Shaheed Udham Singh copy

ਪਿੰਡ ਠੱਟਾ ਪੁਰਾਣਾ ਵਿਖੇ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ ਗਰਾਮ ਪੰਚਾਇਤ ਅਤੇ ਸਮੂਹ ਨੌਜਵਾਨ ਵੀਰਾਂ ਦੇ ਸਹਿਯੋਗ ਨਾਲ ਬਹੁਤ ਹੀ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਇਆ ਗਿਆ। ਸ਼ਹੀਦ ਦੇ ਸਮਾਰਕ ‘ਤੇ ਅੱਜ ਹੋਏ ਸੰਖੇਪ ਪਰ ਬਹੁਤ ਹੀ ਪ੍ਰਭਾਵਸ਼ਾਲੀ ਸਮਾਗਮ ਵਿੱਚ ਬੁਲਾਰਿਆਂ ਨੇ ਸ਼ਹੀਦ ਊਧਮ ਸਿੰਘ ਦੇ ਜੀਵਨ ‘ਤੇ ਚਾਨਣਾ ਪਾਇਆ ਅਤੇ ਦੇਸ਼-ਕੌਮ ਲਈ ਹਰ ਕੁਰਬਾਨੀ ਕਰਨ ਲਈ ਪ੍ਰੇਰਨਾ ਦਿੱਤੀ। ਇਸ ਮੌਕੇ ਚਾਹ ਪਕੌੜਿਆ ਲੰਗਰ ਅਤੁੱਟ ਵਰਤਾਇਆ ਗਿਆ। ਉਪਰੰਤ ਇਲਾਕੇ ਦੇ ਪਤਵੰਤੇ ਸੱਜਣਾਂ ਨੇ ਸ਼ਹੀਦ ਊਧਮ ਸਿੰਘ ਦੇ ਸਮਾਰਕ ‘ਤੇ ਜਾ ਕੇ ਸ਼ਰਧਾ ਦੇ ਫੁੱਲ ਭੇਂਟ ਕੀਤੇ। ਜ਼ਿਕਰਯੋਗ ਹੈ ਕਿ ਪਿੰਡ ਠੱਟਾ ਪੁਰਾਣਾ ਤੋਂ ਭਾਈ ਤਾਰਾ ਸਿੰਘ ਦੇ ਅਮਰੀਕਾ ਵਿੱਚ ਰਹਿ ਰਹੇ ਪੁੱਤਰ ਸੁੱਖਾ ਸਿੰਘ ਮੁੱਤੀ ਵੱਲੋਂ ਸ਼ਹੀਦ ਊਧਮ ਸਿੰਘ ਦਾ ਸਮਾਰਕ ਬਣਵਾਇਆ ਹੋਇਆ ਹੈ। ਜੋ ਕਿ ਪੂਰੇ ਇਲਾਕੇ ਵਿੱਚ ਬੜੇ ਮਾਣ ਵਾਲੀ ਗੱਲ ਹੈ।