ਵੀਰਵਾਰ 30 ਜੂਨ 2016 (17 ਹਾੜ ਸੰਮਤ 548 ਨਾਨਕਸ਼ਾਹੀ)

31

Damdama Sahib Thatta

ਵੀਰਵਾਰ 30 ਜੂਨ 2016 (17 ਹਾੜ ਸੰਮਤ 548 ਨਾਨਕਸ਼ਾਹੀ)

ਸੂਹੀ ਮਹਲਾ ੪ ॥ ਜਿਥੈ ਹਰਿ ਆਰਾਧੀਐ ਤਿਥੈ ਹਰਿ ਮਿਤੁ ਸਹਾਈ ॥ ਗੁਰ ਕਿਰਪਾ ਤੇ ਹਰਿ ਮਨਿ ਵਸੈ ਹੋਰਤੁ ਬਿਧਿ ਲਇਆ ਨ ਜਾਈ ॥੧॥ ਹਰਿ ਧਨੁ ਸੰਚੀਐ ਭਾਈ ॥ ਜਿ ਹਲਤਿ ਪਲਤਿ ਹਰਿ ਹੋਇ ਸਖਾਈ ॥੧॥ ਰਹਾਉ ॥ ਸਤਸੰਗਤੀ ਸੰਗਿ ਹਰਿ ਧਨੁ ਖਟੀਐ ਹੋਰ ਥੈ ਹੋਰਤੁ ਉਪਾਇ ਹਰਿ ਧਨੁ ਕਿਤੈ ਨ ਪਾਈ ॥ ਹਰਿ ਰਤਨੈ ਕਾ ਵਾਪਾਰੀਆ ਹਰਿ ਰਤਨ ਧਨੁ ਵਿਹਾਝੇ ਕਚੈ ਕੇ ਵਾਪਾਰੀਏ ਵਾਕਿ ਹਰਿ ਧਨੁ ਲਇਆ ਨ ਜਾਈ ॥੨॥ {ਅੰਗ 733-734}

ਅਰਥ: ਹੇ ਭਾਈ! ਜੇਹੜਾ ਹਰੀ ਇਸ ਲੋਕ ਵਿਚ ਅਤੇ ਪਰਲੋਕ ਵਿਚ ਮਿੱਤਰ ਬਣਦਾ ਹੈ, ਉਸ ਦਾ ਨਾਮਧਨ ਇਕੱਠਾ ਕਰਨਾ ਚਾਹੀਦਾ ਹੈ।੧।ਰਹਾਉ। ਹੇ ਭਾਈ! ਜਿਸ ਭੀ ਥਾਂ ਪਰਮਾਤਮਾ ਦਾ ਆਰਾਧਨ ਕੀਤਾ ਜਾਏ, ਉਹ ਮਿੱਤਰ ਪਰਮਾਤਮਾ ਉੱਥੇ ਹੀ ਆ ਮਦਦਗਾਰ ਬਣਦਾ ਹੈ। (ਪਰ ਉਹ) ਪਰਮਾਤਮਾ ਗੁਰੂ ਦੀ ਕਿਰਪਾ ਨਾਲ (ਹੀ ਮਨੁੱਖ ਦੇ) ਮਨ ਵਿਚ ਵੱਸ ਸਕਦਾ ਹੈ, ਕਿਸੇ ਭੀ ਹੋਰ ਤਰੀਕੇ ਨਾਲ ਉਸ ਨੂੰ ਲੱਭਿਆ ਨਹੀਂ ਜਾ ਸਕਦਾ।੧। ਹੇ ਭਾਈ! ਸਤਸੰਗੀਆਂ ਨਾਲ (ਮਿਲ ਕੇ) ਪਰਮਾਤਮਾ ਦਾ ਨਾਮਧਨ ਖੱਟਿਆ ਜਾ ਸਕਦਾ ਹੈ, (ਸਤਸੰਗ ਤੋਂ ਬਿਨਾ) ਕਿਸੇ ਭੀ ਹੋਰ ਥਾਂ, ਕਿਸੇ ਭੀ ਹੋਰ ਜਤਨ ਨਾਲ ਹਰਿਨਾਮ ਧਨ ਖ਼ਰੀਦਦਾ ਹੈ, ਨਾਸਵੰਤ ਪਦਾਰਥਾਂ ਦੇ ਵਪਾਰੀ (ਮਾਇਕ ਪਦਾਰਥ ਹੀ ਖ਼ਰੀਦਦੇ ਹਨ ਉਹਨਾਂ ਦੀ) ਸਿੱਖਿਆ ਨਾਲ ਹਰਿਨਾਮਧਨ ਪ੍ਰਾਪਤ ਨਹੀਂ ਕੀਤਾ ਜਾ ਸਕਦਾ।੨।

ਵਾਹਿਗੁਰੂ ਜੀ ਕਾ ਖ਼ਾਲਸਾ । ਵਾਹਿਗੁਰੂ ਜੀ ਕੀ ਫ਼ਤਹਿ ॥

www.thatta.in | fb/PindThatta | WhatsApp: 98728-98928