ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਠੱਟਾ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

150

ਇਤਿਹਾਸਕ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਠੱਟਾ ਤੋਂ ਦਸ਼ਮਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਬਾਬਾ ਹਰਜੀਤ ਸਿੰਘ ਜੀ ਅਤੇ ਬਾਬਾ ਜੈ ਸਿੰਘ ਜੀ ਮਹਿਮਦਵਾਲ ਵਾਲਿਆਂ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਸਾਹਿਬ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਹੇਠ, ਪੰਜ ਪਿਆਰਿਆਂ ਦੀ ਅਗਵਾਹੀ ਵਿੱਚ ਗੁਰਦੁਆਰਾ ਸਾਹਿਬ ਤੋਂ ਸਵੇਰੇ 9 ਵਜੇ ਆਰੰਭ ਹੋ ਕੇ ਪਿੰਡ ਠੱਟਾ ਪੁਰਾਣਾ, ਠੱਟਾ ਨਵਾਂ, ਟੋਡਰਵਾਲ, ਸਾਬੂਵਾਲ, ਦਰੀਏਵਾਲ, ਕਾਲੂ ਭਾਟੀਆ, ਦੰਦੂਪੁਰ, ਬੂੜੇਵਾਲ, ਸੂਜੋ ਕਾਲੀਆ, ਮੰਗੂਪੁਰ, ਸੈਦਪੁਰ, ਬੂਲਪੁਰ ਤੋਂ ਹੁੰਦਾ ਹੋਇਆ ਵਾਪਸ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਠੱਟਾ ਪਹੁੰਚਿਆ। ਇਲਾਕਾ ਨਿਵਾਸੀਆਂ ਵੱਲੋਂ ਨਗਰ ਕੀਰਤਨ ਦਾ ਸਵਾਗਤ ਫੁੱਲਾਂ ਦੀ ਵਰਖਾ ਕਰਕੇ ਕੀਤਾ। ਥਾਂ-ਥਾਂ ਤੇ ਚਾਹ ਪਕੌੜਿਆਂ, ਮਠਿਆਈਆਂ, ਫਲ-ਫਰੂਟ ਦਾ ਲੰਗਰ ਲਗਾਇਆ ਗਿਆ। ਨਗਰ ਕੀਰਤਨ ਵਿੱਚ ਗਤਕੇ ਦੇ ਜੌਹਰ ਵਿਸ਼ੇਸ਼ ਖਿੱਚ ਦਾ ਕੇਂਦਰ ਰਹੇ। ਸੈਂਕੜੈ ਦੀ ਤਾਦਾਦ ਵਿੱਚ ਟਰੈਕਰ-ਟਰਾਲੀਆਂ, ਕਾਰਾਂ, ਮੋਟਰਸਾਈਕਲਾਂ ਆਦਿ ‘ਤੇ ਸੰਗਤਾਂ ਨੇ ਇਸ ਨਗਰ ਕੀਰਤਨ ਵਿੱਚ ਭਾਗ ਲਿਆ। ਨੌਜਵਾਨ ਅਤੇ ਬੱਚੇ ਕੇਸਰੀ ਦਸਤਾਰਾਂ ਸਜਾ ਕੇ ਨਗਰ ਕੀਰਤਨ ਵਿੱਚ ਗੁਰਬਾਣੀ ਦਾ ਜਾਪ ਕਰ ਰਹੇ ਸਨ।