ਖਾਲਸੇ ਦੀ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਤਪ ਅਸਥਾਨ ਸੰਤ ਬਾਬਾ ਦਰਬਾਰਾ ਸਿੰਘ ਜੀ ਟਿੱਬਾ ਗੁਰਦੁਆਰਾ ਕਮੇਟੀ, ਗ੍ਰਾਮ ਪੰਚਾਇਤਾਂ ਅਤੇ ਇਲਾਕੇ ਦੀ ਸੰਗਤ ਦੇ ਸਹਿਯੋਗ ਸਦਕਾ ਰਾਤਰੀ ਦਾ ਵਿਸ਼ਾਲ ਕੀਰਤਨ ਦਰਬਾਰ ਸਜਾਇਆ ਗਿਆ | ਰਹਿਰਾਸ ਸਾਹਿਬ ਦੇ ਪਾਠ ਤੋਂ ਉਪਰੰਤ ਪ੍ਰਸਿੱਧ ਕੀਰਤਨੀ ਜਥਿਆਂ ਜਿਹਨ੍ਹਾਂ ਵਿਚ ਭਾਈ ਮਨਦੀਪ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਨੇ ਰਸ ਭਿੰਨੇ ਕੀਰਤਨ ਦੁਆਰਾ ਸੰਗਤਾਂ ਨੂੰ ਗੁਰੂ ਜਸ ਸੁਣਾ ਕੇ ਨਿਹਾਲ ਕੀਤਾ | ਪ੍ਰਸਿੱਧ ਕਥਾ ਵਾਚਕ ਗਿਆਨੀ ਹਰਜੀਤ ਸਿੰਘ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਲੁਧਿਆਣਾ ਵਾਲਿਆਂ ਨੇ ਸੰਗਤਾਂ ਨੂੰ ਬਾਣੀ ਤੇ ਬਾਣੇ ਦੇ ਧਾਰਣੀ ਬਣਨ ਦੇ ਨਾਲ ਨਾਲ ਕਿਰਤ ਕਮਾਈ ਕਰਨ ਲਈ ਪੇ੍ਰਰਿਤ ਕਰਦੇ ਹੋਏ ਖ਼ਾਲਸੇ ਦੀ ਸਾਜਨਾ ਦੀ ਮਹੱਤਤਾ ਬਾਰੇ ਵਿਸਥਾਰ ਪੂਰਵਕ ਚਾਨਣਾ ਪਾਇਆ | ਇਸ ਤੋਂ ਇਲਾਵਾ ਪੰਥ ਪ੍ਰਸਿੱਧ ਭਾਈ ਵਰਿੰਦਰ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸ਼੍ਰੀ ਦੁੱਖ ਨਿਵਾਰਨ ਸਾਹਿਬ ਲੁਧਿਆਣਾ ਵਾਲਿਆਂ ਦੇ ਰਾਗੀ ਜਥੇ ਨੇ ਗੁਰੂ ਜਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ | ਕੀਰਤਨ ਦਰਬਾਰ ਦੌਰਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਤਪ ਅਸਥਾਨ ਸੰਤ ਬਾਬਾ ਦਰਬਾਰਾ ਸਿੰਘ ਜੀ ਟਿੱਬਾ ਵੱਲੋਂ ਸਮੂਹ ਕੀਰਤਨੀ ਜਥਿਆਂ, ਜਰਨੈਲ ਸਿੰਘ ਡੋਗਰਾਂਵਾਲਾ ਮੈਂਬਰ ਐਸ.ਜੀ ਪੀ.ਸੀ ਤੇ ਕੀਰਤਨ ਦਰਬਾਰ ਨੂੰ ਸਫਲ ਬਣਾਉਣ ਵਾਲੀਆਂ ਸ਼ਖ਼ਸੀਅਤਾਂ ਨੂੰ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ ਗਿਆ | ਸਟੇਜ ਸਕੱਤਰ ਦੀ ਭੂਮਿਕਾ ਇੰਦਰਜੀਤ ਸਿੰਘ ਬਜਾਜ ਸਾਬਕਾ ਸਰਪੰਚ ਠੱਟਾ ਨਵਾਂ ਨੇ ਬਾਖ਼ੂਬੀ ਨਿਭਾਈ | ਉਕਤ ਕੀਰਤਨ ਦਰਬਾਰ ਦਾ ਸਿੱਧਾ ਪ੍ਰਸਾਰਨ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਨੇ ਇੰਟਰਨੈੱਟ ਦੁਆਰਾ ਦੇਖਿਆ | ਇਸ ਮੌਕੇ ਸਰਪੰਚ ਬੀਬੀ ਜਸਵਿੰਦਰ ਕੌਰ ਟਿੱਬਾ, ਸੁਰਿੰਦਰ ਸਿੰਘ ਟਿੱਬਾ, ਸਰਪੰਚ ਬਲਦੇਵ ਸਿੰਘ, ਸਰਪੰਚ ਸੂਰਤ ਸਿੰਘ, ਸਰਪੰਚ ਹਰਚਰਨ ਸਿੰਘ, ਮਾਸਟਰ ਗੁਰਬਚਨ ਸਿੰਘ ਅਮਰਕੋਟ, ਸਾਬਕਾ ਬੀ.ਪੀ.ਈ.ਓ. ਸੇਵਾ ਸਿੰਘ, ਸੁਰਜੀਤ ਸਿੰਘ, ਗੁਰਮੇਜ ਸਿੰਘ, ਜੀਤ ਸਿੰਘ, ਬਲਬੀਰ ਸਿੰਘ ਭਗਤ, ਬਖ਼ਸ਼ੀਸ਼ ਸਿੰਘ ਚਾਨਾ, ਗੁਰਮੀਤ ਸਿੰਘ ਚਾਨਾ, ਜਸਬੀਰ ਸਿੰਘ, ਹਰਬੰਸ ਸਿੰਘ, ਕਾਨੂੰਗੋ ਬਖ਼ਸ਼ੀਸ਼ ਸਿੰਘ, ਲਖਵਿੰਦਰ ਸਿੰਘ, ਪਿ੍ੰਸੀਪਲ ਲਖਬੀਰ ਸਿੰਘ ਸਟੇਟ ਐਵਾਰਡੀ, ਦਰਸ਼ਨ ਸਿੰਘ, ਮਾਸਟਰ ਕੇਵਲ ਸਿੰਘ, ਸੰਤੋਖ ਸਿੰਘ, ਗੁਰਮੇਲ ਸਿੰਘ, ਬਲਬੀਰ ਸਿੰਘ, ਮੋਹਨ ਸਿੰਘ, ਸਰਵਣ ਸਿੰਘ ਚੰਦੀ, ਰਣਜੀਤ ਸਿੰਘ ਥਿੰਦ ਬਲਜੀਤ ਸਿੰਘ ਬੱਬਾ, ਬਲਵਿੰਦਰ ਸਿੰਘ, ਜਰਨੈਲ ਸਿੰਘ, ਪਿਆਰਾ ਸਿੰਘ, ਅਮਰੀਕ ਸਿੰਘ ਅਤੇ ਆਦਿ ਸਮੂਹ ਸੰਗਤਾਂ ਹਾਜ਼ਰ ਸਨ |