ਸਰਕਾਰੀ ਹਾਈ ਸਕੂਲ ਬੂੜੇਵਾਲ ਤੇ ਸਰਕਾਰੀ ਹਾਈ ਸਕੂਲ ਅੰਮ੍ਰਿਤਪੁਰ ਰਾਜੇਵਾਲ ਵਿਖੇ ਵਿਸ਼ਵ ਜਨਸੰਖਿਆ ਦਿਵਸ ਮਨਾਇਆ ਗਿਆ। ਇਸ ਮੌਕੇ ਸਰਕਾਰੀ ਹਾਈ ਸਕੂਲ ਬੂੜੇਵਾਲ ਵਿਖੇ ਸਕੂਲ ਮੁਖੀ ਮਾਸਟਰ ਬਖ਼ਸ਼ੀ ਸਿੰਘ ਦੀ ਦੇਖ ਰੇਖ ਵਿਚ ਬੱਚਿਆਂ ਨੂੰ ਵੱਧ ਰਹੀ ਅਬਾਦੀ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਮੌਕੇ ਬੱਚਿਆ ਦੇ ਭਾਸ਼ਣ ਤੇ ਪੇਂਟਿੰਗ ਮੁਕਾਬਲੇ ਕਰਵਾਏ ਗਏ ਤੇ ਜੇਤੂ ਬੱਚਿਆ ਨੂੰ ਸਨਮਾਨਿਤ ਕੀਤਾ ਗਿਆ। ਇਸੇ ਤਰ੍ਹਾਂ ਸਰਕਾਰੀ ਹਾਈ ਸਕੂਲ ਅੰਮ੍ਰਿਤਪੁਰ ਰਾਜੇਵਾਲ ਵਿਖੇ ਸਕੂਲ ਇੰਚਾਰਜ ਮੈਡਮ ਚਾਂਦਨੀ ਦੀ ਅਗਵਾਈ ਵਿਚ ਵਿਸ਼ਵ ਜਨਸੰਖਿਆ ਦਿਵਸ ਮਨਾਇਆ ਗਿਆ। ਇਸ ਮੌਕੇ ਮਾ.ਬਲਵਿੰਦਰ ਸਿੰਘ ਤੇ ਮੈਡਮ ਮਨਜਿੰਦਰ ਕੌਰ ਨੇ ਬੱਚਿਆਂ ਨੂੰ ਵਧਦੀ ਆਬਾਦੀ ਦੀਆ ਸਮੱਸਿਆਵਾਂ ਬਾਰੇ ਜਾਣੂ ਕਰਵਾਇਆ। ਇਸ ਮੌਕੇ ਲਘੂ ਨਾਟਕ ਵੱਧ ਆਬਾਦੀ ਹੈ ਬਰਬਾਦੀ ਬੱਚਿਆ ਵੱਲੋਂ ਪੇਸ਼ ਕੀਤਾ ਗਿਆ। ਇਸ ਮੌਕੇ ਭਾਸ਼ਣ ਪ੍ਰਤੀਯੋਗਤਾ ਵਿਚ ਪਹਿਲਾ ਦੂਸਰਾ ਸਥਾਨ ਪ੍ਰਾਪਤ ਕਰਨ ਵਾਲੇ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ।

ਸਰਕਾਰੀ ਸਕੂਲ ਵਿੱਚ ਜਨਸੰਖਿਆ ਦਿਵਸ ਮਨਾਇਆ ਗਿਆ
90
Previous Postਸਰੂਪ ਸਿੰਘ ਟਿੱਬਾ ਨੂੰ ਵੱਖ-ਵੱਖ ਆਗੂਆਂ ਵੱਲੋਂ ਅੰਤਿਮ ਵਿਦਾਇਗੀ
Next Postਕਿਸਾਨ ਆਗੂ ਜੋਧ ਸਿੰਘ ਟੋਡਰਵਾਲ ਨੂੰ ਸ਼ਰਧਾਂਜਲੀਆਂ