ ਤੁਮ੍ਹ੍ਹ ਸੁਖਦਾਤੇ ਪੁਰਖ ਸੁਭਾਈ ॥੧॥ ਰਹਾਉ ਦੂਜਾ ॥੧॥੭॥ {ਅੰਗ 738}

ਅਰਥ: ਹੇ ਭਾਈ! ਝੂਠੇ ਮੂਰਖ ਮਨੁੱਖ ਦੇ ਹਠ ਦੀ ਗੱਲ (ਸੁਣ)ਇਹ ਉਹਨਾਂ ਦੀ ਰੀਸ ਕਰਦਾ ਹੈ ਜੇਹੜੇ ਪਿਆਰੇ ਪ੍ਰਭੂ ਦੇ ਦਰ ਤੋਂ ਸਤਕਾਰ ਹਾਸਲ ਕਰ ਚੁਕੇ ਹਨ।੧।ਰਹਾਉ। ਹੇ ਭਾਈ! ਇਹ ਮੂਰਖ ਕੰਮ ਤਾਂ ਥੋੜਾ ਕਰਦਾ ਹੈ, ਪਰ ਉਸ ਦੇ ਇਵਜ਼ ਵਿਚ ਇਸ ਦੀ ਮੰਗ ਬਹੁਤ ਜ਼ਿਆਦਾ ਹੈ। ਪ੍ਰਭੂ ਦੇ ਚਰਨਾਂ ਤਕ ਪਹੁੰਚ ਤਾਂ ਹਾਸਲ ਨਹੀਂ ਕਰ ਸਕਦਾ, ਪਰ ਆਖਦਾ ਹੈ ਕਿ ਮੈਂ (ਪ੍ਰਭੂ ਦੀ ਹਜ਼ੂਰੀ ਵਿਚ) ਪਹੁੰਚਿਆ ਹੋਇਆ ਹਾਂ।੧। (ਹੇ ਭਾਈ! ਝੂਠਾ ਮੂਰਖ ਹੋਰਨਾਂ ਨੂੰ ਆਪਣੇ ਧਰਮੀ ਹੋਣ ਦੇ ਨਿਰੇ) ਭੇਖ ਵਿਖਾ ਰਿਹਾ ਹੈ, ਸਦਾਥਿਰ ਪ੍ਰਭੂ ਦਾ ਨਾਮ ਸਿਮਰਨ ਦੀ ਕਮਾਈ ਨਹੀਂ ਕਰਦਾ। ਮੂੰਹੋਂ ਆਖਦਾ ਹੈ ਕਿ ਮੈਂ ਹਜ਼ੂਰੀ ਵਿਚ ਪਹੁੰਚਿਆ ਹੋਇਆ ਹਾਂ, ਪਰ (ਪ੍ਰਭੂਚਰਨਾਂ ਦੇ ਕਿਤੇ)ਨੇੜੇ ਭੀ ਨਹੀਂ ਢੁਕਿਆ।੨। (ਹੇ ਭਾਈ! ਵੇਖ ਮੂਰਖ ਦੀ ਹਠ ਦੀ ਗੱਲ! ਇਹ ਆਪਣੇ ਆਪ ਨੂੰ) ਤਿਆਗੀ ਅਖਵਾਂਦਾ ਹੈ ਪਰ ਮਾਇਆ (ਦੀ ਲਾਲਸਾ) ਵਿਚ ਮਸਤ ਰਹਿੰਦਾ ਹੈ। (ਇਸ ਦੇ) ਮਨ ਵਿਚ (ਪ੍ਰਭੂਚਰਨਾਂ ਦਾ) ਪਿਆਰ ਨਹੀਂ ਹੈ, ਪਰ ਮੂੰਹੋਂ ਆਖਦਾ ਹੈ ਕਿ ਮੈਂ (ਪ੍ਰਭੂ ਦੇ ਪ੍ਰੇਮਰੰਗ ਵਿਚ) ਰੰਗਿਆ ਹੋਇਆ ਹਾਂ।੩। ਹੇ ਨਾਨਕ! ਆਖਹੇ ਪ੍ਰਭੂ! ਮੇਰੀ ਬੇਨਤੀ ਸੁਣ (ਜੀਵ ਵਿਚਾਰਾ ਕੁਝ ਕਰਨਜੋਗਾ ਨਹੀਂ, ਇਹ) ਮੰਦਕਰਮੀ ਹੈ, ਨਿਰਦਈ ਹੈ, ਵਿਸ਼ਈ ਹੈ (ਫਿਰ ਭੀ ਤੇਰਾ) ਹੈ ਇਸ ਨੂੰ ਇਹਨਾਂ ਵਿਕਾਰਾਂ ਤੋਂ ਖ਼ਲਾਸੀ ਬਖ਼ਸ਼।੪। ਹੇ ਪੁਰਖ ਪ੍ਰਭੂ! ਤੂੰ ਸਭ ਸੁਖ ਦੇਣਜੋਗ ਹੈਂ, ਤੂੰ ਪਿਆਰਭਰਪੂਰ ਹੈਂ। (ਅਸਾਂ ਜੀਵਾਂ ਨੂੰ) ਇਹ ਵਡਿਆਈ ਬਖ਼ਸ਼ ਕਿ ਤੇਰਾ ਦਰਸਨ ਕਰ ਸਕੀਏ।੧।ਰਹਾਉ ਦੂਜਾ।੧।੭। ਨੋਟ: ਨਵੇਂ ਸੰਗ੍ਰਹਿ (ਘਰੁ ੩) ਦਾ ਇਹ ਪਹਿਲਾ ਸ਼ਬਦ ਹੈ। ਕੁੱਲ ਜੋੜ ੭ ਹੈ।