ਡਾ.ਉਪਿੰਦਰਜੀਤ ਕੌਰ ਸਾਬਕਾ ਵਿੱਤ ਮੰਤਰੀ ਪੰਜਾਬ ਦੇ ਯਤਨਾਂ ਸਦਕਾ, ਗਰਾਮ ਪੰਚਾਇਤ ਪਿੰਡ ਬੂਲਪੁਰ, ਸਮੂਹ ਨਗਰ ਨਿਵਾਸੀ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਠੱਟਾ-ਬੂਲਪੁਰ ਲਿੰਕ ਰੋਡ ਤੋਂ ਲੈ ਕੇ ਗੁਰਦੁਆਰਾ ਸਾਹਿਬ ਸੰਤ ਬਾਬਾ ਬੀਰ ਸਿੰਘ ਜੀ ਸ਼ਹੀਦ ਤੱਕ 480 ਫੁੱਟ ਲੰਬੇ ਰਸਤੇ ਨੂੰ ਕੰਕਰੀਟ ਦੁਆਰਾ ਪੱਕਾ ਕੀਤਾ ਜਾ ਰਿਹਾ ਹੈ। ਯਾਦ ਰਹੇ ਕਿ 20 ਮਈ 2012 ਦਿਨ ਐਤਵਾਰ ਨੂੰ ਸੰਤ ਬਾਬਾ ਬੀਰ ਸਿੰਘ ਜੀ ਸ਼ਹੀਦ ਜੀ ਦੀ 178ਵੀਂ ਬਰਸੀ ਮਨਾਈ ਜਾ ਰਹੀ ਹੈ। ਬਰਸੀ ਦਾ ਸਿੱਧਾ ਪ੍ਰਸਾਰਣ ਪਿੰਡ ਦੀ ਵੈਬਸਾਈਟ ਤੇ ਮਿਤੀ 20 ਮਈ 2012 ਨੂੰ ਭਾਰਤੀ ਸਮੇਂ ਮੁਤਾਬਕ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਕੀਤਾ ਜਾਵੇਗਾ। ਬਰਸੀ ਦੀਂਆਂ ਤਸਵੀਰਾਂ ਅਤੇ ਵੀਡੀਓ ਵੀ ਵੈਬਸਾਈਟ ਤੇ ਉਪਲਭਦਹੋ ਜਾਣਗੀਆਂ।