ਮੰਗਲਵਾਰ 26 ਜਨਵਰੀ 2016 (13 ਮਾਘ ਸੰਮਤ 547 ਨਾਨਕਸ਼ਾਹੀ)

108
Today's Mukhwak from G.Damdama Sahib Thatta

Today's Mukhwak from G.Damdama Sahib Thatta

ਧਨਾਸਰੀ ਮਹਲਾ ੩ ॥ ਕਾਚਾ ਧਨੁ ਸੰਚਹਿ ਮੂਰਖ ਗਾਵਾਰ ॥ ਮਨਮੁਖ ਭੂਲੇ ਅੰਧ ਗਾਵਾਰ ॥ ਬਿਖਿਆ ਕੈ ਧਨਿ ਸਦਾ ਦੁਖੁ ਹੋਇ ॥ ਨਾ ਸਾਥਿ ਜਾਇ ਨ ਪਰਾਪਤਿ ਹੋਇ ॥੧॥ ਸਾਚਾ ਧਨੁ ਗੁਰਮਤੀ ਪਾਏ ॥ ਕਾਚਾ ਧਨੁ ਫੁਨਿ ਆਵੈ ਜਾਏ ॥ ਰਹਾਉ ॥ ਮਨਮੁਖਿ ਭੂਲੇ ਸਭਿ ਮਰਹਿ ਗਵਾਰ ॥ ਭਵਜਲਿ ਡੂਬੇ ਨ ਉਰਵਾਰਿ ਨ ਪਾਰਿ ॥ ਸਤਿਗੁਰੁ ਭੇਟੇ ਪੂਰੈ ਭਾਗਿ ॥ ਸਾਚਿ ਰਤੇ ਅਹਿਨਿਸਿ ਬੈਰਾਗਿ ॥੨॥ ਚਹੁ ਜੁਗ ਮਹਿ ਅੰਮ੍ਰਿਤੁ ਸਾਚੀ ਬਾਣੀ ॥ ਪੂਰੈ ਭਾਗਿ ਹਰਿ ਨਾਮਿ ਸਮਾਣੀ ॥ ਸਿਧ ਸਾਧਿਕ ਤਰਸਹਿ ਸਭਿ ਲੋਇ ॥ ਪੂਰੈ ਭਾਗਿ ਪਰਾਪਤਿ ਹੋਇ ॥੩॥ ਸਭੁ ਕਿਛੁ ਸਾਚਾ ਸਾਚਾ ਹੈ ਸੋਇ ॥ ਊਤਮ ਬ੍ਰਹਮੁ ਪਛਾਣੈ ਕੋਇ ॥ ਸਚੁ ਸਾਚਾ ਸਚੁ ਆਪਿ ਦ੍ਰਿੜਾਏ ॥ ਨਾਨਕ ਆਪੇ ਵੇਖੈ ਆਪੇ ਸਚਿ ਲਾਏ ॥੪॥੭॥ {ਅੰਗ 665}

ਅਰਥ: ਜੇਹੜਾ ਮਨੁੱਖ ਗੁਰੂ ਦੀ ਮਤਿ ਉਤੇ ਤੁਰਦਾ ਹੈ, ਉਹ ਸਦਾ ਕਾਇਮ ਰਹਿਣ ਵਾਲਾ ਹਰਿਨਾਮਧਨ ਹਾਸਲ ਕਰ ਲੈਂਦਾ ਹੈ। (ਪਰ ਦੁਨੀਆ ਵਾਲਾ) ਨਾਸਵੰਤ ਧਨ ਕਦੇ ਮਨੁੱਖ ਨੂੰ ਮਿਲ ਜਾਂਦਾ ਹੈ ਕਦੇ ਹੱਥੋਂ ਨਿਕਲ ਜਾਂਦਾ ਹੈ।ਰਹਾਉ। ਹੇ ਭਾਈ! ਮੂਰਖ ਅੰਞਾਣ ਲੋਕ (ਸਿਰਫ਼ ਦੁਨੀਆ ਵਾਲਾ) ਨਾਸਵੰਤ ਧਨ (ਹੀ) ਜੋੜਦੇ ਰਹਿੰਦੇ ਹਨ। ਆਪਣੇ ਮਨ ਦੇ ਪਿੱਛੇ ਤੁਰਨ ਵਾਲੇ, ਮਾਇਆ ਦੇ ਮੋਹ ਵਿਚ ਅੰਨ੍ਹੇ ਹੋਏ ਹੋਏ ਮਨੁੱਖ ਕੁਰਾਹੇ ਪਏ ਰਹਿੰਦੇ ਹਨ। ਹੇ ਭਾਈ! ਮਾਇਆ ਦੇ ਧਨ ਨਾਲ ਸਦਾ ਦੁੱਖ (ਹੀ) ਮਿਲਦਾ ਹੈ। ਇਹ ਧਨ ਨਾਹ ਹੀ ਮਨੁੱਖ ਦੇ ਨਾਲ ਜਾਂਦਾ ਹੈ, ਅਤੇ, ਨਾਹ ਹੀ (ਇਸ ਨੂੰ ਜੋੜ ਜੋੜ ਕੇ) ਸੰਤੋਖ ਪ੍ਰਾਪਤ ਹੁੰਦਾ ਹੈ।੧। ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮੂਰਖ ਮਨੁੱਖ (ਮਾਇਆ ਦੇ ਮੋਹ ਦੇ ਕਾਰਨ) ਕੁਰਾਹੇ ਪੈ ਕੇ ਸਭ ਆਤਮਕ ਮੌਤ ਸਹੇੜ ਲੈਂਦੇ ਹਨ, ਸੰਸਾਰਸਮੁੰਦਰ ਵਿਚ ਡੁੱਬ ਜਾਂਦੇ ਹਨ, ਨਾਹ ਉਰਲੇ ਬੰਨੇ ਰਹਿੰਦੇ ਹਨ, ਨਾਹ ਪਾਰਲੇ ਬੰਨੇ (ਨਾਹ ਇਹ ਮਾਇਆ ਸਾਥ ਤੋੜ ਨਿਬਾਹੁੰਦੀ ਹੈ, ਨਾਹ ਨਾਮਧਨ ਜੋੜਿਆ ਹੁੰਦਾ ਹੈ)ਜਿਨ੍ਹਾਂ ਮਨੁੱਖਾਂ ਨੂੰ ਪੂਰੀ ਕਿਸਮਤ ਨਾਲ ਗੁਰੂ ਮਿਲ ਪੈਂਦਾ ਹੈ ਉਹ ਦਿਨ ਰਾਤ (ਹਰ ਵੇਲੇ) ਸਦਾਥਿਰ ਹਰਿਨਾਮ ਵਿਚ ਮਗਨ ਰਹਿੰਦੇ ਹਨ (ਨਾਮ ਦੀ ਬਰਕਤਿ ਨਾਲ ਮਾਇਆ ਵਲੋਂ) ਉਪਰਾਮਤਾ ਵਿਚ ਟਿਕੇ ਰਹਿੰਦੇ ਹਨ।੨। ਹੇ ਭਾਈ! ਸਦਾਥਿਰ ਪ੍ਰਭੂ ਦੀ ਸਿਫ਼ਤਿਸਾਲਾਹ ਵਾਲੀ ਗੁਰਬਾਣੀ ਸਦਾ ਹੀ ਆਤਮਕ ਜੀਵਨ ਦੇਣ ਵਾਲਾ ਨਾਮਜਲ (ਵੰਡਦੀ ਹੈ), ਪੂਰੀ ਕਿਸਮਤ ਨਾਲ (ਮਨੁੱਖ ਇਸ ਬਾਣੀ ਦੀ ਬਰਕਤਿ ਨਾਲ) ਪਰਮਾਤਮਾ ਦੇ ਨਾਮ ਵਿਚ ਲੀਨ ਹੋ ਜਾਂਦਾ ਹੈ। ਹੇ ਭਾਈ! ਕਰਾਮਾਤੀ ਜੋਗੀ ਤੇ ਸਾਧਨਾਂ ਕਰਨ ਵਾਲੇ ਜੋਗੀ ਸਾਰੇ ਹੀ ਜਗਤ ਵਿਚ (ਇਸ ਬਾਣੀ ਦੀ ਖ਼ਾਤਰ) ਤਰਲੇ ਲੈਂਦੇ ਹਨ, ਪਰ ਪੂਰੀ ਕਿਸਮਤ ਨਾਲ ਹੀ ਮਿਲਦੀ ਹੈ।੩। ਹੇ ਭਾਈ! ਜੇਹੜਾ ਕੋਈ ਵਿਰਲਾ ਮਨੁੱਖ ਪਵਿੱਤ੍ਰਸਰੂਪ ਪਰਮਾਤਮਾ ਨਾਲ ਸਾਂਝ ਪਾਂਦਾ ਹੈ ਉਸ ਨੂੰ ਹਰੇਕ ਸ਼ੈ ਉਸ ਸਦਾਥਿਰ ਪ੍ਰਭੂ ਦਾ ਰੂਪ ਦਿੱਸਦੀ ਹੈ, ਉਸ ਨੂੰ ਹਰ ਥਾਂ ਉਹ ਸਦਾਥਿਰ ਪ੍ਰਭੂ ਹੀ ਵੱਸਦਾ ਦਿੱਸਦਾ ਹੈ। ਹੇ ਨਾਨਕ! ਸਦਾਥਿਰ ਰਹਿਣ ਵਾਲਾ ਪਰਮਾਤਮਾ ਆਪਣਾ ਸਦਾਥਿਰ ਨਾਮ ਆਪ ਹੀ (ਮਨੁੱਖ ਦੇ ਹਿਰਦੇ ਵਿਚ) ਪੱਕਾ ਕਰਦਾ ਹੈ। ਉਹ ਆਪ ਹੀ (ਸਭ ਦੀ) ਸੰਭਾਲ ਕਰਦਾ ਹੈ, ਤੇ, ਆਪ ਹੀ (ਜੀਵਾਂ ਨੂੰ) ਆਪਣੇ ਸਦਾਥਿਰ ਨਾਮ ਵਿਚ ਜੋੜਦਾ ਹੈ।੪।੭।

ਵਾਹਿਗੁਰੂ ਜੀ ਕਾ ਖ਼ਾਲਸਾ । ਵਾਹਿਗੁਰੂ ਜੀ ਕੀ ਫ਼ਤਹਿ ॥

www.thatta.in, WhatsApp: 98728-98928