ਪਿੰਡ ਠੱਟਾ ਨਵਾਂ ਵਿਖੇ ਨੌਜਵਾਨ ਸਰਪੰਚ ਸੁਖਵਿੰਦਰ ਸਿੰਘ ਸੌਂਦ ਦੀ ਯੋਗ ਅਗਵਾਈ ਵਿੱਚ ਸਮੂਹ ਗਰਾਮ ਪੰਚਾਇਤ ਠੱਟਾ ਨਵਾਂ ਵੱਲੋਂ ਪਿੰਡ ਦੇ ਲਹਿੰਦੇ ਪਾਸੇ ਸੁਸਾਇਟੀ ਦੇ ਨੇੜੇ ਜੋ ਲੱਗਭੱਗ 600 ਫੁੱਟ ਦੇ ਕੱਚੇ ਰਸਤੇ ਨੂੰ ਪੱਕਾ ਕਰਵਾਇਆ ਜਾ ਰਿਹਾ ਹੈ, ਉਸ ‘ਤੇ ਅੱਜ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸਰਦਾਰ ਸੱਜਣ ਸਿੰਘ ਚੀਮਾ ਵੱਲੋਂ ਕੰਕਰੀਟ ਪਾਉਣ ਦੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਰਪੰਚ ਸੁਖਵਿੰਦਰ ਸਿੰਘ ਸੌਂਦ, ਮਾਸਟਰ ਪ੍ਰੀਤਮ ਸਿੰਘ ਨੰਬਰਦਾਰ, ਲਖਬੀਰ ਸਿੰਘ ਲਾਲੀ, ਗੁਰਜੀਤ ਸਿੰਘ ਮੈਂਬਰ ਪੰਚਾਇਤ, ਗੁਲਜਾਰ ਸਿੰਘ ਮੈਂਬਰ ਪੰਚਾਇਤ, ਦਲਜੀਤ ਸਿੰਘ, ਜਸਬੀਰ ਸਿੰਘ ਸੌਂਦ, ਹਰਜਿੰਦਰ ਸਿੰਘ ਮੋਮੀ, ਕੰਵਰ ਸੌਂਦ, ਦਲਵਿੰਦਰ ਠੱਟੇ ਵਾਲਾ, ਐਡਵੋਕੇਟ ਬਲਵਿੰਦਰ ਸਿੰਘ ਮੋਮੀ, ਜਸਵੰਤ ਸਿੰਘ ਮੋਮੀ, ਪ੍ਰੋ. ਬਲਬੀਰ ਸਿੰਘ ਮੋਮੀ, ਸੁਖਵਿੰਦਰ ਸਿੰਘ ਮੋਮੀ, ਤਰਸੇਮ ਸਿੰਘ, ਦਿਲਬਾਗ ਸਿੰਘ, ਨਛੱਤਰ ਸਿੰਘ ਸਾਬਕਾ ਮੈਂਬਰ ਪੰਚਾਇਤ, ਦਿਲਪ੍ਰੀਤ ਸਿੰਘ, ਚਰਨਜੀਤ ਸਿੰਘ ਮੋਮੀ, ਜਸਵੰਤ ਸਿੰਘ, ਫੁੱਮਣ ਸਿੰਘ, ਪਰਮਿੰਦਰ ਸਿੰਘ ਆਦਿ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।