Home / ਹੈਡਲਾਈਨਜ਼ ਪੰਜਾਬ / Captain Sahib ਦੀ ਅਪੀਲ ਮਗਰੋਂ Drugs ਖਿਲਾਫ ਡਟੇ Jathedar Sri Akal Takhat Sahib

Captain Sahib ਦੀ ਅਪੀਲ ਮਗਰੋਂ Drugs ਖਿਲਾਫ ਡਟੇ Jathedar Sri Akal Takhat Sahib

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਪੀਲ ਮਗਰੋਂ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਸਮੂਹ ਪੰਜਾਬੀਆਂ ਨੂੰ ਨਸ਼ਿਆਂ ਵਿਰੁੱਧ ਇੱਕਜੁਟ ਹੋ ਕੇ ਲੜਾਈ ਲੜਨ ਦਾ ਸੱਦਾ ਦਿੱਤਾ ਹੈ। ਉਨ੍ਹਾਂ ਨੇ ਸਿੱਖ ਸੰਗਤ ਨੂੰ ਸਿਰਫ ਪ੍ਰਸ਼ਾਦੇ ਦਾ ਨਸ਼ਾ ਕਰਨ ਕਰਨ ਦੀ ਨਸੀਹਤ ਦਿੱਤੀ ਹੈ।

ਉਨ੍ਹਾਂ ਨੇ ਸਮੂਹ ਧਾਰਮਿਕ, ਸਿਆਸੀ ਤੇ ਗੈਰ ਸਿਆਸੀ ਜਥੇਬੰਦੀਆਂ ਨੂੰ ਨਸ਼ਿਆਂ ਖਿਲਾਫ ਇੱਕਜੁਟ ਹੋਣ ਲਈ ਕਿਹਾ ਹੈ। ਜਥੇਦਾਰ ਨੇ ਮੀਡੀਆ ਨੂੰ ਵੀ ਇਸ ਲੜਾਈ ਵਿੱਚ ਬਣਦੀ ਜਿੰਮੇਵਾਰੀ ਨਿਭਾਉਣ ਦੀ ਅਪੀਲ ਕੀਤੀ ਹੈ।

ਯਾਦ ਰਹੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਅਪੀਲ ਕੀਤੀ ਸੀ। ਉਨ੍ਹਾਂ ਨੇ ਬੀਤੇ ਕੱਲ੍ਹ ਪੱਤਰ ਲਿਖਿਆ ਸੀ ਕਿ ਸਮੂਹ ਪੰਜਾਬੀਆਂ ਨੂੰ ਨਸ਼ਿਆਂ ਖਿਲਾਫ਼ ਇਕਜੁਟ ਕਰਨ ਹੋਣ ਦੀ ਅਪੀਲ ਕੀਤੇ ਜਾਏ। ਮੁੱਖ ਮੰਤਰੀ ਦਾ ਪੱਤਰ ਮਿਲਣ ਮਗਰੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੇ ਅੱਜ ਸਮੂਹ ਪੰਜਾਬੀਆਂ ਨੂੰ ਨਸ਼ਿਆਂ ਖਿਲਾਫ ਇਕਜੁੱਟ ਹੋਣ ਦਾ ਸੱਦਾ ਦਿੱਤਾ।

About thatta

Comments are closed.

Scroll To Top
error: