Thatta Nawan

ਆਪ ਜੀ ਨੂੰ ਬੜੇ ਹੀ ਵੈਰਾਗਮਈ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਮਾਤਾ ਮਹਿੰਦਰ ਕੌਰ ਪਤਨੀ ਸਵ. ਸਾਧੂ ਸਿੰਘ ਮਾੜ੍ਹਾ ਵਾਸੀ ਪਿੰਡ ਠੱਟਾ ਨਵਾਂ ਮਿਤੀ 26 ਫਰਵਰੀ ਦਿਨ ਸ਼ੁੱਕਰਵਾਰ ਨੂੰ ਸਵੇਰੇ 4:30 ਵਜੇ ਅਕਾਲ ਚਲਾਣਾ ਕਰ ਗਏ ਹਨ। ਉਹਨਾਂ ਦਾ ਅੰਤਿਮ ਸਸਕਾਰ ਮਿਤੀ 26 ਫਰਵਰੀ 2016 ਦਿਨ ਨੂੰ ਬਾਅਦ ਦੁਪਹਿਰ 3 ਵਜੇ ਸ਼ਮਸ਼ਾਨ ਘਾਟ ਠੱਟਾ ਨਵਾਂ ਵਿਖੇ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਅਤੇ ਪਿੰਡ ਵਾਸੀਆਂ ਦੀ ਹਾਜ਼ਰੀ ਵਿੱਚ ਕਰ ਦਿੱਤਾ ਗਿਆ। ਮਾਤਾ ਮਹਿੰਦਰ ਕੌਰ ਜੀ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ, ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਮਿਤੀ 2 ਮਾਰਚ 2016 ਦਿਨ ਬੁੱਧਵਾਰ ਨੂੰ ਉਹਨਾਂ ਦੇ ਗ੍ਰਹਿ ਪਿੰਡ ਠੱਟਾ ਨਵਾਂ ਵਿਖੇ ਹੋਵੇਗਾ।