ਸਹਿਕਾਰੀ ਸਭਾ ਟਿੱਬਾ ਵਿਖੇ ਸਭਾ ਦੇ ਪ੍ਰਧਾਨ ਗੁਰਵਿੰਦਰ ਸਿੰਘ ਅਮਰਕੋਟ ਦੀ ਪ੍ਰਧਾਨਗੀ ਹੇਠ ਕਰਵਾਏ ਸਮਾਗਮ ਵਿਚ ਸਭਾ ਦੇ ਮੈਂਬਰਾਂ ਨੂੰ 2 ਲੱਖ 65 ਹਜ਼ਾਰ 744 ਰੁਪਏ ਦਾ ਮੁਨਾਫ਼ਾ ਵੰਡਿਆ | ਇਸ ਮੌਕੇ ਗੁਰਿੰਦਰ ਸਿੰਘ ਨੇ ਦੱਸਿਆ ਕਿ ਮੈਂਬਰਾਂ ਦੇ ਸਹਿਯੋਗ ਤੇ ਅਧਿਕਾਰੀਆਂ ਦੀ ਯੋਗ ਅਗਵਾਈ ਸਦਕਾ ਸੁਸਾਇਟੀ ਮੁਨਾਫ਼ੇ ਵਿਚ ਹੈ ਤੇ ਇਸ ਸਾਲ 43 ਲੱਖ 84 ਹਜ਼ਾਰ 871 ਰੁਪਏ ਮੁਨਾਫ਼ਾ ਕਮਾਇਆ ਹੈ ਜਿਸ ਦਾ 20 ਪ੍ਰਤੀਸ਼ਤ ਮੈਂਬਰਾਂ ਨੂੰ ਵੰਡਿਆ ਹੈ | ਸਭਾ ਵੱਲੋਂ ਕਿਸਾਨਾਂ ਨੂੰ ਤੇ ਖੇਤ ਮਜ਼ਦੂਰਾਂ ਨੂੰ ਸਸਤੇ ਵਿਆਜ ‘ਤੇ ਕਰਜ਼ੇ ਦੇਣ ਤੋਂ ਇਲਾਵਾ ਰਸਾਇਣਿਕ ਖਾਦਾਂ, ਕੀਟਨਾਸ਼ਕ ਦਵਾਈਆਂ, ਸਸਤੇ ਕਿਰਾਏ ‘ਤੇ ਖੇਤੀਬਾੜੀ ਸੰਦ ਮੁਹੱਈਆ ਕਰਵਾਏ ਜਾਂਦੇ ਹਨ | ਸਮਾਗਮ ਦਾ ਸੰਚਾਲਨ ਸੈਕਟਰੀ ਗੁਰਦੀਪ ਸਿੰਘ ਨੇ ਕੀਤਾ | ਇਸ ਮੌਕੇ ਜਸਵਿੰਦਰ ਕੌਰ ਸਰਪੰਚ, ਸੁਰਿੰਦਰ ਸਿੰਘ ਸੈਕਟਰੀ, ਬਚਿੱਤਰ ਸਿੰਘ ਥਿੰਦ, ਸਤਨਾਮ ਸਿੰਘ, ਸਰੂਪ ਸਿੰਘ, ਵੀਰ ਸਿੰਘ, ਸੁਖਦੇਵ ਸਿੰਘ, ਅਵਤਾਰ ਸਿੰਘ, ਸੁਖਵਿੰਦਰ ਸਿੰਘ, ਸੂਰਤ ਸਿੰਘ ਸਰਪੰਚ ਅਮਰਕੋਟ, ਕੁਲਵਿੰਦਰ ਸਿੰਘ, ਕਰਮਵੀਰ ਸਿੰਘ, ਹਰਚਰਨ ਸਿੰਘ ਝੰਡ ਤੇੇ ਹੋਰ ਨਗਰ ਨਿਵਾਸੀ ਹਾਜ਼ਰ ਸਨ |

ਸਹਿਕਾਰੀ ਸਭਾ ਟਿੱਬਾ ਵਿਖੇ ਮੁਨਾਫ਼ਾ ਵੰਡ ਸਮਾਗਮ ਕਰਵਾਇਆ ਗਿਆ।
117
Previous Postਸੰਤ ਮਹਾਂਪੁਰਸ਼ਾਂ ਨੇ ਰੱਖਿਆ ਠੱਟਾ ਨਵਾਂ ਦੇ ਗੁਰੂ ਘਰ ਦੀ ਇਮਾਰਤ ਦਾ ਨੀਂਹ ਪੱਥਰ।
Next Postਸੋਮਵਾਰ 3 ਅਕਤੂਬਰ 2016 (18 ਅੱਸੂ ਸੰਮਤ 548 ਨਾਨਕਸ਼ਾਹੀ)