Breaking News
Home / ਹੁਕਮਨਾਮਾ ਸਾਹਿਬ / Hukamnama 07.08.2019: Ber Sahib, Baoli Sahib, Damdama Sahib, Baba Darbara Singh, State Gurdwara Sahib

Hukamnama 07.08.2019: Ber Sahib, Baoli Sahib, Damdama Sahib, Baba Darbara Singh, State Gurdwara Sahib

ਧਨਾਸਰੀ ਮਹਲਾ ੫ ਘਰੁ ੧੨    ੴ ਸਤਿਗੁਰ ਪ੍ਰਸਾਦਿ ॥ ਬੰਦਨਾ ਹਰਿ ਬੰਦਨਾ ਗੁਣ ਗਾਵਹੁ ਗੋਪਾਲ ਰਾਇ ॥ ਰਹਾਉ ॥ ਵਡੈ ਭਾਗਿ ਭੇਟੇ ਗੁਰਦੇਵਾ ॥ ਕੋਟਿ ਪਰਾਧ ਮਿਟੇ ਹਰਿ ਸੇਵਾ ॥੧॥ ਚਰਨ ਕਮਲ ਜਾ ਕਾ ਮਨੁ ਰਾਪੈ ॥ ਸੋਗ ਅਗਨਿ ਤਿਸੁ ਜਨ ਨ ਬਿਆਪੈ ॥੨॥ ਸਾਗਰੁ ਤਰਿਆ ਸਾਧੂ ਸੰਗੇ ॥ ਨਿਰਭਉ ਨਾਮੁ ਜਪਹੁ ਹਰਿ ਰੰਗੇ ॥੩॥ ਪਰ ਧਨ ਦੋਖ ਕਿਛੁ ਪਾਪ ਨ ਫੇੜੇ ॥ ਜਮ ਜੰਦਾਰੁ ਨ ਆਵੈ ਨੇੜੇ ॥੪॥ ਤ੍ਰਿਸਨਾ ਅਗਨਿ ਪ੍ਰਭਿ ਆਪਿ ਬੁਝਾਈ ॥ ਨਾਨਕ ਉਧਰੇ ਪ੍ਰਭ ਸਰਣਾਈ ॥੫॥੧॥੫੫॥ {ਪੰਨਾ 683-684}

ਪਦਅਰਥ: ਬੰਦਨਾ = ਨਮਸਕਾਰ। ਗੁਣ ਗੋਪਾਲ ਰਾਇ = ਪ੍ਰਭੂ ਪਾਤਿਸ਼ਾਹ ਦੇ ਗੁਣ।ਰਹਾਉ।

ਭਾਗਿ = ਕਿਸਮਤ ਨਾਲ। ਭੇਟੇ = ਮਿਲਦਾ ਹੈ। ਕੋਟਿ = ਕ੍ਰੋੜਾਂ। ਸੇਵਾ = ਭਗਤੀ।੪।

ਜਾ ਕਾ = ਜਿਸ (ਮਨੁੱਖ) ਦਾ। ਰਾਪੈ = ਰੰਗਿਆ ਜਾਂਦਾ ਹੈ। ਸੋਗ = ਚਿੰਤਾ। ਬਿਆਪੈ = ਜ਼ੋਰ ਪਾਂਦੀ।੨।

ਸਾਗਰੁ = ਸਮੁੰਦਰ। ਸਾਧੂ = ਗੁਰੂ। ਰੰਗੇ = ਰੰਗਿ, ਪ੍ਰੇਮ ਨਾਲ।੩।

ਪਰ ਧਨ = ਪਰਾਇਆ ਧਨ। ਦੋਖ = ਐਬ। ਫੇੜੇ = ਮੰਦੇ ਕਰਮ। ਜੰਦਾਰੁ = {ਜੰਦਾਲ} ਅਵੈੜਾ।੪।

ਪ੍ਰਭਿ = ਪ੍ਰਭੂ ਨੇ। ਉਧਰੇ = (ਵਿਕਾਰਾਂ ਤੋਂ) ਬਚ ਗਏ।੫।

ਅਰਥ: ਹੇ ਭਾਈ! ਪਰਮਾਤਮਾ ਨੂੰ ਸਦਾ ਨਮਸਕਾਰ ਕਰਿਆ ਕਰੋ, ਪ੍ਰਭੂ ਪਾਤਿਸ਼ਾਹ ਦੇ ਗੁਣ ਗਾਂਦੇ ਰਹੋ। ਰਹਾਉ।

ਹੇ ਭਾਈ! ਜਿਸ ਮਨੁੱਖ ਨੂੰ ਵੱਡੀ ਕਿਸਮਤ ਨਾਲ ਗੁਰੂ ਮਿਲ ਪੈਂਦਾ ਹੈ, (ਗੁਰੂ ਦੀ ਰਾਹੀਂ) ਪਰਮਾਤਮਾ ਦੀ ਸੇਵਾ-ਭਗਤੀ ਕਰਨ ਨਾਲ ਉਸ ਦੇ ਕ੍ਰੋੜਾਂ ਪਾਪ ਮਿਟ ਜਾਂਦੇ ਹਨ।੧।

ਹੇ ਭਾਈ! ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਸੋਹਣੇ ਚਰਨਾਂ (ਦੇ ਪ੍ਰੇਮ-ਰੰਗ) ਵਿਚ ਰੰਗਿਆ ਜਾਂਦਾ ਹੈ, ਉਸ ਮਨੁੱਖ ਉਤੇ ਚਿੰਤਾ ਦੀ ਅੱਗ ਜ਼ੋਰ ਨਹੀਂ ਪਾ ਸਕਦੀ।੨।

ਹੇ ਭਾਈ! ਪ੍ਰੇਮ ਨਾਲ ਨਿਰਭਉ ਪ੍ਰਭੂ ਦਾ ਨਾਮ ਜਪਿਆ ਕਰੋ। ਗੁਰੂ ਦੀ ਸੰਗਤਿ ਵਿਚ (ਨਾਮ ਜਪਣ ਦੀ ਬਰਕਤਿ ਨਾਲ) ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ।੩।

ਹੇ ਭਾਈ! ਸਿਮਰਨ ਦਾ ਸਦਕਾ) ਪਰਾਏ ਧਨ (ਆਦਿਕ) ਦੇ ਕੋਈ ਐਬ ਪਾਪ ਮੰਦੇ ਕਰਮ ਨਹੀਂ ਹੁੰਦੇ, ਭਿਆਨਕ ਜਮ ਭੀ ਨੇੜੇ ਨਹੀਂ ਢੁਕਦਾ (ਮੌਤ ਦਾ ਡਰ ਨਹੀਂ ਵਿਆਪਦਾ, ਆਤਮਕ ਮੌਤ ਨੇੜੇ ਨਹੀਂ ਆਉਂਦੀ) ।੪।

ਹੇ ਭਾਈ! ਜੇਹੜੇ ਮਨੁੱਖ ਪ੍ਰਭੂ ਦੇ ਗੁਣ ਗਾਂਦੇ ਹਨ) ਉਹਨਾਂ ਦੀ ਤ੍ਰਿਸ਼ਨਾ ਦੀ ਅੱਗ ਪ੍ਰਭੂ ਨੇ ਆਪ ਬੁਝਾ ਦਿੱਤੀ ਹੈ। ਹੇ ਨਾਨਕ! ਪ੍ਰਭੂ ਦੀ


ਸੂਹੀ ਮਹਲਾ ੫ ॥ ਸੰਤਾ ਕੇ ਕਾਰਜਿ ਆਪਿ ਖਲੋਇਆ ਹਰਿ ਕੰਮੁ ਕਰਾਵਣਿ ਆਇਆ ਰਾਮ ॥ ਧਰਤਿ ਸੁਹਾਵੀ ਤਾਲੁ ਸੁਹਾਵਾ ਵਿਚਿ ਅੰਮ੍ਰਿਤ ਜਲੁ ਛਾਇਆ ਰਾਮ ॥ ਅੰਮ੍ਰਿਤ ਜਲੁ ਛਾਇਆ ਪੂਰਨ ਸਾਜੁ ਕਰਾਇਆ ਸਗਲ ਮਨੋਰਥ ਪੂਰੇ ॥ ਜੈ ਜੈ ਕਾਰੁ ਭਇਆ ਜਗ ਅੰਤਰਿ ਲਾਥੇ ਸਗਲ ਵਿਸੂਰੇ ॥ ਪੂਰਨ ਪੁਰਖ ਅਚੁਤ ਅਬਿਨਾਸੀ ਜਸੁ ਵੇਦ ਪੁਰਾਣੀ ਗਾਇਆ ॥ ਅਪਨਾ ਬਿਰਦੁ ਰਖਿਆ ਪਰਮੇਸਰਿ ਨਾਨਕ ਨਾਮੁ ਧਿਆਇਆ ॥੧॥ {ਪੰਨਾ 783}

ਪਦਅਰਥ: ਕਾਰਜਿ = ਕੰਮ ਵਿਚ, ਕੰਮ (ਦੀ ਸਫਲਤਾ) ਵਿਚ। ਧਰਤਿ = (ਸੰਤ ਜਨਾਂ ਦੀ ਸਰੀਰ-) ਧਰਤੀ। ਸੁਹਾਵੀ = ਸੋਹਣੀ। ਤਾਲੁ = (ਸੰਤ ਜਨਾਂ ਦਾ ਹਿਰਦਾ-) ਤਾਲਾਬ। ਵਿਚਿ = (ਹਿਰਦੇ = ਤਲਾਬ) ਵਿਚ। ਅੰਮ੍ਰਿਤ ਜਲੁ = ਆਤਮਕ ਜੀਵਨ ਦੇਣ ਵਾਲਾ ਨਾਮ = ਜਲ। ਛਾਇਆ = ਛਾ ਗਿਆ, ਪ੍ਰਭਾਵ ਪਾ ਲਿਆ। ਸਾਜੁ = ਉੱਦਮ। ਪੂਰਨ ਸਾਜ ਕਰਾਇਆ = ਸਾਰਾ ਉੱਦਮ ਸਫਲ ਕਰ ਦਿੱਤਾ। ਮਨੋਰਥ = ਮੁਰਾਦਾਂ। ਜੈ ਜੈ ਕਾਰੁ = ਸੋਭਾ, ਵਡਿਆਈ। ਅੰਤਰਿ = ਅੰਦਰ, ਵਿਚ। ਵਿਸੂਰੇ = ਚਿੰਤਾ = ਝੋਰੇ। ਅਚੁਤ ਜਸੁ = ਅਚੁੱਤ ਪ੍ਰਭੂ ਦਾ ਜਸ। ਅਚੁਤ = {च्यु = to fall} ਕਦੇ ਨਾਸ ਨਾਹ ਹੋਣ ਵਾਲਾ। ਵੇਦ = ਵੇਦਾਂ ਨੇ {ਬਹੁ-ਵਚਨ}। ਪੁਰਾਣੀ = ਪੁਰਾਣਾਂ ਨੇ। ਬਿਰਦੁ = ਮੁੱਢ = ਕਦੀਮਾਂ ਦਾ ਸੁਭਾਉ। ਪਰਮੇਸਰਿ = ਪਰਮੇਸਰ ਨੇ।੧।

ਅਰਥ: ਹੇ ਭਾਈ! ਪਰਮਾਤਮਾ ਦਾ ਇਹ ਮੁੱਢ-ਕਦੀਮਾਂ ਦਾ ਸੁਭਾਉ ਹੈ ਕਿ ਆਪਣੇ) ਸੰਤਾਂ ਦੇ ਕੰਮ ਵਿਚ ਉਹ ਆਪ ਸਹਾਈ ਹੁੰਦਾ ਰਿਹਾ ਹੈ, ਆਪਣੇ ਸੰਤਾਂ ਦਾ ਕੰਮ ਸਿਰੇ ਚੜ੍ਹਾਣ ਲਈ ਉਹ ਆਪ ਆਉਂਦਾ ਰਿਹਾ ਹੈ।

ਹੇ ਭਾਈ! ਪਰਮਾਤਮਾ ਦੀ ਮਿਹਰ ਨਾਲ ਜਿਸ ਮਨੁੱਖ ਦੇ ਅੰਦਰ ਪਰਮਾਤਮਾ ਦਾ) ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਆਪਣਾ ਪੂਰਾ ਪ੍ਰਭਾਵ ਪਾ ਲੈਂਦਾ ਹੈ, ਉਸ ਮਨੁੱਖ ਦੀ (ਕਾਂਇਆਂ-) ਧਰਤੀ ਸੋਹਣੀ ਬਣ ਜਾਂਦੀ ਹੈ, ਉਸ ਮਨੁੱਖ ਦਾ (ਹਿਰਦਾ) ਤਲਾਬ ਸੋਹਣਾ ਹੋ ਜਾਂਦਾ ਹੈ। (ਜਿਸ ਮਨੁੱਖ ਦੇ ਅੰਦਰ ਪਰਮਾਤਮਾ ਦਾ) ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਨਕਾ-ਨਕ ਭਰ ਜਾਂਦਾ ਹੈ, (ਆਤਮਕ ਜੀਵਨ ਉੱਚਾ ਕਰਨ ਵਾਲਾ ਉਸ ਮਨੁੱਖ ਦਾ) ਸਾਰਾ ਉੱਦਮ ਪਰਮਾਤਮਾ ਸਿਰੇ ਚਾੜ੍ਹ ਦੇਂਦਾ ਹੈ, (ਉਸ ਮਨੁੱਖ ਦੀਆਂ) ਸਾਰੀਆਂ ਮੁਰਾਦਾਂ ਪੂਰੀਆਂ ਹੋ ਜਾਂਦੀਆਂ ਹਨ। (ਉਸ ਮਨੁੱਖ ਦੀ) ਸੋਭਾ ਸਾਰੇ ਜਗਤ ਵਿਚ ਹੋਣ ਲੱਗ ਪੈਂਦੀ ਹੈ, (ਉਸ ਦੇ) ਸਾਰੇ ਚਿੰਤਾ-ਝੋਰੇ ਮੁੱਕ ਜਾਂਦੇ ਹਨ।

ਹੇ ਨਾਨਕ! ਪਰਮੇਸਰ ਨੇ ਆਪਣਾ ਇਹ ਮੁੱਢ-ਕਦੀਮਾਂ ਦਾ ਸੁਭਾਉ ਸਦਾ ਹੀ ਕਾਇਮ ਰੱਖਿਆ ਹੈ (ਕਿ ਜਿਸ ਉਤੇ ਉਸ ਨੇ ਮਿਹਰ ਕੀਤੀ, ਉਸ ਨੇ ਉਸ ਦਾ) ਨਾਮ ਸਿਮਰਨਾ ਸ਼ੁਰੂ ਕਰ ਦਿੱਤਾ। ਉਸ ਸਰਬ-ਵਿਆਪਕ ਅਤੇ ਕਦੇ ਨਾਹ ਨਾਸ ਹੋਣ ਵਾਲੇ ਪਰਮਾਤਮਾ ਦੀ (ਇਹੀ) ਸਿਫ਼ਤਿ (ਪੁਰਾਣੇ ਧਰਮ-ਪੁਸਤਕਾਂ) ਵੇਦਾਂ ਅਤੇ ਪੁਰਾਣਾਂ ਨੇ (ਭੀ) ਕੀਤੀ ਹੈ।੧।



ਜੈਤਸਰੀ ਮਹਲਾ ੫ ਘਰੁ ੩    ੴ ਸਤਿਗੁਰ ਪ੍ਰਸਾਦਿ ॥ ਕੋਈ ਜਾਨੈ ਕਵਨੁ ਈਹਾ ਜਗਿ ਮੀਤੁ ॥ ਜਿਸੁ ਹੋਇ ਕ੍ਰਿਪਾਲੁ ਸੋਈ ਬਿਧਿ ਬੂਝੈ ਤਾ ਕੀ ਨਿਰਮਲ ਰੀਤਿ ॥੧॥ ਰਹਾਉ ॥ ਮਾਤ ਪਿਤਾ ਬਨਿਤਾ ਸੁਤ ਬੰਧਪ ਇਸਟ ਮੀਤ ਅਰੁ ਭਾਈ ॥ ਪੂਰਬ ਜਨਮ ਕੇ ਮਿਲੇ ਸੰਜੋਗੀ ਅੰਤਹਿ ਕੋ ਨ ਸਹਾਈ ॥੧॥ ਮੁਕਤਿ ਮਾਲ ਕਨਿਕ ਲਾਲ ਹੀਰਾ ਮਨ ਰੰਜਨ ਕੀ ਮਾਇਆ ॥ ਹਾ ਹਾ ਕਰਤ ਬਿਹਾਨੀ ਅਵਧਹਿ ਤਾ ਮਹਿ ਸੰਤੋਖੁ ਨ ਪਾਇਆ ॥੨॥ ਹਸਤਿ ਰਥ ਅਸ੍ਵ ਪਵਨ ਤੇਜ ਧਣੀ ਭੂਮਨ ਚਤੁਰਾਂਗਾ ॥ ਸੰਗਿ ਨ ਚਾਲਿਓ ਇਨ ਮਹਿ ਕਛੂਐ ਊਠਿ ਸਿਧਾਇਓ ਨਾਂਗਾ ॥੩॥ ਹਰਿ ਕੇ ਸੰਤ ਪ੍ਰਿਅ ਪ੍ਰੀਤਮ ਪ੍ਰਭ ਕੇ ਤਾ ਕੈ ਹਰਿ ਹਰਿ ਗਾਈਐ ॥ ਨਾਨਕ ਈਹਾ ਸੁਖੁ ਆਗੈ ਮੁਖ ਊਜਲ ਸੰਗਿ ਸੰਤਨ ਕੈ ਪਾਈਐ ॥੪॥੧॥ {ਪੰਨਾ 700}

ਪਦਅਰਥ: ਕੋਈ = ਕੋਈ ਵਿਰਲਾ। ਈਹਾ ਜਗਿ = ਇਥੇ ਜਗਤ ਵਿਚ। ਸੋਈ = ਉਹੀ ਮਨੁੱਖ। ਬਿਧਿ = ਜੁਗਤਿ। ਤਾ ਕੀ = ਉਸ ਮਨੁੱਖ ਦੀ। ਰੀਤਿ = ਜੀਵਨ = ਜੁਗਤਿ।੧।ਰਹਾਉ।

ਬਨਿਤਾ = ਇਸਤ੍ਰੀ। ਸੁਤ = ਪੁੱਤਰ। ਬੰਧਪ = ਰਿਸ਼ਤੇਦਾਰ। ਇਸਟ = ਪਿਆਰੇ, ਇਸ਼ਟ। ਅਰੁ = ਅਤੇ। ਪੂਰਬ = ਪਹਿਲੇ। ਸੰਜੋਗੀ = ਸੰਜੋਗਾਂ ਨਾਲ। ਅੰਤਹਿ = ਅਖ਼ੀਰ ਵੇਲੇ। ਕੋ = ਕੋਈ ਭੀ। ਸਹਾਈ = ਸਾਥੀ।੧।

ਮੁਕਤਿ = {मौक्‍ितक} ਮੋਤੀ। ਕਨਿਕ = ਸੋਨਾ। ਮਨ ਰੰਜਨ ਕੀ = ਮਨ ਨੂੰ ਖ਼ੁਸ਼ ਕਰਨ ਵਾਲੀ। ਬਿਹਾਨੀ = ਬੀਤ ਗਈ। ਅਵਧਹਿ = ਉਮਰ। ਤਾ ਮਹਿ = ਇਹਨਾਂ ਪਦਾਰਥਾਂ ਵਿਚ। ਸੰਤੋਖੁ = ਸ਼ਾਂਤੀ, ਰੱਜ।੨।

ਹਸਤਿ = ਹਾਥੀ। ਅਸ੍ਵ = ਘੋੜੇ। ਪਵਨ ਤੇਜ = ਹਵਾ ਦੇ ਵੇਗ ਵਾਲੇ। ਧਣੀ = ਧਨ ਦਾ ਮਾਲਕ। ਭੂਮਨ = ਜ਼ਿਮੀ ਦਾ ਮਾਲਕ। ਚਤੁਰਾਂਗਾ = ਚਾਰ ਅੰਗਾਂ ਵਾਲੀ ਫ਼ੌਜ = ਹਾਥੀ, ਰਥ, ਘੋੜੇ, ਪੈਦਲ। ਸੰਗਿ = ਨਾਲ। ਕਛੂਐ = ਕੁਝ ਭੀ। ਸਿਧਾਇਓ = ਤੁਰ ਪਿਆ।੩।

ਪ੍ਰਿਅ = ਪਿਆਰੇ। ਤਾ ਕੈ = ਉਹਨਾਂ ਦੀ ਸੰਗਤਿ ਵਿਚ। ਗਾਈਐ = ਗਾਣਾ ਚਾਹੀਦਾ ਹੈ। ਈਹਾ = ਇਸ ਲੋਕ ਵਿਚ। ਆਗੈ = ਪਰਲੋਕ ਵਿਚ। ਊਜਲ = ਰੌਸ਼ਨ। ਕੈ ਸੰਗਿ = ਦੇ ਨਾਲ, ਦੀ ਸੰਗਤਿ ਵਿਚ।੪।

ਅਰਥ: ਹੇ ਭਾਈ! ਕੋਈ ਵਿਰਲਾ ਮਨੁੱਖ ਜਾਣਦਾ ਹੈ (ਕਿ) ਇਥੇ ਜਗਤ ਵਿਚ (ਅਸਲੀ) ਮਿੱਤਰ ਕੌਣ ਹੈ। ਜਿਸ ਮਨੁੱਖ ਉੱਤੇ (ਪਰਮਾਤਮਾ) ਦਇਆਵਾਨ ਹੁੰਦਾ ਹੈ, ਉਹੀ ਮਨੁੱਖ ਇਸ ਗੱਲ ਨੂੰ ਸਮਝਦਾ ਹੈ, (ਫਿਰ) ਉਸ ਮਨੁੱਖ ਦੀ ਜੀਵਨਿ-ਜੁਗਤਿ ਪਵਿੱਤ੍ਰ ਹੋ ਜਾਂਦੀ ਹੈ।੧।ਰਹਾਉ।

ਹੇ ਭਾਈ! ਮਾਂ ਪਿਉ, ਇਸਤ੍ਰੀ, ਪੁੱਤਰ, ਰਿਸ਼ਤੇਦਾਰ, ਪਿਆਰੇ ਮਿੱਤਰ ਅਤੇ ਭਰਾ-ਇਹ ਸਾਰੇ ਪਹਿਲੇ ਜਨਮਾਂ ਦੇ ਸੰਜੋਗਾਂ ਕਰਕੇ (ਇਥੇ) ਮਿਲ ਪਏ ਹਨ। ਅਖ਼ੀਰ ਵੇਲੇ ਇਹਨਾਂ ਵਿਚੋਂ ਕੋਈ ਭੀ ਸਾਥੀ ਨਹੀਂ ਬਣਦਾ।੧।

ਹੇ ਭਾਈ! ਮੋਤੀਆਂ ਦੀ ਮਾਲਾ, ਸੋਨਾ, ਲਾਲ, ਹੀਰੇ, ਮਨ ਨੂੰ ਖ਼ੁਸ਼ ਕਰਨ ਵਾਲੀ ਮਾਇਆ-ਇਹਨਾਂ ਵਿਚ (ਲੱਗਿਆਂ) ਸਾਰੀ ਉਮਰ ‘ਹਾਇ, ਹਾਇ’ ਕਰਦਿਆਂ ਗੁਜ਼ਰ ਜਾਂਦੀ ਹੈ, ਮਨ ਨਹੀਂ ਰੱਜਦਾ।੨।

ਹੇ ਭਾਈ! ਹਾਥੀ, ਰਥ, ਹਵਾ ਦੇ ਵੇਗ ਵਰਗੇ ਘੋੜੇ (ਹੋਣ) , ਧਨਾਢ ਹੋਵੇ, ਜ਼ਿਮੀ ਦਾ ਮਾਲਕ ਹੋਵੇ, ਚਾਰ ਕਿਸਮ ਦੀ ਫ਼ੌਜ ਦਾ ਮਾਲਕ ਹੋਵੇ-ਇਹਨਾਂ ਵਿਚੋਂ (ਭੀ) ਕੋਈ ਚੀਜ਼ ਭੀ ਨਾਲ ਨਹੀਂ ਜਾਂਦੀ, (ਇਹਨਾਂ ਦਾ ਮਾਲਕ ਮਨੁੱਖ ਇਥੋਂ) ਨੰਗਾ ਹੀ ਉੱਠ ਕੇ ਤੁਰ ਪੈਂਦਾ ਹੈ।੩।

ਹੇ ਨਾਨਕ! ਪਰਮਾਤਮਾ ਦੇ ਸੰਤ ਜਨ ਪਰਮਾਤਮਾ ਦੇ ਪਿਆਰੇ ਹੁੰਦੇ ਹਨ, ਉਹਨਾਂ ਦੀ ਸੰਗਤਿ ਵਿਚ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ। ਇਸ ਲੋਕ ਵਿਚ ਸੁਖ ਮਿਲਦਾ ਹੈ, ਪਰਲੋਕ ਵਿਚ ਸੁਰਖ਼-ਰੂ ਹੋ ਜਾਈਦਾ ਹੈ। (ਪਰ ਇਹ ਦਾਤਿ) ਸੰਤ ਜਨਾਂ ਦੀ ਸੰਗਤਿ ਵਿਚ ਹੀ ਮਿਲਦੀ ਹੈ।੪।੧।


ਸੋਰਠਿ ਮਹਲਾ ੫ ਘਰੁ ੧ ਅਸਟਪਦੀਆ    ੴ ਸਤਿਗੁਰ ਪ੍ਰਸਾਦਿ ॥ ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥ ਜੀਉ ਪਿੰਡੁ ਜਿਨਿ ਸਾਜਿਆ ਭਾਈ ਦੇ ਕਰਿ ਅਪਣੀ ਵਥੁ ॥ ਕਿਨਿ ਕਹੀਐ ਕਿਉ ਦੇਖੀਐ ਭਾਈ ਕਰਤਾ ਏਕੁ ਅਕਥੁ ॥ ਗੁਰੁ ਗੋਵਿੰਦੁ ਸਲਾਹੀਐ ਭਾਈ ਜਿਸ ਤੇ ਜਾਪੈ ਤਥੁ ॥੧॥ ਮੇਰੇ ਮਨ ਜਪੀਐ ਹਰਿ ਭਗਵੰਤਾ ॥ ਨਾਮ ਦਾਨੁ ਦੇਇ ਜਨ ਅਪਨੇ ਦੂਖ ਦਰਦ ਕਾ ਹੰਤਾ ॥ ਰਹਾਉ ॥ ਜਾ ਕੈ ਘਰਿ ਸਭੁ ਕਿਛੁ ਹੈ ਭਾਈ ਨਉ ਨਿਧਿ ਭਰੇ ਭੰਡਾਰ ॥ ਤਿਸ ਕੀ ਕੀਮਤਿ ਨਾ ਪਵੈ ਭਾਈ ਊਚਾ ਅਗਮ ਅਪਾਰ ॥ ਜੀਅ ਜੰਤ ਪ੍ਰਤਿਪਾਲਦਾ ਭਾਈ ਨਿਤ ਨਿਤ ਕਰਦਾ ਸਾਰ ॥ ਸਤਿਗੁਰੁ ਪੂਰਾ ਭੇਟੀਐ ਭਾਈ ਸਬਦਿ ਮਿਲਾਵਣਹਾਰ ॥੨॥ {ਪੰਨਾ 639}

ਪਦਅਰਥ: ਸਭੁ = ਸਾਰਾ। ਜਿਨਹਿ = ਜਿਨਿ ਹੀ, ਜਿਸ ਨੇ ਹੀ {ਲਫ਼ਜ਼ ‘ਜਿਨਿ’ ਦੀ ‘ਿ’ ਕ੍ਰਿਆ ਵਿਸ਼ੇਸ਼ਣ ‘ਹੀ’ ਦੇ ਕਾਰਨ ਉੱਡ ਗਈ ਹੈ}। ਭਾਈ = ਹੇ ਭਾਈ! ਕਰਣ = ਜਗਤ। ਕਰਣ ਕਾਰਣ = ਜਗਤ ਦਾ ਮੂਲ। ਸਮਰਥੁ = ਸਭੁ ਤਾਕਤਾਂ ਦਾ ਮਾਲਕ। ਜੀਉ = ਜਿੰਦ। ਪਿੰਡੁ = ਸਰੀਰ। ਦੇ ਕਰਿ = ਦੇ ਕੇ। ਵਥੁ = ਵਸਤ, ਸੱਤਿਆ। ਕਿਨਿ = ਕਿਸ ਦੀ ਰਾਹੀਂ? ਕਿਸ ਪਾਸੋਂ? ਕਹੀਐ = ਕਿਹਾ ਜਾ ਸਕਦਾ ਹੈ, ਬਿਆਨ ਕੀਤਾ ਜਾ ਸਕਦਾ ਹੈ। ਕਿਉ = ਕਿਵੇਂ? ਅਕਥੁ = ਉਹ ਜਿਸ ਦਾ ਸਰੂਪ ਬਿਆਨ ਨਾਹ ਕੀਤਾ ਜਾ ਸਕੇ। ਗੁਰੁ ਗੋਬਿੰਦੁ = ਗੋਬਿੰਦ ਦਾ ਰੂਪ ਗੁਰੂ। ਜਿਸ ਤੇ = {ਲਫ਼ਜ਼ ‘ਜਿਸੁ’ ਦਾ ੁ ਸੰਬੰਧਕ ‘ਤੇ’ ਦੇ ਕਾਰਨ ਉੱਡ ਗਿਆ ਹੈ} ਜਿਸ ਪਾਸੋਂ। ਜਾਪੈ = ਸਮਝੀਦਾ ਹੈ। ਤਥੁ = ਅਸਲੀਅਤ।੧।

ਦੇਇ = ਦੇਂਦਾ ਹੈ। ਹੰਤਾ = ਨਾਸ ਕਰਨ ਵਾਲਾ।ਰਹਾਉ।

ਜਾ ਕੈ ਘਰਿ = ਜਿਸ (ਪ੍ਰਭੂ) ਦੇ ਘਰ ਵਿਚ। ਨਉ ਨਿਧਿ = ਜਗਤ ਦੇ ਸਾਰੇ ਨੌ ਹੀ ਖ਼ਜ਼ਾਨੇ। ਭੰਡਾਰ = ਖ਼ਜ਼ਾਨੇ। ਤਿਸ ਕੀ = {ਲਫ਼ਜ਼ ‘ਤਿਸ’ ਦਾ ੁ ਸੰਬੰਧਕ ‘ਕੀ’ ਦੇ ਕਾਰਨ ਉੱਡ ਗਿਆ ਹੈ}। ਅਗਮ = ਅਪਹੁੰਚ। ਅਪਾਰ = ਬੇਅੰਤ, ਜਿਸ ਦਾ ਪਾਰਲਾ ਬੰਨਾ ਨਹੀਂ ਦਿੱਸਦਾ। ਸਾਰ = ਸੰਭਾਲ। ਭੇਟੀਐ = ਲੱਭੀਏ। ਸਬਦਿ = ਸ਼ਬਦ ਵਿਚ (ਜੋੜ ਕੇ) । ਮਿਲਾਵਣਹਾਰ = ਮਿਲਾ ਸਕਣ ਵਾਲਾ।੨।

ਅਰਥ: ਹੇ ਮੇਰੇ ਮਨ! ਸਦਾ) ਹਰੀ ਭਗਵਾਨ ਦਾ ਨਾਮ ਜਪਣਾ ਚਾਹੀਦਾ ਹੈ। ਉਹ ਭਗਵਾਨ ਆਪਣੇ ਸੇਵਕ ਨੂੰ ਆਪਣੇ ਨਾਮ ਦੀ ਦਾਤਿ ਦੇਂਦਾ ਹੈ। ਉਹ ਸਾਰੇ ਦੁੱਖਾਂ ਪੀੜਾਂ ਦਾ ਨਾਸ ਕਰਨ ਵਾਲਾ ਹੈ।ਰਹਾਉ।

ਹੇ ਭਾਈ! ਜਿਸ ਪਰਮਾਤਮਾ ਨੇ ਆਪ ਹੀ ਸਾਰਾ ਜਗਤ ਪੈਦਾ ਕੀਤਾ ਹੈ, ਜੋ ਸਾਰੇ ਜਗਤ ਦਾ ਮੂਲ ਹੈ, ਜੋ ਸਾਰੀਆਂ ਤਾਕਤਾਂ ਦਾ ਮਾਲਕ ਹੈ, ਜਿਸ ਨੇ ਆਪਣੀ ਸੱਤਿਆ ਦੇ ਕੇ (ਮਨੁੱਖ ਦਾ) ਜਿੰਦ ਤੇ ਸਰੀਰ ਪੈਦਾ ਕੀਤਾ ਹੈ, ਉਹ ਕਰਤਾਰ (ਤਾਂ) ਕਿਸੇ ਪਾਸੋਂ ਭੀ ਬਿਆਨ ਨਹੀਂ ਕੀਤਾ ਜਾ ਸਕਦਾ। ਹੇ ਭਾਈ! ਉਹ ਕਰਤਾਰ ਦਾ ਸਰੂਪ ਦਸਿਆ ਨਹੀਂ ਜਾ ਸਕਦਾ। ਉਸ ਨੂੰ ਕਿਵੇਂ ਵੇਖਿਆ ਜਾਏ? ਹੇ ਭਾਈ! ਗੋਬਿੰਦ ਦੇ ਰੂਪ ਗੁਰੂ ਦੀ ਸਿਫ਼ਤਿ ਕਰਨੀ ਚਾਹੀਦੀ ਹੈ, ਕਿਉਂਕਿ ਗੁਰੂ ਪਾਸੋਂ ਹੀ ਸਾਰੇ ਜਗਤ ਦੇ ਮੂਲ ਪਰਮਾਤਮਾ ਦੀ ਸੂਝ ਪੈ ਸਕਦੀ ਹੈ।੧।

ਹੇ ਭਾਈ! ਜਿਸ ਪ੍ਰਭੂ ਦੇ ਘਰ ਵਿਚ ਹਰੇਕ ਚੀਜ਼ ਮੌਜੂਦ ਹੈ, ਜਿਸ ਦੇ ਘਰ ਵਿਚ ਜਗਤ ਦੇ ਸਾਰੇ ਨੌ ਹੀ ਖ਼ਜ਼ਾਨੇ ਮੌਜੂਦ ਹਨ, ਜਿਸ ਦੇ ਘਰ ਵਿਚ ਭੰਡਾਰੇ ਭਰੇ ਪਏ ਹਨ ਉਸ ਦਾ ਮੁੱਲ ਨਹੀਂ ਪੈ ਸਕਦਾ, ਉਹ ਸਭ ਤੋਂ ਉੱਚਾ ਹੈ, ਉਹ ਅਪਹੁੰਚ ਹੈ, ਉਹ ਬੇਅੰਤ ਹੈ। ਹੇ ਭਾਈ! ਉਹ ਪ੍ਰਭੂ ਸਾਰੇ ਜੀਵਾਂ ਦੀ ਪਾਲਣਾ ਕਰਦਾ ਹੈ, ਉਹ ਸਦਾ ਹੀ (ਸਭ ਜੀਵਾਂ ਦੀ) ਸੰਭਾਲ ਕਰਦਾ ਹੈ। (ਉਸ ਦਾ ਦਰਸਨ ਕਰਨ ਲਈ) ਹੇ ਭਾਈ! ਪੂਰੇ ਗੁਰੂ ਨੂੰ ਮਿਲਣਾ ਚਾਹੀਦਾ ਹੈ, (ਗੁਰੂ ਹੀ ਆਪਣੇ) ਸ਼ਬਦ ਵਿਚ ਜੋੜ ਕੇ ਪਰਮਾਤਮਾ ਨਾਲ ਮਿਲਾ ਸਕਣ ਵਾਲਾ ਹੈ।੨।


About admin_th

Check Also

Today’s Hukamnama 15.11.2019: Ber Sahib, Baoli Sahib, Damdama Sahib, Baba Darbara Singh, State Gurdwara Sahib

Today’s Hukamnama from Gurdwara Sri Ber Sahib Sultanpur Lodhi ਸੋਰਠਿ ਮਹਲਾ ੫ ਘਰੁ ੨ ਅਸਟਪਦੀਆ    ੴ …

error: Content is protected !!