
ਸਰਕਾਰੀ ਪ੍ਰਾਇਮਰੀ ਸਕੂਲ ਸੈਦਪੁਰ ਵਿਖੇ ਪ੍ਰਵਾਸੀ ਭਾਰਤੀ ਸੁਖਜਿੰਦਰ ਸਿੰਘ ਆਸਟਰੇਲੀਆ ਵੱਲੋਂ ਆਪਣੇ ਬਜੁਰਗਾਂ ਦੀ ਯਾਦ ਵਿੱਚ ਸਕੂਲ ਦੇ ਸਮੂਹ ਵਿਦਿਆਰਥੀਆਂ ਨੂੰ ਸਟੇਸ਼ਨਰੀ ਵੰਡੀ ਗਈ । ਇਸ ਮੌਕੇ ਕਰਵਾਏ ਗਏ ਸਮਾਗਮ ਦੌਰਾਨ ਸਕੂਲ ਇੰਚਾਰਜ਼ ਨੇ ਕਿਹਾ ਕਿ ਜਿਥੇ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਲੋੜੀਦਾਂ ਸਮਾਨ ਦਿੱਤਾ ਜਾਂਦਾ ਹੈ, ਉਥੇ ਦਾਨੀ ਸੱਜਣਾ ਦਾ ਸਹਿਯੋਗ ਵੀ ਬਹੁਤ ਜਰੂਰੀ ਹੈ । ਉਨ੍ਹਾਂ ਸੁਖਜਿੰਦਰ ਸਿੰਘ ਦਾ ਸਕੂਲ ਮੈਨਜੈਂਟ ਕਮੇਟੀ, ਸਮੂਹ ਸਟਾਫ਼ ਵੱਲੋਂ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ ਅਤੇ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਤ ਕੀਤਾ।