ਪ੍ਰਵਾਸੀ ਭਾਰਤੀ ਗੁਰਬਚਨ ਸਿੰਘ ਗੱਚੀ ਨੌਰਵੇ ਨੇ ਗੁਰਦੁਆਰਾ ਸਾਹਿਬ ਠੱਟਾ ਦੀ ਨਵੀਂ ਬਣ ਰਹੀ ਇਮਾਰਤ ਲਈ ਦਿੱਤੇ 3 ਲੱਖ ਰੁਪਏ ਦਾ ਚੈੱਕ ਬੀਤੇ ਦਿਨੀਂ ਪ੍ਰਬੰਧਕਾਂ ਨੂੰ ਸੌਂਪਿਆ। ਪਿੰਡ ਠੱਟਾ ਨਵਾਂ ਵਿਖੇ ਸੰਖੇਪ ਸਮਾਗਮ ਦੌਰਾਨ ਸ.ਗੁਰਬਚਨ ਸਿੰਘ ਗੱਚੀ ਨੇ ਕਿਹਾ ਕਿ ਆਪਣੀ ਨੇਕ ਕਮਾਈ ਵਿੱਚੋਂ ਤਿਲ ਫੁੱਲ ਭੇਟਾ ਕਰਕੇ ਉਹਨਾਂ ਦੇ ਮਨ ਨੂੰ ਬਹੁਤ ਹੀ ਖੁੁਸ਼ੀ ਮਹਿਸੂਸ ਹੋ ਰਹੀ ਹੈ। ਸੰਤ ਬਾਬਾ ਗੁਰਚਰਨ ਸਿੰਘ ਜੀ ਕਾਰ ਸੇਵਾ ਦਮਦਮਾ ਸਾਹਿਬ ਠੱਟਾ ਵਾਲਿਆਂ ਦੀ ਰਹਿਨੁਮਾਈ ਹੇਠ ਪਿੰਡ ਵਾਸੀਆਂ ਦੇ ਸਾਹਿਯੋਗ ਨਾਲ ਗੁਰਦੁਆਰਾ ਸਾਹਿਬ ਦੀ ਨਵੀਂ ਇਮਾਰਤ ਦਾ ਕੰਮ ਬਹੁਤ ਹੀ ਵਧੀਆ ਤਰੀਕੇ ਨਾਲ ਚੱਲ ਰਿਹਾ ਹੈ। ਸੰਤ ਬਾਬਾ ਗੁਰਚਰਨ ਸਿੰਘ ਜੀ ਅਤੇ ਸਮੂਹ ਪ੍ਰਬੰਧਕਾਂ ਵੱਲੋਂ ਪ੍ਰਵਾਸੀ ਭਾਰਤੀਆਂ ਅੱਗੇ ਬੇਨਤੀ ਹੈ ਕਿ ਗੁਰਦੁਆਰਾ ਸਾਹਿਬ ਦੀ ਇਮਾਰਤ ਦੀ ਉਸਾਰੀ ਵਿੱਚ ਆਰਥਿਕ ਤੌਰ ‘ਤੇ ਵੱਧ ਚੜ੍ਹ ਕੇ ਹਿੱਸਾ ਪਾਓ ਅਤੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰੋ ਜੀ। ਇਸ ਮੌਕੇ ਗੁਰਦੀਪ ਸਿੰਘ ਸਾਬਕਾ ਸਰਪੰਚ, ਕਰਮਜੀਤ ਸਿੰਘ, ਬਲਬੀਰ ਸਿੰਘ ਬਜਾਜ, ਮਾਸਟਰ ਜੋਗਿੰਦਰ ਸਿੰਘ, ਸ਼ਿੰਗਾਰ ਸਿੰਘ ਝੰਡ, ਹੈਪੀ ਬਜਾਜ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।