ਸੰਤ ਬਾਬਾ ਕਰਤਾਰ ਸਿੰਘ ਜੀ ਕਾਰ ਸੇਵਾ ਵਾਲਿਆਂ ਦੀ 18ਵੀਂ ਅਤੇ ਸੰਤ ਬਾਬਾ ਤਰਲੋਚਨ ਸਿੰਘ ਜੀ ਕਾਰ ਸੇਵਾ ਵਾਲਿਆਂ ਦੀ 9ਵੀਂ ਬਰਸੀ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਠੱਟਾ ਵਿਖੇ ਮਿਤੀ 17 ਅਕਤੂਬਰ 2011, ਦਿਨ ਬੁੱਧਵਾਰ ਨੂੰ ਬੜੀ ਸ਼ਰਧਾ ਭਾਵਨਾ ਅਤੇ ਧੂਮ-ਧਾਮ ਨਾਲ ਮਨਾਈ ਗਈ। ਪਰਸੋਂ ਰੋਜ਼ ਤੋਂ 31 ਸ੍ਰੀ ਅਖੰਡ ਪਾਠ ਸਾਹਿਬਾਨ ਦੇ ਭੋਗ ਉਪਰੰਤ ਸੁੰਦਰ ਦੀਵਾਨ ਸਜਾਏ ਗਏ ਜਿਸ ਵਿੱਚ ਵਿੱਚ ਭਾਈ ਸਤਿੰਦਰਪਾਲ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਦਮਦਮਾ ਸਹਿਬ ਠੱਟਾ ਦੇ ਰਾਗੀ ਜਥੇ, ਭਾਈ ਜਤਿੰਦਰ ਸਿੰਘ ਦੇ ਰਾਗੀ ਜੱਥੇ, ਭਾਈ ਗੁਰਮੀਤ ਸਿੰਘ ਭਾਈ ਗੁਰਦੀਪ ਸਿੰਘ ਰਾਏ ਬਰੇਲੀ ਵਾਲਿਆਂ ਦੇ ਰਾਗੀ ਜਥੇ, ਭਾਈ ਅਵਤਾਰ ਸਿੰਘ ਦੂਲ੍ਹੋਵਾਲ ਵਾਲਿਆਂ ਦੇ ਕਵੀਸ਼ਰੀ ਜਥੇ, ਭਾਈ ਸਤਨਾਮ ਸਿੰਘ ਅਰਸ਼ੀ ਦੇ ਕਵੀਸ਼ਰੀ ਜਥੇ, ਭਾਈ ਸਰੂਪ ਸਿੰਘ ਸੂਰਵਿੰਡ ਦੇ ਕਵੀਸ਼ਰੀ ਜਥੇ ਅਤੇ ਭਾਈ ਤਰਸੇਮ ਸਿੰਘ ਮੋਰਾਂਵਾਲੀ ਦੇ ਢਾਡੀ ਜਥੇ ਨੇ ਸੰਗਤਾਂ ਨੂੰ ਗੁਰੂ ਜਸ ਸਰਵਣ ਕਰਵਾਇਆ। ਇਸ ਮੌਕੇ ਸੰਤ ਬਾਬਾ ਗੁਰਰਾਜਪਾਲ ਸਿੰਘ ਜੀ ਅੰਮਿ੍ਤਸਰ ਵਾਲੇ, ਸੰਤ ਬਾਬਾ ਲੀਡਰ ਸਿੰਘ ਜੀ ਸੈਫਲਾਬਾਦ ਵਾਲੇ, ਸੰਤ ਬਾਬਾ ਅਮਰੀਕ ਸਿੰਘ ਜੀ ਖੁਖਰੈਣ ਵਾਲੇ, ਸੰਤ ਬਾਬਾ ਸੇਵਾ ਸਿੰਘ ਜੀ ਖਡੂਰ ਸਾਹਿਬ ਵਾਲੇ, ਸੰਤ ਬਾਬਾ ਸੁਖਜਿੰਦਰ ਸਿੰਘ ਜੀ ਵਿਸ਼ੇਸ਼ ਤੌਰ ਤੇ ਜਾਜ਼ਰ ਸਨ। ਸਮਾਗਮ ਦੀਆਂ ਤਸਵੀਰਾਂ ਵੈਬਸਾਈਟ ਤੇ ਉਪਲਭਦ ਹਨ। ਤਸਵੀਰਾਂ ਦੇਖਣ ਲਈ ☬ ਖੰਡੇ ਤੇ ਕਲਿੱਕ ਕਰੋ।
Home ਤਾਜ਼ਾ ਖਬਰਾਂ ਸੰਤ ਬਾਬਾ ਕਰਤਾਰ ਸਿੰਘ ਜੀ ਦੀ 18ਵੀਂ ਅਤੇ ਸੰਤ ਬਾਬਾ ਤਰਲੋਚਨ ਸਿੰਘ ਜੀ ਦੀ 9ਵੀਂ ਬਰਸੀ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਠੱਟਾ ਵਿਖੇ ਬੜੀ ਸ਼ਰਧਾ ਭਾਵਨਾ ਅਤੇ ਧੂਮ-ਧਾਮ ਨਾਲ ਮਨਾਈ ਗਈ *

ਸੰਤ ਬਾਬਾ ਕਰਤਾਰ ਸਿੰਘ ਜੀ ਦੀ 18ਵੀਂ ਅਤੇ ਸੰਤ ਬਾਬਾ ਤਰਲੋਚਨ ਸਿੰਘ ਜੀ ਦੀ 9ਵੀਂ ਬਰਸੀ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਠੱਟਾ ਵਿਖੇ ਬੜੀ ਸ਼ਰਧਾ ਭਾਵਨਾ ਅਤੇ ਧੂਮ-ਧਾਮ ਨਾਲ ਮਨਾਈ ਗਈ *
130
Previous Postਸ਼ਿਵਕੰਵਲ ਸਿੰਘ ਨੇ ਐਸ. ਐਚ. ਓ. ਥਾਣਾ ਤਲਵੰਡੀ ਚੌਧਰੀਆਂ ਵਜੋਂ ਅਹੁਦਾ ਸੰਭਾਲਿਆ *
Next Postਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਠੱਟਾ ਵਿਖੇ ਸੰਤ ਬਾਬਾ ਕਰਤਾਰ ਸਿੰਘ ਜੀ ਦੀ 18ਵੀਂ ਅਤੇ ਸੰਤ ਬਾਬਾ ਤਰਲੋਚਨ ਸਿੰਘ ਜੀ ਦੀ 9ਵੀਂ ਬਰਸੀ ਦੇ ਸਬੰਧ ਵਿੱਚ ਧਾਰਮਿਕ ਸਮਾਗਮ ਅਰੰਭ *