ਦਸਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅਵਤਾਰ ਪੁਰਬ ਦੀ ਖੁਸ਼ੀ ਵਿੱਚ, ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਤੋਂ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਪੰਜ ਪਿਆਰਿਆਂ ਦੀ ਰਹਿਨੁਮਾਈ ਹੇਠ, ਸੰਤ ਬਾਬਾ ਗੁਰਚਰਨ ਸਿੰਘ ਜੀ ਅਤੇ ਨਗਰ ਨਿਵਾਸੀਆਂ ਦੇ ਉੱਦਮ ਸਦਕਾ, ਨਗਰ ਕੀਰਤਨ ਚੱਲ ਕਰ ਕੇ ਪੁਰਾਣਾ ਠੱਟਾ, ਨਵਾਂ ਠੱਟਾ, ਟੋਡਰਵਾਲ, ਸਾਬੂਵਾਲ, ਦਰੀਏਵਾਲ, ਕਾਲੂ ਭਾਟੀਆ ਤੋਂ ਹੁੰਦਾ ਹੋਇਆ ਵਾਪਸ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਵਿਖੇ ਪਹੁੰਚਿਆ। ਨਗਰ ਕੀਰਤਨ ਵਿਚ ਹਜ਼ਾਰਾਂ ਸੰਗਤਾਂ ਨੇ ਟਰੈਕਟਰ ਟਰਾਲੀਆਂ, ਸਕੂਟਰ, ਮੋਟਰ ਸਾਈਕਲ, ਪੈਦਲ ਚੱਲ ਕਰਕੇ ਹਾਜ਼ਰੀ ਲਗਵਾਈ। ਤਸਵੀਰਾਂ

ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਤੋਂ ਨਗਰ ਕੀਰਤਨ
123
Previous Postਸਿਡਨੀ ਵਿਚ ਚਲਦੇ ਗੁਰੂ ਨਾਨਕ ਪੰਜਾਬੀ ਸਕੂਲ ਦਾ ਸਾਲਾਨਾ ਇਨਾਮ ਵੰਡ ਸਮਾਗਮ ਕੀਤਾ ਗਿਆ।
Next Postਅਕਾਲ ਚਲਾਣਾ ਸ਼੍ਰੀਮਤੀ ਬਚਨ ਕੌਰ ਝੰਡ