ਨਗਰ ਵਿੱਚ ਹਰ ਸਾਲ ਦੀ ਤਰਾਂ ਸਰਬੱਤ ਦੇ ਭਲੇ ਲਈ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਅੱਜ ਮਿਤੀ 19-ਅਗਸਤ-2012 ਦਿਨ ਐਤਵਾਰ ਨੂੰ ਸਵੇਰੇ 10:00 ਵਜੇ ਪਿਆ। ਭੋਗ ਉਪਰੰਤ ਸੰਤ ਬਾਬਾ ਗੁਰਚਰਨ ਸਿੰਘ ਜੀ ਦਮਦਮਾ ਸਾਹਿਬ ਵਾਲਿਆ ਦੇ ਕਵੀਸ਼ਰੀ ਜੱਥੇ, ਸੰਤ ਬਾਬਾ ਜਗਜੀਤ ਸਿੰਘ ਜੀ ਹਰਖੋਵਾਲ ਵਾਲੇ, ਪ੍ਰਤਾਪ ਸਿੰਘ ਰਾਹਲ ਚਾਹਲ ਦੇ ਕਵੀਸ਼ਰੀ ਜੱਥੇ ਨੇ ਸੰਗਤਾਂ ਨੂੰ ਗੁਰੂ ਜੱਸ ਸਰਵਣ ਕਰਵਾਇਆ। ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਿਆ। ਇਸ ਮੌਕੇ ਸਰਵਣ ਸਿੰਘ ਚੰਦੀ, ਡਾ. ਪੂਰਨ ਸਿੰਘ, ਪਿਆਰਾ ਸਿੰਘ, ਸੁਖਦੇਵ ਸਿੰਘ, ਹਰਬੰਸ ਸਿੰਘ, ਕਰਨੈਲ ਸਿੰਘ, ਅਵਤਾਰ ਸਿੰਘ, ਸਵਿੰਦਰ ਸਿੰਘ, ਸਾਧੂ ਸਿੰਘ, ਮਨਜੀਤ ਸਿੰਘ, ਮਲਕੀਤ ਸਿੰਘ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।

ਸਰਬੱਤ ਦੇ ਭਲੇ ਲਈ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ *
124
Previous Postਪਿੰਡ ਦੇ ਨੌਜਵਾਨਾਂ ਵੱਲੋਂ ਫਲਦਾਰ ਬੂਟੇ ਲਗਾਏ ਗਏ *
Next Postਅਜੀਤ ਹਰਿਆਵਲ ਲਹਿਰ' ਪਿੰਡ ਬੂਲਪੁਰ 'ਚ ਬੂਟੇ ਲਗਾਏ *