ਅੱਜ ਸਰਕਾਰੀ ਹਾਈ ਸਕੂਲ ਬੜੇੂਵਾਲ ਵਿਖੇ ਜਿਲ੍ਹਾ ਸਿੱਖਿਆ ਅਫ਼ਸਰ (ਸ) ਕਪੂਰਥਲਾ ਅਤੇ ਜ਼ਿਲ੍ਹਾ ਸਾਇੰਸ ਸੁਪਰਵਾਈਜ਼ਰ ਕਪੂਰਥਲਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਕੂਲ ਮੁਖੀ ਸ, ਬਖ਼ਸ਼ੀ ਸਿੰਘ ਦੀ ਅਗਵਾਈ ਵਿਚ ਵਾਤਾਵਰਨ ਦਿਵਸ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਵੱਲੋਂ ਸਾਰੇ ਸਕੂਲ ਦੀ ਸਫ਼ਾਈ ਕੀਤੀ ਗਈ ਅਤੇ ਛੋਟੇ ਪੌਦਿਆਂ ਨੂੰ ਪਾਣੀ ਲਗਾਇਆ ਗਿਆ ਉਪਰੰਤ ਬੱਚਿਆਂ ਦੇ ਭਾਸ਼ਣ ਅਤੇ ਲੋਕ ਗੀਤ ਮੁਕਾਬਲੇ ਕਰਵਾਏ ਗਏ , ਜੇਤੂ ਬੱਚਿਆਂ ਨੂੰ ਇਨਾਮ ਵੰਡੇ ਗਏ। ਇਸ ਮੌਕੇ ਸਕੂਲ ਮੁਖੀ ਸ. ਬਖ਼ਸ਼ੀ ਸਿੰਘ ਨੇ ਬੱਚਿਆਂ ਨੂੰ ਦੱਸਿਆ ਕਿ ਕਿਵੇਂ ਰੁੱਖ ਵਾਤਾਵਰਨ ਨੂੰ ਸਾਫ਼ ਰੱਖਦੇ ਹਨ ਤੇ ਸਾਨੂੰ ਆਕਸੀਜਨ ਦਿੰਦੇ ਹਨ ਤੇ ਵਾਤਾਵਰਨ ਵਿਚ ਸੰਤੁਲਨ ਬਣਾਈ ਰੱਖਦੇ ਹਨ। ਇਸ ਮੌਕੇ ਵੱਖ-ਵੱਖ ਅਧਿਆਪਕਾਂ ਨੇ ਵਾਤਾਵਰਨ ਦੀ ਮਹੱਤਤਾ ਦੱਸਦਿਆਂ ਕਿਹਾ ਕਿ ਸਾਫ਼ ਵਾਤਾਵਰਨ ਹੀ ਸਾਡੀ ਚੰਗੀ ਸਿਹਤ ਦਾ ਰਾਜ ਹੋ ਸਕਦਾ ਹੈ ਇਸ ਲਈ ਸਾਨੂੰ ਚਾਹੀਦਾ ਹੈ ਕਿ ਅਸੀਂ ਆਪਣੀ ਜ਼ਿੰਦਗੀ ਵਿੱਚ ਇੱਕ ਰੁੱਖ ਜ਼ਰੂਰ ਲਗਾਈਏ। ਇਸ ਮੌਕੇ ਸਕੂਲ ਕਮੇਟੀ, ਪਸਵਕ ਕਮੇਟੀ , ਬੱਚਿਆਂ ਦੇ ਮਾਪੇ ਅਤੇ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ।
