Breaking News
Home / ਹੁਕਮਨਾਮਾ ਸਾਹਿਬ / ਸ਼ੁੱਕਰਵਾਰ 10 ਮਾਰਚ 2017 (27 ਫੱਗਣ ਮਾਘ ਸੰਮਤ 548 ਨਾਨਕਸ਼ਾਹੀ)

ਸ਼ੁੱਕਰਵਾਰ 10 ਮਾਰਚ 2017 (27 ਫੱਗਣ ਮਾਘ ਸੰਮਤ 548 ਨਾਨਕਸ਼ਾਹੀ)

ਸ਼ੁੱਕਰਵਾਰ 10 ਮਾਰਚ 2017 (27 ਫੱਗਣ ਮਾਘ ਸੰਮਤ 548 ਨਾਨਕਸ਼ਾਹੀ)

ਬਿਲਾਵਲੁ ਮਹਲਾ ੫ ॥ ਜੀਅ ਜੁਗਤਿ ਵਸਿ ਪ੍ਰਭੂ ਕੈ ਜੋ ਕਹੈ ਸੁ ਕਰਨਾ ॥ ਭਏ ਪ੍ਰਸੰਨ ਗੋਪਾਲ ਰਾਇ ਭਉ ਕਿਛੁ ਨਹੀ ਕਰਨਾ ॥੧॥ ਦੂਖੁ ਨ ਲਾਗੈ ਕਦੇ ਤੁਧੁ ਪਾਰਬ੍ਰਹਮੁ ਚਿਤਾਰੇ ॥ ਜਮਕੰਕਰੁ ਨੇੜਿ ਨ ਆਵਈ ਗੁਰਸਿਖ ਪਿਆਰੇ ॥੧॥ ਰਹਾਉ ॥ ਕਰਣ ਕਾਰਣ ਸਮਰਥੁ ਹੈ ਤਿਸੁ ਬਿਨੁ ਨਹੀ ਹੋਰੁ ॥ ਨਾਨਕ ਪ੍ਰਭ ਸਰਣਾਗਤੀ ਸਾਚਾ ਮਨਿ ਜੋਰੁ ॥੨॥੫॥੬੯॥ {ਅੰਗ 818}

ਅਰਥ: ਹੇ ਪਿਆਰੇ ਗੁਰਸਿੱਖ! ਪਰਮਾਤਮਾ ਨੂੰ ਆਪਣੇ ਚਿੱਤ ਵਿਚ ਵਸਾਈ ਰੱਖ, ਤੈਨੂੰ ਕਦੇ ਭੀ ਕੋਈ ਦੁੱਖ ਪੋਹ ਨਹੀਂ ਸਕੇਗਾ, (ਦੁੱਖ ਤਾਂ ਕਿਤੇ ਰਹੇ)ਜਮਦੂਤ (ਭੀ)ਤੇਰੇ ਨੇੜੇ ਨਹੀਂ ਆਵੇਗਾ।੧।ਰਹਾਉ। ਹੇ ਭਾਈ! ਅਸਾਂ ਜੀਵਾਂ ਦੀ ਜੀਵਨ-ਜੁਗਤਿ ਪਰਮਾਤਮਾ ਦੇ ਵੱਸ ਵਿਚ ਹੈ, ਜੋ ਕੁਝ ਕਰਨ ਵਾਸਤੇ ਉਹ ਸਾਨੂੰ ਪ੍ਰੇਰਨਾ ਕਰਦਾ ਹੈ ਉਹੀ ਅਸੀ ਕਰ ਸਕਦੇ ਹਾਂ। ਜਿਸ ਮਨੁੱਖ ਉਤੇ ਜਗਤ-ਪਾਲ ਪਾਤਿਸ਼ਾਹ ਦਇਆਵਾਨ ਹੁੰਦਾ ਹੈ, ਉਸ ਨੂੰ ਕੋਈ ਡਰ ਕਰਨ ਦੀ ਲੋੜ ਨਹੀਂ ਰਹਿੰਦੀ।੧। ਹੇ ਨਾਨਕ! ਪ੍ਰਭੂ ਹੀ ਜਗਤ ਦੀ ਰਚਨਾ ਕਰਨ ਦੀ ਤਾਕਤ ਵਾਲਾ ਹੈ, ਉਸ ਤੋਂ ਬਿਨਾ ਕੋਈ ਹੋਰ (ਇਹੋ ਜਿਹੀ ਸਮਰਥਾ ਵਾਲਾ)ਨਹੀਂ ਹੈ। ਅਸੀ ਜੀਵ ਉਸ ਪ੍ਰਭੂ ਦੀ ਸਰਨ ਵਿਚ ਹੀ ਰਹਿ ਸਕਦੇ ਹਾਂ, (ਸਾਡੇ)ਮਨ ਵਿਚ ਉਸੇ ਦਾ ਹੀ ਸਦਾ ਕਾਇਮ ਰਹਿਣ ਵਾਲਾ ਆਸਰਾ ਹੈ।੨।੫।੬੯।

ਵਾਹਿਗੁਰੂ ਜੀ ਕਾ ਖ਼ਾਲਸਾ । ਵਾਹਿਗੁਰੂ ਜੀ ਕੀ ਫ਼ਤਹਿ ॥

Web: thatta.in | Fb/PindThatta | Twitter@Pind_Thatta | YouTube/PindThatta | WhatsApp: 98728-98928

About admin_th

Check Also

Today’s Hukamnama 15.11.2019: Ber Sahib, Baoli Sahib, Damdama Sahib, Baba Darbara Singh, State Gurdwara Sahib

Today’s Hukamnama from Gurdwara Sri Ber Sahib Sultanpur Lodhi ਸੋਰਠਿ ਮਹਲਾ ੫ ਘਰੁ ੨ ਅਸਟਪਦੀਆ    ੴ …

error: Content is protected !!