ਕੋਆਪਰੇਟਿਵ ਸੁਸਾਇਟੀ ਠੱਟਾ ਦਰੀਏਵਾਲ ਦੇ ਪ੍ਰਧਾਨ ਅਤੇ ਸੀਨੀਅਰ ਕਾਂਗਰਸੀ ਆਗੂ ਦਵਿੰਦਰਪਾਲ ਸਿੰਘ ਲਾਡੀ ਅਤੇ ਅਰਵਿੰਦਰ ਸਿੰਘ ਦੇ ਪਿਤਾ ਮਲਕੀਤ ਸਿੰਘ ਚਤਰਥ, ਜਿਨ੍ਹਾਂ ਦਾ ਬੀਤੇ ਦਿਨ ਦੇਹਾਤ ਹੋ ਗਿਆ ਸੀ | ਨਮਿੱਤ ਅੰਤਿਮ ਅਰਦਾਸ ਅਤੇ ਸ਼੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਉਨ੍ਹਾਂ ਦੇ ਪਿੰਡ ਦਰੀਏਵਾਲ ਵਿਖੇ ਪਾਏ ਗਏ | ਉਪਰੰਤ ਭਾਈ ਕਰਮ ਸਿੰਘ ਨੂਰਪੁਰੀ ਦੇ ਰਾਗੀ ਜਥੇ ਨੇ ਵੈਰਾਗਮਈ ਕੀਰਤਨ ਤੇ ਕਥਾ ਰਾਹੀ ਸੰਗਤਾਂ ਨੂੰ ਸ਼ਬਦ ਗੁਰੂ ਸ਼੍ਰੀ ਗੁਰੂ ਗ੍ਰੰਥ ਸਾਹਿਬ ਨਾਲ ਜੋੜਿਆ | ਇਸ ਮੌਕੇ ਸ਼ਰਧਾਂਜਲੀ ਸਮਾਗਮ ਵੀ ਕਰਵਾਇਆ | ਜਿਸ ਨੂੰ ਨਵਤੇਜ ਸਿੰਘ ਚੀਮਾ ਵਿਧਾਇਕ, ਪ੍ਰੋ. ਚਰਨ ਸਿੰਘ ਮੀਤ ਪ੍ਰਧਾਨ ਪੰਜਾਬ ਕਾਂਗਰਸ ਅਤੇ ਦਵਿੰਦਰ ਸਿੰਘ ਢੱਪਈ ਨੇ ਸੰਬੋਧਨ ਕੀਤਾ | ਇਸ ਮੌਕੇ ਬਾਬਾ ਮੇਜਰ ਸਿੰਘ, ਭਜਨ ਸਿੰਘ, ਮੁਖਤਾਰ ਸਿੰਘ ਭਗਤਪੁਰ ਬਲਾਕ ਕਾਂਗਰਸ ਪ੍ਰਧਾਨ, ਪ੍ਰਦੇਸ਼ ਕਾਂਗਰਸ ਦੇ ਸਕੱਤਰ ਪਰਵਿੰਦਰ ਸਿੰਘ ਪੱਪਾ ਤੇ ਦੀਪਕ ਧੀਰ ਰਾਜੂ, ਸੁਖਵਿੰਦਰ ਸਿੰਘ ਮੋਨੂੰ, ਸਾਬਕਾ ਸੰਮਤੀ ਮੈਂਬਰ ਮਹਿੰਦਰਪਾਲ ਸਿੰਘ ਸੋਹੀ, ਬਲਵਿੰਦਰ ਸਿੰਘ ਮੋਮੀ, ਪ੍ਰਧਾਨ ਗੁਰਦਿਆਲ ਸਿੰਘ, ਪਰਮਜੀਤ ਸਿੰਘ, ਕਾਮਰੇਡ ਸੁਰਿੰਦਰਜੀਤ ਸਿੰਘ, ਦਰਸ਼ਨ ਸਿੰਘ ਠੱਟਾ ਪੁਰਾਣਾ, ਮਾਸਟਰ ਜਗੀਰ ਸਿੰਘ, ਮੰਗਲ ਸਿੰਘ, ਬਖ਼ਸ਼ੀਸ਼ ਸਿੰਘ, ਹਰਜਿੰਦਰ ਸਿੰਘ ਹਾਜ਼ਰ ਸਨ |
Home ਤਾਜ਼ਾ ਖਬਰਾਂ ਪ੍ਰਧਾਨ ਦਵਿੰਦਰਪਾਲ ਸਿੰਘ ਲਾਡੀ ਦੇ ਪਿਤਾ ਮਲਕੀਤ ਸਿੰਘ ਚਤਰੱਥ ਨਮਿੱਤ ਪਾਠ ਦਾ ਭੋਗ ਤੇ ਅੰਤਿਮ ਅਰਦਾਸ।

ਪ੍ਰਧਾਨ ਦਵਿੰਦਰਪਾਲ ਸਿੰਘ ਲਾਡੀ ਦੇ ਪਿਤਾ ਮਲਕੀਤ ਸਿੰਘ ਚਤਰੱਥ ਨਮਿੱਤ ਪਾਠ ਦਾ ਭੋਗ ਤੇ ਅੰਤਿਮ ਅਰਦਾਸ।
105
Previous Postਪ੍ਰਵਾਸੀ ਭਾਰਤੀ ਸੁਖਜਿੰਦਰ ਸਿੰਘ ਆਸਟਰੇਲੀਆ ਨੇ ਸੈਦਪੁਰ ਸਕੂਲ ਦੇ ਵਿਦਿਆਰਥੀਆਂ ਨੂੰ ਸਟੇਸ਼ਨਰੀ ਵੰਡੀ।
Next Postਵੀਰਵਾਰ 9 ਫਰਵਰੀ 2017 (27 ਮਾਘ ਸੰਮਤ 548 ਨਾਨਕਸ਼ਾਹੀ)