ਸ਼ਹੀਦ ਬਾਬਾ ਬੀਰ ਸਿੰਘ ਸਪੋਰਟਸ ਐਾਡ ਕਲਚਰਲ ਕਲੱਬ ਬੂਲਪੁਰ ਵੱਲੋਂ ਹਿੰਦੀ ਦਿਵਸ ਮਨਾਇਆ ਗਿਆ। ਨਹਿਰੂ ਯੁਵਕ ਕੇਂਦਰ ਕਪੂਰਥਲਾ ਦੇ ਜ਼ਿਲ੍ਹਾ ਯੂਥ ਕੋਆਰਡੀਨੇਟਰ ਸਰਬਜੀਤ ਸਿੰਘ ਬੇਦੀ ਦੀ ਅਗਵਾਈ ਵਿਚ ਤੇ ਕਲੱਬ ਪ੍ਰਧਾਨ ਗੁਰਸੇਵਕ ਸਿੰਘ ਧੰਜੂ ਦੇ ਸਾਂਝੇ ਸਹਿਯੋਗ ਨਾਲ ਮਨਾਏ ਗਏ ਇਸ ਸਮਾਗਮ ‘ਚ ਮੁੱਖ ਮਹਿਮਾਨ ਵਜੋਂ ਸਾਬਕਾ ਬੀ.ਪੀ.ਈ.ਓ ਸਾਧੂ ਸਿੰਘ ਬੂਲਪੁਰ ਨੇ ਸ਼ਿਰਕਤ ਕੀਤੀ। ਇਸ ਮੌਕੇ ਜਗਦੇਵ ਸਿੰਘ, ਰਾਜਬੀਰ ਸਿੰਘ, ਸਤਿੰਦਰਜੀਤ ਸਿੰਘ, ਗੁਰਸ਼ਰਨਜੀਤ ਸਿੰਘ, ਉਪਕਾਰ ਸਿੰਘ, ਪ੍ਰਭਜੋਤ ਸਿੰਘ, ਮਨਦੀਪ ਸਿੰਘ, ਸੰਦੀਪ ਸਿੰਘ ਤੇ ਵੱਡੀ ਗਿਣਤੀ ‘ਚ ਪਿੰਡ ਵਾਸੀ ਹਾਜ਼ਰ ਸਨ। (source Ajit)

ਬਾਬਾ ਬੀਰ ਸਿੰਘ ਸਪੋਰਟਸ ਕਲੱਬ ਬੂਲਪੁਰ ਨੇ ਹਿੰਦੀ ਦਿਵਸ ਮਨਾਇਆ
110
Previous Postਗੁਰਦੁਆਰਾ ਬਾਬਾ ਦਰਬਾਰਾ ਸਿੰਘ ਟਿੱਬਾ ਵਿਖੇ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲਗਾਇਆ
Next Postਪਿੰਡ ਠੱਟਾ ਪੁਰਾਣਾ ਵਿਖੇ ਮਾਲ ਡੰਗਰ ਅਤੇ ਸਰਬੱਤ ਦੇ ਭਲੇ ਲਈ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਧਾਰਮਿਕ ਸਮਾਗਮ ਕਰਵਾਇਆ ਗਿਆ।