ਸੱਚਖੰਡ ਵਾਸੀ ਸੰਤ ਬਾਬਾ ਜਗਤ ਸਿੰਘ ਜੀ ਦੀ 59ਵੀਂ ਅਤੇ ਸੰਤ ਬਾਬਾ ਹੀਰਾ ਸਿੰਘ ਜੀ ਦੀ 29ਵੀਂ ਬਰਸੀ ਇਤਿਹਾਸਕ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਠੱਟਾ ਵਿਖੇ ਮਿਤੀ 29 ਮਈ 2016 ਦਿਨ ਐਤਵਾਰ ਨੂੰ ਬਹੁਤ ਹੀ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਈ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਤ ਬਾਬਾ ਗੁਰਚਰਨ ਸਿੰਘ ਜੀ ਨੇ ਦੱਸਿਆ ਕਿ ਮਿਤੀ 27 ਮਈ 2016 ਨੂੰ ਸ੍ਰੀ ਅਖੰਡ ਪਾਠ ਸਾਹਿਬ ਦੀ ਪ੍ਰਾਰੰਭਤਾ ਹੋਵੇਗੀ, ਜਿਨਾਂ ਦੇ ਭੋਗ ਮਿਤੀ 29 ਮਈ 2016 ਦਿਨ ਐਤਵਾਰ ਨੂੰ ਸਵੇਰੇ 9 ਵਜੇ ਪੈਣਗੇ। ਉਪਰੰਤ ਸੁੰਦਰ ਧਾਰਮਿਕ ਦੀਵਾਨ ਸੱਜਣਗੇ ਜਿਸ ਵਿਚ ਪੰਥ ਦੇ ਮਹਾਨ ਰਾਗੀ, ਢਾਡੀ ਅਤੇ ਕਵੀਸ਼ਰੀ ਜਥੇ ਸੰਗਤਾਂ ਨੂੰ ਗੁਰੂ ਜਸ ਸਰਵਣ ਕਰਵਾਉਣਗੇ। ਮਿਤੀ 29 ਮਈ 2016 ਨੂੰ ਸਵੇਰੇ 11 ਵਜੇ ਅੰਮ੍ਰਿਤ ਸੰਚਾਰ ਵੀ ਹੋਵੇਗਾ। ਲੰਗਰ ਦੀ ਸੇਵਾ ਗੁਰੂ ਨਾਨਕ ਸੇਵਕ ਜਥੇ ਵੱਲੋਂ, ਸਕੂਟਰ, ਮੋਟਰ-ਸਾਈਕਲਾਂ ਦੀ ਸੇਵਾ ਸਰਕਾਰੀ ਸਕੂਲ ਟਿੱਬਾ ਅਤੇ ਸੈਦਪੁਰ ਦੇ ਅਧਿਆਪਕਾਂ ਤੇ ਵਿਦਿਆਰਥੀਆਂ ਵੱਲੋਂ ਅਤੇ ਸਟੇਜ ਸੈਕਟਰੀ ਦੀ ਸੇਵਾ ਇੰਦਰਜੀਤ ਸਿੰਘ ਬਜਾਜ ਵੱਲੋਂ ਕੀਤੀ ਜਾਵੇਗੀ। ਸਮਾਗਮ ਦੀਆਂ ਤਸਵੀਰਾਂ ਅਤੇ ਵੀਡਿਓ ਪਿੰਡ ਦੀ ਵੈਬਸਾਈਟ ਤੇ ਦੇਖੀਆਂ ਜਾ ਸਕਣਗੀਆਂ।
Home ਤਾਜ਼ਾ ਖਬਰਾਂ ਸੰਤ ਬਾਬਾ ਜਗਤ ਸਿੰਘ ਜੀ ਅਤੇ ਸੰਤ ਬਾਬਾ ਹੀਰਾ ਸਿੰਘ ਜੀ ਦੀ ਬਰਸੀ ਗੁ: ਦਮਦਮਾ ਸਾਹਿਬ ਠੱਟਾ ਵਿਖੇ 29 ਮਈ ਨੂੰ ਮਨਾਈ ਜਾ ਰਹੀ ਹੈ।

ਸੰਤ ਬਾਬਾ ਜਗਤ ਸਿੰਘ ਜੀ ਅਤੇ ਸੰਤ ਬਾਬਾ ਹੀਰਾ ਸਿੰਘ ਜੀ ਦੀ ਬਰਸੀ ਗੁ: ਦਮਦਮਾ ਸਾਹਿਬ ਠੱਟਾ ਵਿਖੇ 29 ਮਈ ਨੂੰ ਮਨਾਈ ਜਾ ਰਹੀ ਹੈ।
97
Previous Postਬੁੱਧਵਾਰ 25 ਮਈ 2016 (12 ਜੇਠ ਸੰਮਤ 548 ਨਾਨਕਸ਼ਾਹੀ)
Next Postਮੰਗਲਵਾਰ 24 ਮਈ 2016 (11 ਜੇਠ ਸੰਮਤ 548 ਨਾਨਕਸ਼ਾਹੀ)