BREAKING NEWS
Today's Mukhwak from G.Damdama Sahib Thatta

ਸੋਮਵਾਰ 19 ਅਕਤੂਬਰ 2015 (3 ਕੱਤਕ ਸੰਮਤ 547 ਨਾਨਕਸ਼ਾਹੀ) Click to read in full..

111

Today's Mukhwak from G.Damdama Sahib Thatta

ਹ੍ਰਿਦੈ ਕਪਟੁ ਮੁਖ ਗਿਆਨੀ ॥ ਝੂਠੇ ਕਹਾ ਬਿਲੋਵਸਿ ਪਾਨੀ ॥੧॥ ਕਾਂਇਆ ਮਾਂਜਸਿ ਕਉਨ ਗੁਨਾਂ ॥ ਜਉ ਘਟ ਭੀਤਰਿ ਹੈ ਮਲਨਾਂ ॥੧॥ ਰਹਾਉ ॥ ਲਉਕੀ ਅਠਸਠਿ ਤੀਰਥ ਨ੍ਹ੍ਹਾਈ ॥ ਕਉਰਾਪਨੁ ਤਊ ਨ ਜਾਈ ॥੨॥ ਕਹਿ ਕਬੀਰ ਬੀਚਾਰੀ ॥ ਭਵ ਸਾਗਰੁ ਤਾਰਿ ਮੁਰਾਰੀ ॥੩॥੮॥ {ਅੰਗ 656}

ਅਰਥ: (ਹੇ ਝੂਠੇ!) ਜੇ ਤੇਰੇ ਹਿਰਦੇ ਵਿਚ (ਕਪਟ ਦੀ) ਮੈਲ ਹੈ ਤਾਂ ਇਸ ਗੱਲ ਦਾ ਕੋਈ ਫ਼ਾਇਦਾ ਨਹੀਂ ਕਿ ਤੂੰ ਆਪਣਾ ਸਰੀਰ ਮਾਂਜਦਾ ਫਿਰਦਾ ਹੈਂ (ਭਾਵ, ਬਾਹਰੋਂ ਸੁੱਚਾ ਤੇ ਪਵਿੱਤਰਤਾ ਰੱਖਦਾ ਹੈਂ)੧।ਰਹਾਉ। ਹੇ ਪਖੰਡੀ ਮਨੁੱਖ! ਤੇਰੇ ਮਨ ਵਿਚ ਤਾਂ ਠੱਗੀ ਹੈ, ਪਰ ਤੂੰ ਮੂੰਹੋਂ (ਬ੍ਰਹਮ) ਗਿਆਨ ਦੀਆਂ ਗੱਲਾਂ ਕਰ ਰਿਹਾ ਹੈਂ। ਤੈਨੂੰ ਇਸ ਪਾਣੀ ਰਿੜਕਣ ਤੋਂ ਕੋਈ ਲਾਭ ਨਹੀਂ ਹੋ ਸਕਦਾ।੧। (ਵੇਖ,) ਜੇ ਤੂੰਬੀ ਅਠਾਹਠ ਤੀਰਥਾਂ ਉੱਤੇ ਭੀ ਇਸ਼ਨਾਨ ਕਰ ਲਏ, ਤਾਂ ਭੀ ਉਸ ਦੀ (ਅੰਦਰਲੀ) ਕੁੜਿੱਤਣ ਦੂਰ ਨਹੀਂ ਹੁੰਦੀ।੨। (ਇਸ ਅੰਦਰਲੀ ਮੈਲ ਨੂੰ ਦੂਰ ਕਰਨ ਲਈ) ਕਬੀਰ ਤਾਂ ਸੋਚ ਵਿਚਾਰ ਕੇ (ਪ੍ਰਭੂ ਅੱਗੇ ਹੀ ਇਉਂ) ਅਰਦਾਸ ਕਰਦਾ ਹੈਹੇ ਪ੍ਰਭੂ! ਤੂੰ ਮੈਨੂੰ ਇਸ ਸੰਸਾਰਸਮੁੰਦਰ ਤੋਂ ਪਾਰ ਲੰਘਾ ਲੈ।੩।੮।  ਸ਼ਬਦ ਦਾ ਭਾਵ: ਮਨ ਦੀ ਮੈਲ ਤੀਰਥਇਸ਼ਨਾਨ ਜਾਂ ਗਿਆਨਚਰਚਾ ਨਾਲ ਦੂਰ ਨਹੀਂ ਹੁੰਦੀ। ਇਸ ਦਾ ਇਲਾਜ ਇੱਕੋ ਹੀ ਹੈਪ੍ਰਭੂ ਦੇ ਦਰ ਤੇ ਢਹਿ ਪੈਣਾ।੮।