ਬਾਬਾ ਦਰਬਾਰਾ ਸਿੰਘ ਕਾਲਜੀਏਟ ਪਬਲਿਕ ਸਕੂਲ ਵਿਖੇ ਦੀਵਾਲੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਵਿਚ ਰੰਗੋਲੀ ਬਣਾਉਣ, ਦੀਵੇ ਸਜਾਉਣ ਤੇ ਕਲਾਸਾਂ ਦੇ ਕਮਰਿਆਂ ਦੀ ਸਜਾਵਟ ਕਰਨ ਦੇ ਮੁਕਾਬਲੇ ਕਰਵਾਏ ਗਏ | ਰੰਗੋਲੀ ਮੁਕਾਬਲੇ ਵਿਚ ਕ੍ਰਮਵਾਰ ਗਿਆਰ੍ਹਵੀਂ ਜਮਾਤ, ਬਾਰ੍ਹਵੀਂ ਤੇ ਨੌਵੀਂ ਜਮਾਤ ਅਤੇ ਅੱਠਵੀਂ ਜਮਾਤ ਪਹਿਲੇ, ਦੂਜੇ ਤੇ ਤੀਜੇ ਸਥਾਨ ‘ਤੇ ਰਹੇ | ਦੀਵੇ ਸਜਾਉਣ ਦੇ ਮੁਕਾਬਲਿਆਂ ਵਿਚ 11ਵੀਂ ਜਮਾਤ, 7ਵੀਂ ਤੇ 9ਵੀਂ ਜਮਾਤ ਤੇ 5ਵੀਂ ਜਮਾਤ ਨੇ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਲ ਕੀਤਾ | ਅੰਤ ਵਿਚ ਸਕੂਲ ਪਿ੍ੰਸੀਪਲ ਸ੍ਰੀਮਤੀ ਮਧੂ ਵੱਲੋਂ ਬੱਚਿਆਂ ਦੇ ਊਧਮ ਦੀ ਸ਼ਲਾਘਾ ਕੀਤੀ ਗਈ | ਇਸ ਮੌਕੇ ਪ੍ਰੋ: ਚਰਨ ਸਿੰਘ ਪ੍ਰਧਾਨ ਸਕੂਲ ਪ੍ਰਬੰਧਕ ਕਮੇਟੀ, ਮੈਨੇਜਿੰਗ ਡਾਇਰੈਕਟਰ ਡਾ: ਬਲਜੀਤ ਕੌਰ, ਪਿ੍ੰਸੀਪਲ ਸ੍ਰੀਮਤੀ ਮਧੂ, ਵਾਈਸ ਪਿ੍ੰਸੀਪਲ ਸ੍ਰੀਮਤੀ ਅਮਨਦੀਪ ਕੌਰ ਤੇ ਹੋਰ ਅਧਿਆਪਕਾਂ ਵੱਲੋਂ ਦੀਵਾਲੀ ਦੀ ਵਧਾਈ ਦਿੱਤੀ ਗਈ |