ਪਿੰਡ ਠੱਟਾ ਨਵਾਂ ਦੇ ਗੁਰਦੁਆਰਾ ਸਾਹਿਬ ਦੀ ਤਿਆਰ ਹੋਈ ਨਵੀਂ ਇਮਾਰਤ ਦਾ ਉਦਘਾਟਨ ਸਮਾਰੋਹ ਮਿਤੀ 24 ਅਗਸਤ 2025 ਦਿਨ ਐਤਵਾਰ ਨੂੰ ਸੰਤ ਬਾਬਾ ਹਰਜੀਤ ਸਿੰਘ ਜੀ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਠੱਟਾ ਵਾਲਿਆਂ ਦੀ ਰਹਿਨੁਮਾਈ ਹੇਠ ਕੀਤਾ ਜਾ ਰਿਹਾ ਹੈ। ਪ੍ਰਬੰਧਕਾਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਨਵੀਂ ਬਣੀ ਇਮਾਰਤ ਵਿੱਚ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕੀਤਾ ਜਾਵੇਗਾ ਅਤੇ ਸੁੰਦਰ ਦੀਵਾਨ ਸਜਾਏ ਜਾਣਗੇ। ਜਿਸ ਵਿੱਚ ਭਾਈ ਕੁਲਵੰਤ ਸਿੰਘ ਜੀ ਹਜ਼ੂਰੀ ਰਾਗੀ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਠੱਟਾ ਵਾਲੇ ਅਤੇ ਭਾਈ ਸਤਿੰਦਰਬੀਰ ਸਿੰਘ ਜੀ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ਦਾ ਰਾਗੀ ਜਥਾ ਸੰਗਤਾਂ ਨੂੰ ਗੁਰੂ ਜਸ ਸਰਵਣ ਕਰਵਾਏਗਾ। ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤੇਗਾ। ਪ੍ਰਬੰਧਕਾਂ ਵੱਲੋਂ ਨਿਮਰਤਾ ਸਹਿਤ ਬੇਨਤੀ ਹੈ ਕਿ ਗੁਰੂ ਘਰ ਦੀਆਂ ਹਾਜ਼ਰੀਆਂ ਭਰ ਕੇ ਆਪਣਾ ਜੀਵਨ ਸਫਲਾ ਕਰੋ ਜੀ।
ਪਿੰਡ ਠੱਟਾ ਨਵਾਂ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਪ੍ਰਾਰੰਭ; ਗੁਰਦੁਆਰਾ ਸਾਹਿਬ ਦੀ ਨਵੀਂ ਬਣੀ ਇਮਾਰਤ ਦਾ ਉਦਘਾਟਨ ਸਮਾਰੋਹ 24 ਅਗਸਤ ਨੂੰ