ਦਸਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅਵਤਾਰ ਪੁਰਬ ਦੀ ਖੁਸ਼ੀ ਵਿੱਚ ਨਗਰ ਕੀਰਤਨ ਮਿਤੀ 5 ਜਨਵਰੀ ਨੂੰ ਸਵੇਰੇ 8 ਵਜੇ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਠੱਟਾ ਤੋਂ ਪ੍ਰਾਰੰਭ ਹੋਵੇਗਾ। ਇਸ ਸਬੰਧੀ ਸੰਤ ਬਾਬਾ ਗੁਰਚਰਨ ਸਿੰਘ ਜੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਹਰ ਸਾਲ ਦੀ ਤਰਾਂ ਇਹ ਨਗਰ ਕੀਰਤਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਪੰਜ ਪਿਆਰਿਆਂ ਦੀ ਰਹਿਨੁਮਾਈ ਹੇਠ ਇਲਾਕਾ ਨਿਵਾਸੀਆਂ ਦੇ ਉੱਦਮ ਸਦਕਾ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਤੋਂ ਚੱਲ ਕਰਕੇ ਪਿੰਡ ਪੁਰਾਣਾ ਠੱਟਾ, ਨਵਾਂ ਠੱਟਾ, ਟੋਡਰਵਾਲ, ਸਾਬੂਵਾਲ, ਦਰੀਏਵਾਲ, ਕਾਲੂ ਭਾਟੀਆ ਤੋਂ ਹੁੰਦਾ ਹੋਇਆ ਵਾਪਸ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਵਿਖੇ ਪਹੁੰਚੇਗਾ। ਇਸ ਮੌਕੇ ਪਿੰਡ ਵਾਸੀਆਂ ਵੱਲੋਂ ਸੰਗਤਾਂ ਲਈ ਚਾਹ ਪਕੌੜਿਆਂ ੳਤੇ ਫਲਾਂ ਦਾ ਲੰਗਰ ਵੀ ਲਗਾਇਆ ਜਾਵੇਗਾ। ਜ਼ਿਕਰਯੋਗ ਹੈ ਕਿ ਇਸ ਨਗਰ ਕੀਰਤਨ ਵਿਚ ਹਜ਼ਾਰਾਂ ਸੰਗਤਾਂ ਟਰੈਕਟਰ ਟਰਾਲੀਆਂ, ਸਕੂਟਰ, ਮੋਟਰ ਸਾਈਕਲਾਂ ਤੇ ਹਾਜ਼ਰੀ ਲਗਵਾਉਂਦੀਆਂ ਹਨ।
Home ਤਾਜ਼ਾ ਖਬਰਾਂ ਦਸ਼ਮੇਸ਼ ਪਿਤਾ ਦੇ ਅਵਤਾਰ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਗੁ: ਸ੍ਰੀ ਦਮਦਮਾ ਸਾਹਿਬ ਠੱਟਾ ਤੋਂ 5 ਜਨਵਰੀ ਨੂੰ

ਦਸ਼ਮੇਸ਼ ਪਿਤਾ ਦੇ ਅਵਤਾਰ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਗੁ: ਸ੍ਰੀ ਦਮਦਮਾ ਸਾਹਿਬ ਠੱਟਾ ਤੋਂ 5 ਜਨਵਰੀ ਨੂੰ
91
Previous Postਇਤਿਹਾਸਕ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਠੱਟਾ ਤੋਂ ਅੱਜ ਦਾ ਫੁਰਮਾਨ-ਸ਼ੁੱਕਰਵਾਰ 25 ਦਸੰਬਰ 2015 (10 ਪੋਹ ਸੰਮਤ 547 ਨਾਨਕਸ਼ਾਹੀ)
Next Postਬਾਬਾ ਬੀਰ ਸਿੰਘ ਲਾਇਬਰੇਰੀ ਬੂਲਪੁਰ ਵੱਲੋਂ ਸ.ਹ.ਸ.ਮੰਗੂਪੁਰ ਵਿਖੇ ਆਮ ਗਿਆਨ ਪ੍ਰਤੀਯੋਗਤਾ ਕਰਵਾਈ ਗਈ।