ਸੱਚ ਖੰਡ ਵਾਸੀ ਸੰਤ ਬਾਬਾ ਖੜਕ ਸਿੰਘ ਜੀ ਦੀ ਯਾਦ ‘ਚ ਸਾਲਾਨਾ ਜੋੜ ਮੇਲਾ ਉਨ੍ਹਾਂ ਦੇ ਜਨਮ ਅਸਥਾਨ ਨਜ਼ਦੀਕ ਪਿੰਡ ਦਾਊਦਪੁਰ ਵਿਖੇ ਸਮੂਹ ਨਗਰ ਨਿਵਾਸੀ, ਇਲਾਕਾ ਨਿਵਾਸੀ ਐਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ ਬਾਬਾ ਗੁਰਚਰਨ ਸਿੰਘ ਜੀ ਕਾਰ ਸੇਵਾ ਵਾਲਿਆਂ ਦੀ ਸਰਪ੍ਰਸਤੀ ਹੇਠ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਮਲਕੀਤ ਸਿੰਘ, ਸਰਪੰਚ ਦਰਸ਼ਨ ਸਿੰਘ, ਸਾਬਕਾ ਸਰਪੰਚ ਜੋਗਿੰਦਰ ਸਿੰਘ, ਜਗੀਰ ਸਿੰਘ ਨੇ ਸਾਂਝੇ ਤੌਰ ‘ਤੇ ਦੱਸਿਆ ਕਿ 25 ਅਕਤੂਬਰ ਨੂੰ 30 ਸ੍ਰੀ ਅਖੰਡ ਪਾਠ ਸਾਹਿਬ ਅਰੰਭ ਕਰਵਾਏ ਗਏ ਹਨ, ਜਿਨ੍ਹਾਂ ਦੇ ਭੋਗ 27 ਅਕਤੂਬਰ ਦਿਨ ਵੀਰਵਾਰ ਸਵੇਰੇ 9 ਵਜੇ ਪੈਣਗੇ | ਉਪਰੰਤ ਵਿਸ਼ਾਲ ਧਾਰਮਿਕ ਦੀਵਾਨ ਸਜਾਇਆ ਜਾਵੇਗਾ | ਜਿਸ ਦੌਰਾਨ ਪੰਥ ਪ੍ਰਸਿੱਧ ਕਵੀਸ਼ਰ ਭਾਈ ਅਵਤਾਰ ਸਿੰਘ, ਢਾਡੀ ਭਾਈ ਫੌਜਾ ਸਿੰਘ ਸਾਗਰ ਤੇ ਕੀਰਤਨੀ ਜਥਾ ਭਾਈ ਗੁਰਦੀਪ ਸਿੰਘ ਖਜ਼ੁਰਲੇ ਵਾਲੇ ਆਈ ਸੰਗਤਾਂ ਨੂੰ ਗੁਰਬਾਣੀ ਨਾਲ ਨਿਹਾਲ ਕਰਨਗੇ | ਇਸ ਮੌਕੇ ਸੰਤ ਬਾਬਾ ਲੀਡਰ ਸਿੰਘ, ਬਾਬਾ ਦਇਆ ਸਿੰਘ ਟਾਹਲੀ ਸਾਹਿਬ ਵਾਲੇ, ਬਾਬਾ ਮਹਾਤਮਾ ਮੁਨੀ ਖੈੜਾ ਬੇਟ ਵਾਲੇ, ਬਾਬਾ ਅਵਤਾਰ ਸਿੰਘ ਸੁਰਜੀਤ ਸਿੰਘ ਵਾਲੇ, ਬਾਬਾ ਨਿਰਮਲ ਦਾਸ ਬੂੜੇਵਾਲ ਵਾਲੇ ਵਿਸ਼ੇਸ਼ ਤੌਰ ‘ਤੇ ਸੰਗਤ ‘ਚ ਹਾਜ਼ਰੀ ਭਰਨਗੇ | ਇਸ ਮੌਕੇ ਉਨ੍ਹਾਂ ਦੱਸਿਆ ਕਿ 28 ਅਕਤੂਬਰ ਨੂੰ ਸੰਤ ਬਾਬਾ ਸਪੋਰਟਸ ਕਲੱਬ ਦੰਦੂਪੁਰ ਵੱਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਲਾਲ ਇਕ ਰੋਜ਼ਾ ਕਬੱਡੀ ਟੂਰਨਾਮੈਂਟ ਕਰਵਾਇਆ ਜਾਵੇਗਾ | ਜਿਸ ‘ਚ ਪਿੰਡ ਪੱਧਰ ਦੀਆਂ ਤਲਵੰਡੀ ਚੌਧਰੀਆਂ, ਟਿੱਬਾ, ਡਡਵਿੰਡੀ, ਪਰਮਜੀਤਪੁਰ, ਜਲਾਲਪੁਰ ਤੇ ਪੂਨੀਆ ਦੇ ਓਪਨ ਦੇ ਮੈਚ ਕਰਵਾਏ ਜਾਣਗੇ | ਜਿਸ ਦੌਰਾਨ ਜੇਤੂ ਟੀਮ ਨੂੰ 41 ਹਜ਼ਾਰ ਤੇ ਉਪ ਜੇਤੂ ਟੀਮ ਨੂੰ 35 ਹਜ਼ਾਰ ਨਗਦ ਦਿੱਤਾ ਜਾਵੇਗਾ | ਇਸ ਮੌਕੇ ਬੰਤਾ ਸਿੰਘ ਨਿਹੰਗ, ਕਸ਼ਮੀਰ ਸਿੰਘ, ਡਾ: ਸੰਤੋਖ ਸਿੰਘ, ਏ.ਐਸ.ਆਈ. ਬਲਬੀਰ ਸਿੰਘ ਕਲੱਬ ਮੈਂਬਰ ਵੀ ਮੌਜੂਦ ਸਨ |

ਪਿੰਡ ਦੰਦੂਪੁਰ ਵਿਖੇ ਬਾਬਾ ਖੜਕ ਸਿੰਘ ਦੀ ਯਾਦ ਵਿਚ ਸਾਲਾਨਾ ਜੋੜ ਮੇਲਾ ਸ਼ੁਰੂ।
85
Previous Postਵੀਰਵਾਰ 27 ਅਕਤੂਬਰ 2016 (12 ਕੱਤਕ ਸੰਮਤ 548 ਨਾਨਕਸ਼ਾਹੀ)
Next Postਬੁੱਧਵਾਰ 26 ਅਕਤੂਬਰ 2016 (11 ਕੱਤਕ ਸੰਮਤ 548 ਨਾਨਕਸ਼ਾਹੀ)