ਦਸ਼ਮੇਸ਼ ਪਿਤਾ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਮਦਮਾ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ 5 ਜਨਵਰੀ ਨੂੰ

141

ਦਸ਼ਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇੱਕ ਵਿਸ਼ਾਲ ਨਗਰ ਕੀਰਤਨ ਇਤਿਹਾਸਕ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਠੱਟਾ ਤੋਂ ਸੰਤ ਬਾਬਾ ਗੁਰਚਰਨ ਸਿੰਘ ਜੀ ਦੀ ਪ੍ਰੇਰਨਾ ਸਦਕਾ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਮਿਤੀ 5 ਜਨਵਰੀ 2018 ਦਿਨ ਸ਼ੁੱਕਰਵਾਰ ਨੂੰ ਸਜਾਇਆ ਜਾ ਰਿਹਾ ਹੈ। ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਨਗਰ ਕੀਰਤਨ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਠੱਟਾ ਤੋਂ ਠੱਟਾ ਪੁਰਾਣਾ, ਠੱਟਾ ਨਵਾਂ, ਟੋਡਰਵਾਲ, ਸਾਬੂਵਾਲ, ਦਰੀਏਵਾਲ, ਕਾਲੂਭਾਟੀਆ, ਦੰਦੂਪੁਰ ਤੋਂ ਹੁੰਦਾ ਹੋਇਆ ਵਾਪਸ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਠੱਟਾ ਵਿਖੇ ਪਹੁੰਚੇਗਾ। ਨਗਰ ਕੀਰਤਨ ਦੇ ਵੱਖ ਵੱਖ ਪਿੰਡਾਂ ਵਿੱਚ ਪਹੁੰਚਣ ਤੇ ਸੰਗਤ ਵੱਲੋਂ ਸਵਾਗਤ ਕੀਤਾ ਜਾਵੇਗਾ। ਇਸ ਮੌਕੇ ਵੱਖ-ਵੱਖ ਪਿੰਡਾਂ ਦੀ ਸੰਗਤ ਵੱਲੋਂ ਚਾਹ ਪਕੌੜਿਆਂ ਅਤੇ ਫਲਾਂ ਦੇ ਲੰਗਰ ਲਗਾਏ ਜਾਣਗੇ। ਛੋਟੇ ਛੋਟੇ ਬੱਚਿਆਂ ਵੱਲੋਂ ਗਤਕੇ ਦੇ ਜੌਹਰ ਵੀ ਦਿਖਾਉਣਗੇ।