
ਸ਼ੁੱਕਰਵਾਰ 10 ਫਰਵਰੀ 2017 (28 ਮਾਘ ਸੰਮਤ 548 ਨਾਨਕਸ਼ਾਹੀ)
ਸੋਰਠਿ ਮਹਲਾ ੫ ॥ ਬਖਸਿਆ ਪਾਰਬ੍ਰਹਮ ਪਰਮੇਸਰਿ ਸਗਲੇ ਰੋਗ ਬਿਦਾਰੇ ॥ ਗੁਰ ਪੂਰੇ ਕੀ ਸਰਣੀ ਉਬਰੇ ਕਾਰਜ ਸਗਲ ਸਵਾਰੇ ॥੧॥ ਹਰਿ ਜਨਿ ਸਿਮਰਿਆ ਨਾਮ ਅਧਾਰਿ ॥ ਤਾਪੁ ਉਤਾਰਿਆ ਸਤਿਗੁਰਿ ਪੂਰੈ ਅਪਣੀ ਕਿਰਪਾ ਧਾਰਿ ॥ ਰਹਾਉ ॥ ਸਦਾ ਅਨੰਦ ਕਰਹ ਮੇਰੇ ਪਿਆਰੇ ਹਰਿ ਗੋਵਿਦੁ ਗੁਰਿ ਰਾਖਿਆ ॥ ਵਡੀ ਵਡਿਆਈ ਨਾਨਕ ਕਰਤੇ ਕੀ ਸਾਚੁ ਸਬਦੁ ਸਤਿ ਭਾਖਿਆ ॥੨॥੧੮॥੪੬॥ {ਅੰਗ 620}
ਅਰਥ:- ਹੇ ਭਾਈ! ਪਰਮਾਤਮਾ ਦੇ ਜਿਸ ਸੇਵਕ ਨੇ ਪਰਮਾਤਮਾ ਦਾ ਨਾਮ ਸਿਮਰਿਆ, ਨਾਮ ਦੇ ਆਸਰੇ ਵਿਚ (ਆਪਣੇ ਆਪ ਨੂੰ ਤੋਰਿਆ), ਪੂਰੇ ਗੁਰੂ ਨੇ ਆਪਣੀ ਕਿਰਪਾ ਕਰ ਕੇ (ਉਸ ਦਾ) ਤਾਪ ਲਾਹ ਦਿੱਤਾ। ਰਹਾਉ। ਹੇ ਭਾਈ! ਪਾਰਬ੍ਰਹਮ ਪਰਮੇਸਰ ਨੇ (ਜਿਸ ਸੇਵਕ ਉੱਤੇ) ਬਖ਼ਸ਼ਸ਼ ਕੀਤੀ, ਉਸ ਦੇ ਸਾਰੇ ਰੋਗ ਉਸਨੇ ਦੂਰ ਕਰ ਦਿੱਤੇ। ਜੇਹੜੇ ਭੀ ਮਨੁੱਖ ਗੁਰੂ ਦੀ ਸ਼ਰਨ ਪੈਂਦੇ ਹਨ, ਉਹ ਦੁੱਖਾਂ-ਕਲੇਸ਼ਾਂ ਤੋਂ ਬਚ ਜਾਂਦੇ ਹਨ। ਗੁਰੂ ਉਹਨਾਂ ਦੇ ਸਾਰੇ ਕੰਮ ਸਵਾਰ ਦੇਂਦਾ ਹੈ।1। ਹੇ ਮੇਰੇ ਪਿਆਰੇ (ਭਾਈ)! (ਗੁਰੂ ਦੀ ਸ਼ਰਨ ਪੈ ਕੇ) ਅਸੀਂ (ਭੀ) ਸਦਾ ਆਨੰਦ ਮਾਣਦੇ ਹਾਂ। ਹਰਿ ਗੋਬਿੰਦ ਨੂੰ ਗੁਰੂ ਨੇ (ਹੀ ਤਾਪ ਤੋਂ) ਬਚਾਇਆ ਹੈ। ਹੇ ਨਾਨਕ! ਸਿਰਜਣਹਾਰ ਕਰਤਾਰ ਵੱਡੀਆਂ ਤਾਕਤਾਂ ਦਾ ਮਾਲਕ ਹੈ। ਉਸ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦਾ ਸ਼ਬਦ (ਹੀ) ਉਚਾਰਨਾ ਚਾਹੀਦਾ ਹੈ। (ਗੁਰੂ ਨੇ ਇਹ) ਸਹੀ ਬਚਨ ਉਚਾਰਿਆ ਹੈ (ਠੀਕ ਉਪਦੇਸ਼ ਦਿੱਤਾ ਹੈ)।2। 18। 46।
ਵਾਹਿਗੁਰੂ ਜੀ ਕਾ ਖ਼ਾਲਸਾ । ਵਾਹਿਗੁਰੂ ਜੀ ਕੀਫ਼ਤਹਿ ॥
Web: thatta.in | Fb/PindThatta | Twitter@Pind_Thatta | YouTube/PindThatta | WhatsApp: 98728-98928