ਪਿੰਡ ਠੱਟਾ ਨਵਾਂ ਦੀ ਸਮੂਹ ਸੰਗਤ ਵੱਲੋਂ ਪਿੱਛਲੇ ਕਾਫੀ ਸਮੇਂ ਤੋਂ ਗੁਰਦੁਆਰਾ ਸਾਹਿਬ ਦੀ ਇਮਾਰਤ ਜੋ ਕਾਫ਼ੀ ਪੁਰਾਣੀ ਹੋ ਗਈ ਸੀ ਅਤੇ ਕਾਫ਼ੀ ਛੋਟੀ ਵੀ ਸੀ, ਦੀ ਜਗ੍ਹਾ ਇੱਕ ਸੁੰਦਰ ਤੇ ਵਿਸ਼ਾਲ ਇਮਾਰਤ ਬਣਾਉਣ ਦਾ ਸੰਕਲਪ ਲਿਆ ਗਿਆ ਸੀ, ਜਿਸ ‘ਤੇ ਕਾਫੀ ਵਿਚਾਰ ਵਟਾਂਦਰੇ ਤੋਂ ਬਾਅਦ ਅੱਜ ਸੰਤ ਬਾਬਾ ਗੁਰਚਰਨ ਸਿੰਘ ਜੀ ਕਾਰ ਸੇਵਾ ਵਾਲਿਆਂ ਵੱਲੋਂ ਗੁਰਦੁਆਰਾ ਸਾਹਿਬ ਦੀ ਨਵੀਂ ਇਮਾਰਤ ਦਾ ਨੀਂਹ ਦਾ ਟੱਕ ਸੰਗਤਾਂ ਦੀ ਮੌਜੂਦਗੀ ਵਿਚ ਲਗਾਇਆ। ਸੰਤ ਬਾਬਾ ਗੁਰਚਰਨ ਸਿੰਘ ਵੱਲੋਂ ਅਰਦਾਸ ਉਪਰੰਤ ਜੈਕਾਰਿਆ ਦੀ ਗੂੰਜ ਵਿੱਚ ਟੱਕ ਲਗਾਇਆ ਗਿਆ। ਜਿਕਰਯੋਗ ਹੈ ਕਿ ਵਧ ਰਹੀ ਸੰਗਤ ਦੀਆਂ ਲੋੜਾਂ ਨੂੰ ਮੱਦੇ ਨਜ਼ਰ ਰੱਖਦਿਆਂ ਗੁਰਦੁਆਰਾ ਸਾਹਿਬ ਦੀ ਨਵੀਂ ਇਮਾਰਤ ਬਨਾਉਣ ਲਈ ਪਿੰਡ ਵਾਸੀਆਂ ਵੱਲੋਂ ਬੜੇ ਉਤਸ਼ਾਹ ਨਾਲ਼ ਇਸ ਮੁਬਾਰਕ ਮੌਕੇ ‘ਤੇ ਆਪਣਾ ਯੋਗਦਾਨ ਪਾਇਆ ਗਿਆ। ਪ੍ਰਬੰਧਕਾਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਗੁਰਦੁਅਾਰਾ ਸਾਹਿਬ ਦੀ ਨਵੀਂ ਬਣ ਰਹੀ ਇੱਕ ਮੰਜਲਾ ਇਮਾਰਤ ਦਾ ਆਕਾਰ 72 ਫੁੱਟ ਲੰਬਾਈ ਅਤੇ 62 ਫੁੱਟ ਚੌੜਾਈ ਵਿੱਚ ਤਿਆਰ ਕਰਵਾਇਆ ਜਾਵੇਗਾ। ਇਸ ਮੌਕੇ ਸੰਤ ਬਾਬਾ ਗੁਰਚਰਨ ਸਿੰਘ ਜੀ ਕਾਰ ਸੇਵਾ ਵਾਲੇ, ਬਾਬਾ ਬਲਵਿੰਦਰ ਸਿੰਘ, ਇੰਦਰਜੀਤ ਸਿੰਘ ਬਜਾਜ, ਮਾਸਟਰ ਜੋਗਿੰਦਰ ਸਿੰਘ, ਬਿਕਰਮ ਸਿੰਘ ਮੈਂਬਰ ਪੰਚਾਇਤ, ਬਲਬੀਰ ਸਿੰਘ ਬਜਾਜ, ਅਵਤਾਰ ਸਿੰਘ, ਬਖਸ਼ੀਸ਼ ਸਿੰਘ, ਦਿਲਬਾਗ ਸਿੰਘ, ਸੂਬਾ ਸਿੰਘ ਮੈਂਬਰ ਪੰਚਾਇਤ, ਗੁਰਦੀਪ ਸਿੰਘ ਸਾਬਕਾ ਸਰਪੰਚ, ਤਰਸੇਮ ਸਿੰਘ, ਬਲਜੀਤ ਸਿੰਘ, ਸੁੱਚਾ ਸਿੰਘ, ਕਰਮਜੀਤ ਸਿੰਘ, ਦਲਜੀਤ ਸਿੰਘ ਮੈਂਬਰ ਪੰਚਾਇਤ, ਹਰਪ੍ਰੀਤ ਸਿੰਘ, ਬਲਵਿੰਦਰ ਸਿੰਘ, ਦਰਸ਼ਨ ਸਿੰਘ ਅਤੇ ਬਹੁਤ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਮੌਜੂਦ ਸਨ।
Home ਤਾਜ਼ਾ ਖਬਰਾਂ ਸੰਤ ਬਾਬਾ ਗੁਰਚਰਨ ਸਿੰਘ ਜੀ ਨੇ ਠੱਟਾ ਨਵਾਂ ਦੇ ਗੁਰਦੁਆਰਾ ਸਾਹਿਬ ਦੀ ਇਮਾਰਤ ਦੀ ਨੀਂਹ ਦਾ ਲਗਾਇਆ ਟੱਕ।

ਸੰਤ ਬਾਬਾ ਗੁਰਚਰਨ ਸਿੰਘ ਜੀ ਨੇ ਠੱਟਾ ਨਵਾਂ ਦੇ ਗੁਰਦੁਆਰਾ ਸਾਹਿਬ ਦੀ ਇਮਾਰਤ ਦੀ ਨੀਂਹ ਦਾ ਲਗਾਇਆ ਟੱਕ।
134
Previous Postਮੰਗਲਵਾਰ 13 ਸਤੰਬਰ 2016 (28 ਭਾਦੋਂ ਸੰਮਤ 548 ਨਾਨਕਸ਼ਾਹੀ)
Next Postਸੋਮਵਾਰ 12 ਸਤੰਬਰ 2016 (27 ਭਾਦੋਂ ਸੰਮਤ 548 ਨਾਨਕਸ਼ਾਹੀ)