ਸਾਬਕਾ ਬਲਾਕ ਸਿੱਖਿਆ ਅਧਿਕਾਰੀ, ਸੀਨੀਅਰ ਪੱਤਰਕਾਰ ਤੇ ਵੱਖ-ਵੱਖ ਮੁਲਾਜ਼ਮ ਕਿਰਤੀ ਜਥੇਬੰਦੀਆਂ ਵਿਚ ਮੋਹਰੀ ਰੋਲ ਅਦਾ ਕਰਨ ਵਾਲੇ ਮਾਸਟਰ ਦੇਸ ਰਾਜ ਦੇ ਸਤਿਕਾਰਯੋਗ ਮਾਤਾ ਦਾ ਅੱਜ ਸਵੇਰੇ ਅਚਾਨਕ ਦਿਹਾਂਤ ਹੋ ਗਿਆ | ਵੱਖ-ਵੱਖ ਧਾਰਮਿਕ, ਰਾਜਨੀਤਿਕ, ਸਾਹਿਤਕ ਤੇ ਪੱਤਰਕਾਰ ਭਾਈਚਾਰੇ ਨਾਲ ਸਬੰਧਿਤ ਜਥੇਬੰਦੀਆਂ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ | ਮਾਸਟਰ ਦੇਸ ਰਾਜ ਨਾਲ ਦੁੱਖ ਦਾ ਪ੍ਰਗਟਾਵਾ ਕਰਨ ਵਾਲਿਆਂ ਵਿਚ ਉੱਘੇ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ, ਸੰਤ ਗੁਰਚਰਨ ਸਿੰਘ ਕਾਰ ਸੇਵਾ ਵਾਲੇ, ਸੰਤ ਦਇਆ ਸਿੰਘ, ਸਾਬਕਾ ਵਿੱਤ ਮੰਤਰੀ ਬੀਬੀ ਉਪਿੰਦਰਜੀਤ ਕੌਰ, ਹਲਕਾ ਵਿਧਾਇਕ ਨਵਤੇਜ ਸਿੰਘ ਚੀਮਾ, ਪ੍ਰੈੱਸ ਕਲੱਬ ਦੇ ਸਰਪ੍ਰਸਤ ਨਰਿੰਦਰ ਸਿੰਘ ਸੋਨੀਆ, ਪ੍ਰਧਾਨ ਬਲਵਿੰਦਰ ਸਿੰਘ ਲਾਡੀ, ਚੇਅਰਮੈਨ ਸੁਰਜੀਤ ਸਿੰਘ ਢਿੱਲੋਂ, ਸਾਹਿਤ ਸਭਾ ਦੇ ਪ੍ਰਧਾਨ ਡਾ: ਸਵਰਨ ਸਿੰਘ, ਬੀ.ਪੀ.ਈ.ਓ ਸੁੱਚਾ ਸਿੰਘ, ਮੁਖ਼ਤਾਰ ਸਿੰਘ ਭਗਤਪੁਰ, ਆਸਾ ਸਿੰਘ ਵਿਰਕ, ਪ੍ਰੋ: ਬਲਜੀਤ ਸਿੰਘ, ਇੰਦਰਜੀਤ ਸਿੰਘ ਲਿਫਟਰ, ਸੰਜੀਵ ਮਰਵਾਹਾ ਆਦਿ ਸ਼ਾਮਲ ਸਨ |

ਮਾਸਟਰ ਦੇਸ ਰਾਜ ਨੂੰ ਸਦਮਾ, ਮਾਤਾ ਦਾ ਦਿਹਾਂਤ
117
Previous Postਵੀਰਵਾਰ 15 ਦਸੰਬਰ 2016 (1 ਪੋਹ ਸੰਮਤ 548 ਨਾਨਕਸ਼ਾਹੀ)
Next Postਪਿੰਡ ਠੱਟਾ ਪੁਰਾਣਾ ਵਿਖੇ ਸ਼ਹੀਦ ਊਧਮ ਸਿੰਘ ਦੇ ਬੁੱਤ ਨਾਲ ਸ਼ਰਾਰਤੀ ਅਨਸਰਾਂ ਵੱਲੋਂ ਛੇੜਛਾੜ।