ਦਸ਼ਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅਵਤਾਰ ਪੁਰਬ ਦੇ ਸਬੰਧ ਵਿੱਚ ਪਹਿਲੀ ਪ੍ਰਭਾਤ ਫੇਰੀ ਅੱਜ ਮਿਤੀ 31 ਦਸੰਬਰ 2016 ਦਿਨ ਸਨਿੱਚਰਵਾਰ ਸਵੇਰੇ 4:00 ਵਜੇ ਗੁਰਦੁਆਰਾ ਸਾਹਿਬ ਤੋਂ ਚੱਲ ਕਰਕੇ ਸਵ. ਸੂਬੇਦਰ ਪ੍ਰੀਤਮ ਸਿੰਘ, ਸਵ. ਕੇਵਲ ਸਿੰਘ ਚੇਲਾ, ਦਰਸ਼ਨ ਸਿੰਘ ਚੇਲਾ, ਕਰਮਜੀਤ ਸਿੰਘ ਚੇਲਾ, ਦਿਲਬਾਗ ਸਿੰਘ ਚੇਲਾ, ਤੀਰਥ ਸਿੰਘ ਚੇਲਾ, ਦਿਲਬਾਗ ਸਿੰਘ ਚੇਲਾ, ਅਮਰਜੀਤ ਸਿੰਘ ਚੇਲਾ, ਰਣਜੀਤ ਸਿੰਘ ਚੇਲਾ, ਮਲਕੀਅਤ ਸਿੰਘ ਚੇਲਾ, ਜਗੀਰ ਸਿੰਘ ਝੰਡ, ਜਗਦੀਸ਼ ਸਿੰਘ ਚੀਨੀਆ, ਸੂਬਾ ਸਿੰਘ-ਕੁਲਵੰਤ ਸਿੰਘ ਬਟੇਰੀ ਕਿਆਂ ਦੇ, ਤੇਜਿੰਦਰ ਸਿੰਘ ਬੱਬੂ, ਮਾਸਟਰ ਜਸਬੀਰ ਸਿੰਘ ਪਿਆਰੇ ਕਿਆ ਦੇ, ਮਾਸਟਰ ਦਿਲਬੀਰ ਸਿੰਘ ਪਿਆਰੇ ਕਿਆਂ ਦੇ ਘਰਾਂ ਤੋਂ ਹੁੰਦੀ ਹੋਈ ਮੇਨ ਬਜਾਰ ਵਿੱਚ ਦੀ ਵਾਪਸ ਗੁਰਦੁਆਰਾ ਸਾਹਿਬ ਵਿਖੇ ਪਹੁੰਚੀ। ਇਸ ਮੌਕੇ ਚੀਨੀਆਂ, ਚੇਲਿਆਂ ਅਤੇ ਪਿਆਰੇ ਕਿਆਂ ਦੇ ਸਮੂਹ ਪਰਿਵਾਰ ਅਤੇ ਗਲੀ ਮੁਹੱਲੇ ਵਾਲਿਆਂ ਵੱਲੋਂ ਚਾਹ ਪਕੌੜਿਆਂ ਅਤੇ ਫਲਾਂ ਦਾ ਲੰਗਰ ਅਤੁੱਟ ਵਰਤਾਇਆ ਗਿਆ। ਪ੍ਰਭਾਤ ਫੇਰੀ ਦੀਆਂ ਤਸਵੀਰਾਂ, ਵੈਬਸਾਈਟ ਤੇ ਗੈਲਰੀ > ਤਸਵੀਰਾਂ > ਸਮਾਗਮ > ਪ੍ਰਭਾਤ ਫੇਰੀ ਪੰਨੇ ਤੇ ਉਪਲਭਦ ਹਨ। ਗੈਲਰੀ ਤੇ ਜਾਣ ਲਈ ਲਿੰਕ ਤੇ ਕਲਿੱਕ ਕਰੋ:

ਪਿੰਡ ਠੱਟਾ ਨਵਾਂ ਵਿਖੇ ਦਸ਼ਮੇਸ਼ ਪਿਤਾ ਦੇ ਗੁਰਪੁਰਬ ਨੂੰ ਸਮਰਪਿਤ ਪਹਿਲੀ ਪ੍ਰਭਾਤ ਫੇਰੀ ਕੱਢੀ ਗਈ।
122
Previous Postਐਤਵਾਰ 1 ਜਨਵਰੀ 2017 (18 ਪੋਹ ਸੰਮਤ 548 ਨਾਨਕਸ਼ਾਹੀ)
Next Postਸਨਿੱਚਰਵਾਰ 31 ਦਸੰਬਰ 2016 (17 ਪੋਹ ਸੰਮਤ 548 ਨਾਨਕਸ਼ਾਹੀ)