March 19, 2016, Saturday 05:00 AM. IST
ਟੋਡੀ ਮਹਲਾ ੫ ॥ ਸਤਿਗੁਰ ਆਇਓ ਸਰਣਿ ਤੁਹਾਰੀ ॥ ਮਿਲੈ ਸੂਖੁ ਨਾਮੁ ਹਰਿ ਸੋਭਾ ਚਿੰਤਾ ਲਾਹਿ ਹਮਾਰੀ ॥੧॥ ਰਹਾਉ ॥ ਅਵਰ ਨ ਸੂਝੈ ਦੂਜੀ ਠਾਹਰ ਹਾਰਿ ਪਰਿਓ ਤਉ ਦੁਆਰੀ ॥ ਲੇਖਾ ਛੋਡਿ ਅਲੇਖੈ ਛੂਟਹ ਹਮ ਨਿਰਗੁਨ ਲੇਹੁ ਉਬਾਰੀ ॥੧॥ ਸਦ ਬਖਸਿੰਦੁ ਸਦਾ ਮਿਹਰਵਾਨਾ ਸਭਨਾ ਦੇਇ ਅਧਾਰੀ ॥ ਨਾਨਕ ਦਾਸ ਸੰਤ ਪਾਛੈ ਪਰਿਓ ਰਾਖਿ ਲੇਹੁ ਇਹ ਬਾਰੀ ॥੨॥੪॥੯॥ {ਅੰਗ 713}
ਅਰਥ: ਹੇ ਗੁਰੂ! ਮੈਂ ਤੇਰੀ ਸਰਨ ਆਇਆ ਹਾਂ। ਮੇਰੀ ਚਿੰਤਾ ਦੂਰ ਕਰ (ਮੇਹਰ ਕਰ, ਤੇਰੇ ਦਰ ਤੋਂ ਮੈਨੂੰ) ਪਰਮਾਤਮਾ ਦਾ ਨਾਮ ਮਿਲ ਜਾਏ, (ਇਹੀ ਮੇਰੇ ਵਾਸਤੇ) ਸੁਖ (ਹੈ, ਇਹੀ ਮੇਰੇ ਵਾਸਤੇ) ਸੋਭਾ (ਹੈ)।੧।ਰਹਾਉ। ਹੇ ਪ੍ਰਭੂ! (ਮੈਂ ਹੋਰ ਆਸਰਿਆਂ ਵਲੋਂ) ਹਾਰ ਕੇ ਤੇਰੇ ਦਰ ਤੇ ਆ ਪਿਆ ਹਾਂ, ਹੁਣ ਮੈਨੂੰ ਕੋਈ ਹੋਰ ਆਸਰਾ ਸੁੱਝਦਾ ਨਹੀਂ। ਹੇ ਪ੍ਰਭੂ ਅਸਾਂ ਜੀਵਾਂ ਦੇ ਕਰਮਾਂ ਦਾ ਲੇਖਾ ਨਾਹ ਕਰ, ਅਸੀ ਤਦੋਂ ਹੀ ਸੁਰਖ਼ਰੂ ਹੋ ਸਕਦੇ ਹਾਂ, ਜੇ ਸਾਡੇ ਕਰਮਾਂ ਦਾ ਲੇਖਾ ਨਾਹ ਹੀ ਕੀਤਾ ਜਾਏ। ਹੇ ਪ੍ਰਭੂ! ਸਾਨੂੰ ਗੁਣਹੀਨ ਜੀਵਾਂ ਨੂੰ (ਵਿਕਾਰਾਂ ਤੋਂ ਤੂੰ ਆਪ) ਬਚਾ ਲੈ।੧। ਹੇ ਭਾਈ! ਪਰਮਾਤਮਾ ਸਦਾ ਬਖ਼ਸ਼ਸ਼ ਕਰਨ ਵਾਲਾ ਹੈ, ਸਦਾ ਮੇਹਰ ਕਰਨ ਵਾਲਾ ਹੈ, ਉਹ ਸਭ ਜੀਵਾਂ ਨੂੰ ਆਸਰਾ ਦੇਂਦਾ ਹੈ। ਹੇ ਦਾਸ ਨਾਨਕ! (ਤੂੰ ਭੀ ਅਰਜ਼ੋਈ ਕਰ ਤੇ ਆਖ-) ਮੈਂ ਗੁਰੂ ਦੀ ਸਰਨ ਆ ਪਿਆ ਹਾਂ, ਮੈਨੂੰ ਇਸ ਜਨਮ ਵਿਚ(ਵਿਕਾਰਾਂ ਤੋਂ) ਬਚਾਈ ਰੱਖ।੨।੪।੯।
Home ਹੁਕਮਨਾਮਾ ਸਾਹਿਬ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਅੱਜ ਦਾ ਮੁਖਵਾਕ।

ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਅੱਜ ਦਾ ਮੁਖਵਾਕ।
217
Previous Postਸਨਿਚਰਵਾਰ 19 ਮਾਰਚ 2016 (6 ਚੇਤ ਸੰਮਤ 548 ਨਾਨਕਸ਼ਾਹੀ)
Next Postਅਮਰੀਕਾ ਨਿਵਾਸੀ ਪਰਮਜੀਤ ਸਿੰਘ ਥਿੰਦ ਵੱਲੋਂ ਬਾਬਾ ਬੀਰ ਸਿੰਘ ਲਾਇਬ੍ਰੇਰੀ ਬੂਲਪੁਰ ਨੂੰ ਆਰਥਿਕ ਸਹਾਇਤਾ ਭੇਂਟ।