ਸ਼ਹੀਦ ਉਧਮ ਸਿੰਘ ਦਾ ਸ਼ਹੀਦੀ ਦਿਹਾੜਾ ਪਿੰਡ ਠੱਟਾ ਪੁਰਾਣਾ ਵਿਖੇ ਸ਼ਹੀਦ ਊਧਮ ਸਿੰਘ ਚੌਂਕ ਵਿੱਚ ਸੰਤ ਬਾਬਾ ਬੀਰ ਸਿੰਘ ਸਪੋਰਟਸ ਐਂਡ ਕਲਚਰਲ ਕਲੱਬ ਠੱਟਾ ਪੁਰਾਣਾ, ਪ੍ਰਵਾਸੀ ਵੀਰਾਂ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸਵੇਰੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਉਪਰੰਤ ਗਿਆਨੀ ਸੁਰਜੀਤ ਸਿੰਘ ਫਗਵਾੜਾ ਦੇ ਢਾਡੀ ਜੱਥੇ ਨੇ ਸੰਗਤਾਂ ਨੂੰ ਸ਼ਹੀਦ ਊਧਮ ਸਿੰਘ ਦਾ ਪ੍ਰਸੰਗ ਸੁਣਾਇਆ। ਪ੍ਰਬੰਧਕਾਂ ਵੱਲੋਂ ਸਹਿਯੋਗੀ ਸੱਜਣਾਂ ਨੂੰ ਯਾਦਗਾਰੀ ਚਿੰਨ ਭੇਂਟ ਕਰਕੇ ਸਨਮਾਨਤ ਕੀਤਾ ਗਿਆ। ਉਪਰੰਤ ਸੰਤ ਬਾਬਾ ਗੁਰਚਰਨ ਸਿੰਘ ਜੀ ਅਤੇ ਹਾਜ਼ਰ ਸਖਸ਼ੀਅਤਾਂ ਨੇ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ। ਗੁਰੂ ਕਾ ਲੰਗਰ ਅਤੁੱਟ ਵਰਤਿਆ। ਤਸਵੀਰਾਂ

ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ *
94
Previous Postਠੱਟਾ ਨਵਾਂ ਦੀ ਪੰਜਾਬੀ ਵੈੱਬਸਾਈਟ ਨਾਲ 14 ਹੋਰ ਪਿੰਡ ਦੁਨੀਆ ਦੇ ਸੰਪਰਕ 'ਚ *
Next Postਮੰਦਰ ਦੁਰਗਾ ਭਵਾਨੀ ਵਿਖੇ ਚੋਰੀ *