ਹਰ ਸਾਲ ਦੀ ਤਰਾਂ ਪਿੰਡ ਠੱਟਾ ਨਵਾਂ ਵਿਖੇ ਦਸ਼ਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅਵਤਾਰ ਪੁਰਬ ਦੇ ਸਬੰਧ ਵਿੱਚ ਪ੍ਰਭਾਤ ਫੇਰੀਆਂ ਮਿਤੀ 5 ਜਨਵਰੀ 2019 ਦਿਨ ਸਨਿੱਚਰਵਾਰ ਤੋਂ ਕੱਢੀਆਂ ਜਾ ਰਹੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਭਾਈ ਇੰਦਰਜੀਤ ਸਿੰਘ ਬਜਾਜ ਸਾਬਕਾ ਸਰਪੰਚ ਨੇ ਦੱਸਿਆ ਕਿ ਸੰਤ ਬਾਬਾ ਗੁਰਚਰਨ ਸਿੰਘ ਜੀ ਕਾਰ ਸੇਵਾ ਵਾਲਿਆਂ ਦੀ ਸਰਪ੍ਰਸਤੀ ਹੇਠ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਮਿਤੀ 5 ਜਨਵਰੀ ਤੋਂ 9 ਜਨਵਰੀ ਤੱਕ ਕੱਢੀਆਂ ਜਾ ਰਹੀਆਂ ਇਹ 5 ਪ੍ਰਭਾਤ ਫੇਰੀਆਂ ਸਵੇਰੇ 4:15 ਵਜੇ ਗੁਰਦੁਆਰਾ ਸਾਹਿਬ ਤੋਂ ਪ੍ਰਾਰੰਭ ਹੋਇਆ ਕਰਨਗੀਆਂ ਜੋ ਬਣਾਏ ਗਏ ਰੂਟ ਮੁਤਾਬਕ ਗਲੀ-ਮੁਹੱਲੇ ਵਿਖੇ ਪਹੁੰਚਣਗੀਆਂ। ਉਹਨਾਂ ਨਗਰ ਨਿਵਾਸੀਆਂ ਨੂੰ ਬੇਨਤੀ ਕੀਤੀ ਕਿ ਪ੍ਰਭਾਤ ਫੇਰੀ ਅਤੇ ਸੰਗਤ ਦੇ ਸਨਮਾਨ ਨੂੰ ਮੱਦੇ ਨਜ਼ਰ ਰੱਖਦੇ ਹੋਏ ਗਲੀ-ਮੁਹੱਲਿਆਂ ਦੀ ਸਾਫ-ਸਫਾਈ ਕੀਤੀ ਜਾਵੇ। ਪ੍ਰਭਾਤ ਫੇਰੀ ਦੀਆਂ ਤਸਵੀਰਾਂ ਅਤੇ ਵੀਡੀਓ ਪਿੰਡ ਦੀ ਵੈਬਸਾਈਟ ਤੇ ਨਾਲੋ-ਨਾਲ ਦੇਖੀਆਂ ਜਾ ਸਕਣਗੀਆਂ।
