Nant Kaur Momi
ਆਪ ਜੀ ਨੂੰ ਬੜੇ ਹੀ ਵੈਰਾਗਮਈ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਮਾਤਾ ਨੰਤ ਕੌਰ ਪਤਨੀ ਸ. ਦਲੀਪ ਸਿੰਘ ਮੋਮੀ (ਮਾਤਾ ਪ੍ਰੋਫੈਸਰ ਬਲਬੀਰ ਸਿੰਘ ਮੋਮੀ, ਨੰਬਰਦਾਰ ਸੁਰਿੰਦਰ ਸਿੰਘ ਮੋਮੀ ਅਤੇ ਇੰਟਰਨੈਸ਼ਨਲ ਪੰਥਕ ਪ੍ਰਸਿੱਧ ਕਵੀਸ਼ਰ ਸੁਖਵਿੰਦਰ ਸਿੰਘ ਮੋਮੀ) ਵਾਸੀ ਪਿੰਡ ਠੱਟਾ ਨਵਾਂ ਅੱਜ ਸ਼ਾਮ 6.25 ਵਜੇ ਲੰਬੀ ਬੀਮਾਰੀ ਪਿੱਛੋਂ ਅਕਾਲ ਚਲਾਣਾ ਕਰ ਗਏ ਹਨ। ਉਹਨਾਂ ਦਾ ਅੰਤਿਮ ਸਸਕਾਰ ਕੱਲ੍ਹ ਬਾਅਦ ਦੁਪਹਿਰ 12 ਵਜੇ ਸ਼ਮਸ਼ਾਨ ਘਾਟ ਠੱਟਾ ਵਿਖੇ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਅਤੇ ਪਿੰਡ ਵਾਸੀਆਂ ਦੀ ਹਾਜ਼ਰੀ ਵਿੱਚ ਕੀਤਾ ਜਾਵੇਗਾ।