ਖਾਲਸੇ ਦੀ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸੰਤ ਬਾਬਾ ਦਰਬਾਰਾ ਸਿੰਘ ਜੀ ਟਿੱਬਾ ਵਿਖੇ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ।ਸੰਤ ਬਾਬਾ ਦਰਬਾਰਾ ਸਿੰਘ ਜੀ ਟਿੱਬਾ ਗੁਰਦੁਆਰਾ ਕਮੇਟੀ, ਗ੍ਰਾਮ ਪੰਚਾਇਤਾਂ ਅਤੇ ਇਲਾਕੇ ਦੀ ਸੰਗਤ ਦੇ ਸਹਿਯੋਗ ਸਦਕਾ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਹੇਠ ਆਯੋਜਿਤ ਕੀਤਾ ਗਿਆ। ਪ੍ਰਸਿੱਧ ਕੀਰਤਨੀ ਜੱਥਿਆਂ ਨੇ ਸੰਗਤਾਂ ਨੂੰ ਗੁਰੁ ਜਸ ਸੁਣਾ ਕੇ ਨਿਹਾਲ ਕੀਤਾ। ਸ਼ੇਖੂਪੁਰ ਤੋਂ ਗਤਕਾ ਪਾਰਟੀ ਨੇ ਆਪਣੀ ਕਲਾ ਦੇ ਜੌਹਰ ਦਿਖਾਏ। ਇਹ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਤਪ ਅਸਥਾਨ ਸੰਤ ਬਾਬਾ ਦਰਬਾਰਾ ਸਿੰਘ ਜੀ ਟਿੱਬਾ ਤੋਂ ਆਰੰਭ ਹੋ ਕੇ ਭੀਲਾਂਵਾਲ, ਟਿੱਬਾ, ਸੈਦਪੁਰ, ਬਸਤੀ ਅਮਰਕੋਟ, ਗਾਂਧਾ ਸਿੰਘ ਵਾਲਾ, ਭੋਰੂਵਾਲਾ, ਜਾਂਗਲਾ, ਸ਼ਿਕਾਰਪੁਰ, ਨਸੀਰਪੁਰ, ਪੱਤੀ ਨਬੀਬਖਸ਼ ਅਤੇ ਬੂਲਪੁਰ ਤੋਂ ਹੁੰਦਾ ਹੋਇਆ ਗੁਰਦੁਆਰਾ ਬਾਬਾ ਦਰਬਾਰਾ ਸਿੰਘ ਜੀ ਟਿੱਬਾ ਵਿਖੇ ਸਮਾਪਤ ਹੋਇਆ। ਇਸ ਮੌਕੇ ਵੱਖ ਵੱਖ ਪਿੰਡਾ ਵਿੱਚ ਸਜਾਵਟੀ ਗੇਟ ਬਣਾ ਕੇ ਨਗਰ ਕੀਰਤਨ ਦਾ ਜੋਰਦਾਰ ਸਵਾਗਤ ਕੀਤਾ ਗਿਆ ਉੱਥੇ ਵੱਖ ਵੱਖ ਤਰ੍ਹਾਂ ਦੇ ਗੁਰੂ ਦੇ ਲੰਗਰ ਅਟੁੱਟ ਵਰਤਾਏ ਗਏ। ਸੰਗਤਾ ਵੱਲੋਂ ਨਗਰ ਕੀਰਤਨ ਉੱਤੇ ਫੁੱਲਾਂ ਦੀ ਵਰਖਾ ਕੀਤੀ ਗਈ ।ਇਸ ਮੌਕੇ ਤੇ ਸਰਪੰਚ ਬੀਬੀ ਜਸਵਿੰਦਰ ਕੌਰ ਟਿੱਬਾ, ਸੁਰਿੰਦਰ ਸਿੰਘ ਟਿੱਬਾ , ਸਰਪੰਚ ਬਲਦੇਵ ਸਿੰਘ ,ਸਰਪੰਚ ਸੂਰਤ ਸਿੰਘ, ਸਰਪੰਚ ਹਰਚਰਨ ਸਿੰਘ, ਮਾਸਟਰ ਗੁਰਬਚਨ ਸਿੰਘ ਅਮਰਕੋਟ, ਸਾਬਕਾ ਬੀ.ਪੀ.ਈ.a. ਸੇਵਾ ਸਿੰਘ, ਸੁਰਜੀਤ ਸਿੰਘ, ਗੁਰਮੇਜ ਸਿੰਘ, ਬਲਬੀਰ ਸਿੰਘ ਭਗਤ, ਬਖਸ਼ੀਸ਼ ਸਿੰਘ ਚਾਨਾ,ਗੁਰਮੀਤ ਸਿੰਘ ਚਾਨਾ, ਜਸਬੀਰ ਸਿੰਘ,ਹਰਬੰਸ ਸਿੰਘ ਕਾਨੂੰਗੋ ਬਖਸ਼ੀਸ਼ ਸਿੰਘ, ਪੁਸ਼ਪਿੰਦਰ ਸਿੰਘ ਗੋਲਡੀ, ਲਖਵਿੰਦਰ ਸਿੰਘ,ਹਰਗੋਬਿੰਦ ਸਿੰਘ,ਪਰਮਿੰਦਰ ਸਿੰਘ ਦਰਸ਼ਨ ਸਿੰਘ, ਮਾਸਟਰ ਕੇਵਲ ਸਿੰਘ,ਸੰਤੋਖ ਸਿੰਘ, ਗੁਰਮੇਲ ਸਿੰਘ, ਬਲਬੀਰ ਸਿੰਘ, ਮੋਹਨ ਸਿੰਘ, ਸਰਵਣ ਸਿੰਘ ਚੰਦੀ, ,ਬਲਵਿੰਦਰ ਸਿੰਘ, ਜਰਨੈਲ ਸਿੰਘ, ਪਿਆਰਾ ਸਿੰਘ, ਅਮਰੀਕ ਸਿੰਘ ਅਤੇ ਆਦਿ ਨੇ ਭਰਵਾਂ ਸਹਿਯੋਗ ਦਿੱਤਾ।