B.S.T. ਸੀਨੀਅਰ ਸੈਕੰਡਰੀ ਸਕੂਲ ਸੂਜੋ ਕਾਲੀਆ ਦਾ CBSE ਦੀ ਦਸਵੀਂ ਜਮਾਤ ਦਾ ਨਤੀਜਾ 100 ਫੀਸਦੀ ਰਿਹਾ

94

ਬੀਤੇ ਦਿਨੀਂ ਸੀ.ਬੀ.ਐਸ.ਈ. ਨਵੀਂ ਦਿੱਲੀ ਵੱਲੋਂ ਦਸਵੀਂ ਜਮਾਤ ਦੇ ਨਤੀਜੇ ਦਾ ਐਲਾਨ ਕੀਤਾ ਗਿਆ, ਜਿਸ ਵਿੱਚ ਇਲਾਕੇ ਦੇ ਨਾਮੀ ਸਕੂਲ ਬੀ.ਐਸ.ਟੀ.ਸੀਨੀਅਰ ਸੈਕੰਡਰੀ ਸਕੂਲ ਸੂਜੋਕਾਲੀਆ ਦਾ ਨਤੀਜਾ 100 ਫੀਸਦੀ ਰਿਹਾ।

ਸਕੂਲ ਦੇ ਵਿਦਿਆਰਥੀ ਯੁਵਰਾਜ ਸਿੰਘ ਨੇ 83%, ਸਿਮਰਨਜੀਤ ਕੌਰ ਨੇ 79% ਅਤੇ ਅਜ਼ਾਦਬੀਰ ਸਿੰਘ ਨੇ 78% ਅੰਕ ਪ੍ਰਾਪਤ ਕਰਕੇ ਕ੍ਰਮਵਾਰ ਪਹਿਲਾ, ਦੂਸਰਾ ਅਤੇ ਤੀਸਰਾ ਸਥਾਨ ਪ੍ਰਾਪਤ ਕਰਕੇ ਆਪਣਾ, ਮਾਤਾ ਪਿਤਾ ਅਤੇ ਸਕੂਲ ਦਾ ਨਾਮ ਰੌਸਨ ਕੀਤਾ।

ਇਸ ਮੌਕੇ ਸਕੂਲ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਕੈਪਟਨ ਤਜਿੰਦਰ ਸਿੰਘ ਖਾਲਸਾ, ਮੈਨੇਜਰ ਜਸਵਿੰਦਰ ਸਿੰਘ ਖਾਲਸਾ, ਪ੍ਰਿੰਸੀਪਲ ਸੁਰਿੰਦਰ ਕੌਰ ਅਨੇਜਾ ਨੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਪ੍ਰਦਾਨ ਕਰਕੇ ਉਹਨਾਂ ਦੀ ਹੌਸਲਾ ਅਫਜ਼ਾਈ ਕੀਤੀ। ਪ੍ਰਿੰਸੀਪਲ ਸੁਰਿੰਦਰ ਕੌਰ ਅਨੇਜਾ ਨੇ ਇਸ ਮੌਕੇ ਵਿਦਿਆਰਥੀਆਂ ਦੀ ਇਸ ਪ੍ਰਾਪਤੀ ‘ਤੇ ਸਮੂਹ ਸਟਾਫ ਅਤੇ ਮਾਪਿਆਂ ਨੂੰ ਸ਼ੁੱਭ ਕਾਮਨਾਵਾਂ ਦਿੱਤੀਆਂ।