BREAKING NEWS

ਸਰਕਾਰੀ ਹਾਈ ਸਕੂਲ ਠੱਟਾ ਨਵਾਂ ਦਾ ਦਸਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ।

133

Result 10th_001ਸਰਕਾਰੀ ਹਾਈ ਸਕੂਲ ਠੱਟਾ ਨਵਾਂ ਦਾ ਦਸਵੀਂ ਜਮਾਤ ਦਾ ਨਤੀਜਾ ਹਰ ਸਾਲ ਦੀ ਤਰਾਂ ਸ਼ਾਨਦਾਰ ਰਿਹਾ। ਸਕੂਲ ਦੇ ਅਧਿਆਪਕ ਸ. ਜਗਤਾਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਸਾਲ ਵਿਦਿਆਰਥੀ ਬਹੁਤ ਹੀ ਵਧੀਆ ਅੰਕ ਪ੍ਰਾਪਤ ਕਰਕੇ ਪਾਸ ਹੋਏ ਹਨ। ਰਮਨਦੀਪ ਕੌਰ ਸਪੁੱਤਰੀ ਸ.ਦਲਵਿੰਦਰ ਸਿੰਘ ਵਾਸੀ ਪਿੰਡ ਠੱਟਾ ਨਵਾਂ ਨੇ 542/650 ਅੰਕ ਪ੍ਰਾਪਤ ਕਰਕੇ ਸਕੂਲ ਵਿੱਚੋਂ ਪਹਿਲਾ ਸਥਾਨ, ਹਰਜੀਤ ਸਿੰਘ ਸਪੁੱਤਰ ਸ.ਗੁਰਦੀਪ ਸਿੰਘ ਵਾਸੀ ਪਿੰਡ ਠੱਟਾ ਨਵਾਂ ਨੇ 464/650 ਅੰਕ ਪ੍ਰਾਪਤ ਕਰਕੇ ਸਕੂਲ ਵਿੱਚੋਂ ਦੂਸਰਾ ਸਥਾਨ ਅਤੇ ਜਗਪ੍ਰੀਤ ਕੌਰ ਸਪੁੱਤਰੀ ਸ. ਰਾਜਪਾਲ ਸਿੰਘ ਵਾਸੀ ਪਿੰਡ ਠੱਟਾ ਨਵਾਂ ਨੇ 454/650 ਅੰਕ ਪ੍ਰਾਪਤ ਕਰਕੇ ਸਕੂਲ ਵਿੱਚੋਂ ਤੀਸਰਾ ਸਥਾਨ ਪ੍ਰਾਪਤ ਕੀਤਾ ਹੈ।