ਪਿੰਡ ਠੱਟਾ ਨਵਾਂ ਦੇ ਗੁਰਦੁਆਰਾ ਸਾਹਿਬ ਦੀ ਨਵੀਂ ਇਮਾਰਤ ਦਾ ਕਾਰਜ ਸ਼ੁਰੂ ਕਰਨ ਲਈ ਅੱਜ ਗੁਰਦੁਆਰਾ ਸਾਹਿਬ ਵਿੱਚ ਸੰਤ ਬਾਬਾ ਗੁਰਚਰਨ ਸਿੰਘ ਜੀ ਵੱਲੋਂ ਜੁਗੋ-ਜੁਗ ਅਟੱਲ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਨਮੁਖ ਅਰਦਾਸ ਉਪਰੰਤ ਪੁਰਾਣੀ ਇਮਾਰਤ ਨੂੰ ਉਦੇੜ੍ਹਨਾ ਸ਼ੁਰੂ ਕਰ ਦਿੱਤਾ ਗਿਆ। ਪੁਰਾਣੀ ਇਮਾਰਤ ਨੂੰ ਉਦੇੜ੍ਹ ਕੇ ਨਕਸ਼ੇ ਮੁਤਾਬਿਕ ਬਹੁਤ ਹੀ ਆਧੁਨਿਕ ਤਰੀਕੇ ਨਾਲ ਨਵੀਂ ਇਮਾਰਤ ਤਿਆਰ ਕਰਵਾਈ ਜਾਵੇਗੀ। ਸੰਤ ਬਾਬਾ ਗੁਰਚਰਨ ਸਿੰਘ ਜੀ, ਗਰਾਮ ਪੰਚਾਇਤ ਠੱਟਾ ਨਵਾਂ ਅਤੇ ਸਮੂਹ ਨਗਰ ਨਿਵਾਸੀਆਂ ਵੱਲੋਂ ਆਪ ਸਭ ਨੂੰ ਬੇਨਤੀ ਹੈ ਕਿ ਧਰਮ ਦੇ ਇਸ ਸ਼ੁੱਭ ਕਾਰਜ ਵਿੱਚ ਤਨ, ਮਨ ਅਤੇ ਧਨ ਨਾਲ ਵਧ-ਚੜ੍ਹ ਕੇ ਹਿੱਸਾ ਪਾਓ ਅਤੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰੋ ਜੀ। ਇਸ ਮੋਕੇ ਹੋਰਨਾਂ ਤੋਂ ਇਲਾਵਾ ਸੰਤ ਬਾਬਾ ਗੁਰਚਰਨ ਸਿੰਘ ਜੀ, ਬਾਬਾ ਬਲਵਿੰਦਰ ਸਿੰਘ ਯੂ.ਪੀ. ਵਾਲੇ, ਇੰਦਰਜੀਤ ਸਿੰਘ ਬਜਾਜ, ਮਾਸਟਰ ਜੋਗਿੰਦਰ ਸਿੰਘ, ਮਾਸਟਰ ਪ੍ਰੀਤਮ ਸਿੰਘ, ਬਿਕਰਮ ਸਿੰਘ ਮੈਂਬਰ ਪੰਚਾਇਤ, ਅਵਤਾਰ ਸਿੰਘ, ਸਾਬਕਾ ਸਰਪੰਚ ਗੁਰਦੀਪ ਸਿੰਘ, ਸੂਬਾ ਸਿੰਘ, ਬਲਬੀਰ ਸਿੰਘ ਬਜਾਜ, ਕਰਮਜੀਤ ਸਿੰਘ, ਦਿਲਬਾਗ ਸਿੰਘ, ਸੁਖਵਿੰਦਰ ਸਿੰਘ, ਬਲਦੇਵ ਸਿੰਘ, ਗਗਨਦੀਪ ਸਿੰਘ, ਮਲਕੀਤ ਸਿੰਘ, ਸਰਬਜੀਤ ਸਿੰਘ ਅਤੇ ਬਹੁਤ ਵੱਡੀ ਗਿਣਤੀ ਵਿੱਚ ਨਗਰ ਨਿਵਾਸੀ ਹਾਜ਼ਰ ਸਨ।

ਪਿੰਡ ਠੱਟਾ ਨਵਾਂ ਦੇ ਗੁਰਦੁਆਰਾ ਸਾਹਿਬ ਦੀ ਇਮਾਰਤ ਦਾ ਕਾਰਜ ਸ਼ੁਰੂ।
108
Previous Postਮੰਗਲਵਾਰ 12 ਜੁਲਾਈ 2016 (29 ਹਾੜ ਸੰਮਤ 548 ਨਾਨਕਸ਼ਾਹੀ)
Next Postਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਟਿੱਬਾ ਦੇ ਖੇਡ ਵਿੰਗ ਲਈ ਟਰਾਇਲ 13 ਜੁਲਾਈ ਨੂੰ ਹੋਣਗੇ।