ਮਾਲ ਡੰਗਰ ਅਤੇ ਸਰਬੱਤ ਭਲੇ ਦੇ ਲਈ ਗਰਾਮ ਪੰਚਾਇਤ ਠੱਟਾ ਪੁਰਾਣਾ, ਨਗਰ ਨਿਵਾਸੀ, ਬਾਬਾ ਬੀਰ ਸਿੰਘ ਸਪੋਰਟਸ ਕਲੱਬ ਠੱਟਾ ਪੁਰਾਣਾ, ਸੰਤ ਬਾਬਾ ਕਰਤਾਰ ਸਿੰਘ ਸਪੋਰਟਸ ਕਲੱਬ ਠੱਟਾ ਪੁਰਾਣਾ ਅਤੇ ਪ੍ਰਵਾਸੀ ਵੀਰਾਂ ਦੇ ਸਹਿਯੋਗ ਨਾਲ ਮਿਤੀ 29-ਸਤੰਬਰ-2013 ਦਿਨ ਐਤਵਾਰ ਨੂੰ ਸਰਕਾਰੀ ਪ੍ਰਾਇਮਰੀ ਸਕੂਲ ਠੱਟਾ ਪੁਰਾਣਾ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਪਾਇਆ ਗਿਆ। ਭੋਗ ਉਪਰੰਤ ਪ੍ਰੋਫੈਸਰ ਸੁਰਜੀਤ ਸਿੰਘ ਹਰਦਾਸਪੁਰ ਦੇ ਢਾਡੀ ਜਥੇ ਅਤੇ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਠੱਟਾ ਦੇ ਹਜੂਰੀ ਰਾਗੀ ਜਥੇ ਨੇ ਸੰਗਤਾਂ ਨੂੰ ਗੁਰੂ ਜੱਸ ਸਰਵਣ ਕਰਵਾਇਆ। ਇਸ ਮੌਕੇ ਚਾਹ ਪਕੌੜਿਆਂ ਅਤੇ ਗੁਰੂ ਕਾ ਲੰਗਰ ਅਤੁੱਟ ਵਰਤਿਆ। ਸਮਾਗਮ ਵਿੱਚ ਸੁੱਖਾ ਸਿੰਘ ਮੁੱਤੀ ਅਤੇ ਬਲਵਿੰਦਰ ਸਿੰਘ ਨੇ 5000-5000 ਰੁਪਏ ਦਾ ਯੋਗਦਾਨ ਪਾਇਆ।
ਪਿੰਡ ਠੱਟਾ ਪੁਰਾਣਾ ਵਿਖੇ ਮਾਲ ਡੰਗਰ ਅਤੇ ਸਰਬੱਤ ਦੇ ਭਲੇ ਲਈ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਧਾਰਮਿਕ ਸਮਾਗਮ ਕਰਵਾਇਆ ਗਿਆ।





































































