Boolpur

ਸਰਕਾਰੀ ਐਲੀਮੈਂਟਰੀ ਸਕੂਲ ਬੂਲਪੁਰ ਵਿਖੇ ਆਜ਼ਾਦੀ ਦਿਵਸ ਦੇ ਮੌਕੇ ਤਿਰੰਗਾ ਲਹਿਰਾਇਆ ਗਿਆ। ਤਿਰੰਗਾ ਲਹਿਰਾਉਣ ਦੀ ਰਸਮ ਸਰਪੰਚ ਬਲਦੇਵ ਸਿੰਘ ਚੰਦੀ ਨੇ ਸਮੂਹ ਗਰਾਮ ਪੰਚਾਇਤ, ਸਟਾਫ ਅਤੇ ਵਿਦਿਆਰਥੀਆਂ ਹਾਜ਼ਰੀ ‘ਚ ਕੀਤੀ | ਇਸ ਮੌਕੇ ਰਾਸ਼ਟਰੀ ਗਾਇਨ ਉਪਰੰਤ ਸਕੂਲੀ ਬੱਚਿਆਂ ਵੱਲੋਂ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ।