ਸ਼ਹੀਦ ਬਾਬਾ ਬੀਰ ਸਿੰਘ ਨੌਰੰਗਾਬਾਦੀ ਦੇ 178ਵੇਂ ਸ਼ਹੀਦੀ ਦਿਵਸ ਦੇ ਮੌਕੇ ਤੇ ਗੁਰਦੁਆਰਾ ਦਮਦਮਾ ਸਾਹਿਬ ਠੱਟਾ ਪੁਰਾਣਾ ਵਿਖੇ ਸੰਤ ਗੁਰਚਰਨ ਸਿੰਘ ਕਾਰ ਸੇਵਾ ਵਾਲਿਆਂ ਦੀ ਸਰਪ੍ਰਸਤੀ ਹੇਠ ਕਰਵਾਏ ਜਾ ਰਹੇ ਤਿੰਨ ਰੋਜ਼ਾ ਵਿਸ਼ਾਲ ਜੋੜ ਮੇਲੇ ਦੇ ਦੂਜੇ ਦਿਨ ਸ਼ਾਮ ਵੇਲੇ ਧਾਰਮਿਕ ਦੀਵਾਨ ਆਰੰਭ ਹੋਇਆ। ਸੰਤ ਗੁਰਚਰਨ ਸਿੰਘ ਨੇ ਰਹਿਰਾਸ ਦਾ ਪਾਠ ਕੀਤਾ, ਉਪਰੰਤ ਧਾਰਮਿਕ ਦੀਵਾਨ ਵਿਚ ਭਾਈ ਅਵਤਾਰ ਸਿੰਘ ਦੇ ਕਵੀਸ਼ਰੀ ਜਥੇ ਨੇ ਸੰਗਤਾਂ ਨੂੰ ਸ਼ਹੀਦ ਬਾਬਾ ਬੀਰ ਸਿੰਘ ਵੱਲੋਂ ਦਿੱਤੀ ਮਹਾਨ ਸ਼ਹਾਦਤ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਪ੍ਰਿੰਸੀਪਲ ਚੰਨਣ ਸਿੰਘ ਹਰਗੋਬਿੰਦ ਪੁਰੀ ਨੇ ਵੀ ਸੰਬੋਧਨ ਕੀਤਾ, ਭਾਈ ਇੰਦਰਜੀਤ ਸਿੰਘ ਸਰਪੰਚ ਠੱਟਾ ਨਵਾਂ ਨੇ ਮੰਚ ਸੰਚਾਲਨ ਕੀਤਾ। ਇਸ ਮੌਕੇ ਸੰਤ ਗੁਰਚਰਨ ਸਿੰਘ ਕਾਰਸੇਵਾ ਵਾਲਿਆਂ ਸੰਬੋਧਨ ਕਰਦਿਆਂ ਕਿਹਾ ਕਿ ਸ਼ਬਦ ਗੁਰੂ ਦੇ ਲੜ ਲਗ ਕੇ, ਬਾਣੀ ਅਤੇ ਬਾਣੇ ਦੇ ਧਾਰਨੀ ਬਣਕੇ ਹੀ ਅਸੀਂ ਆਪਣਾ ਜੀਵਨ ਸਫਲ ਕਰ ਸਕਦੇ ਹਾਂ। ਇਸ ਮੌਕੇ ਸਾਧੂ ਸਿੰਘ ਸਰਪੰਚ ਠੱਟਾ ਨਵਾਂ, ਗੁਰਦਿਆਲ ਸਿੰਘ ਪ੍ਰਧਾਨ, ਗੁਰਦੀਪ ਸਿੰਘ, ਮਾਸਟਰ ਨਿਰੰਜਨ ਸਿੰਘ, ਅਵਤਾਰ ਸਿੰਘ, ਕਸ਼ਮੀਰ ਸਿੰਘ ਅਤੇ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਹਾਜ਼ਰ ਸਨ।
ਸ਼ਹੀਦੀ ਜੋੜ ਮੇਲੇ ਸਬੰਧੀ ਧਾਰਮਿਕ ਸਮਾਗਮ ਜਾਰੀ