ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ 31 ਜੁਲਾਈ 2013 ਦਿਨ ਬੁੱਧਵਾਰ ਨੂੰ।

121

160720131ਸ਼ਹੀਦ ਉਧਮ ਸਿੰਘ ਦਾ ਸ਼ਹੀਦੀ ਦਿਹਾੜਾ ਪਿੰਡ ਠੱਟਾ ਪੁਰਾਣਾ ਵਿਖੇ ਮਿਤੀ 31 ਜੁਲਾਈ 2013 ਦਿਨ ਬੁੱਧਵਾਰ ਨੂੰ ਸ਼ਹੀਦ ਊਧਮ ਸਿੰਘ ਚੌਂਕ ਵਿੱਚ ਸੰਤ ਬਾਬਾ ਬੀਰ ਸਿੰਘ ਸਪੋਰਟਸ ਐਂਡ ਕਲਚਰਲ ਕਲੱਬ ਠੱਟਾ ਪੁਰਾਣਾ, ਪ੍ਰਵਾਸੀ ਵੀਰਾਂ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਸਵੇਰੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਉਪਰੰਤ ਢਾਡੀ ਬਲਵਿੰਦਰ ਕੌਰ ਖਹਿਰਾ ਸੰਗਤਾਂ ਨੂੰ ਸ਼ਹੀਦ ਊਧਮ ਸਿੰਘ ਦੇ ਜੀਵਨ ਬਾਰੇ ਚਾਨਣਾ ਪਾਉਣਗੇ। ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।