Breaking News
Home / ਹੁਕਮਨਾਮਾ ਸਾਹਿਬ / Hukamnama 11.08.2019: Ber Sahib, Baoli Sahib, Damdama Sahib, Baba Darbara Singh, State Gurdwara Sahib

Hukamnama 11.08.2019: Ber Sahib, Baoli Sahib, Damdama Sahib, Baba Darbara Singh, State Gurdwara Sahib

ਵਡਹੰਸੁ ਮਹਲਾ ੪ ਘੋੜੀਆ    ੴ ਸਤਿਗੁਰ ਪ੍ਰਸਾਦਿ ॥ ਦੇਹ ਤੇਜਣਿ ਜੀ ਰਾਮਿ ਉਪਾਈਆ ਰਾਮ ॥ ਧੰਨੁ ਮਾਣਸ ਜਨਮੁ ਪੁੰਨਿ ਪਾਈਆ ਰਾਮ ॥ ਮਾਣਸ ਜਨਮੁ ਵਡ ਪੁੰਨੇ ਪਾਇਆ ਦੇਹ ਸੁ ਕੰਚਨ ਚੰਗੜੀਆ ॥ ਗੁਰਮੁਖਿ ਰੰਗੁ ਚਲੂਲਾ ਪਾਵੈ ਹਰਿ ਹਰਿ ਹਰਿ ਨਵ ਰੰਗੜੀਆ ॥ ਏਹ ਦੇਹ ਸੁ ਬਾਂਕੀ ਜਿਤੁ ਹਰਿ ਜਾਪੀ ਹਰਿ ਹਰਿ ਨਾਮਿ ਸੁਹਾਵੀਆ ॥ ਵਡਭਾਗੀ ਪਾਈ ਨਾਮੁ ਸਖਾਈ ਜਨ ਨਾਨਕ ਰਾਮਿ ਉਪਾਈਆ ॥੧॥ {ਪੰਨਾ 575}

ਘੋੜੀਆ-ਘੋੜੀਆਂ। ਜਦੋਂ ਲਾੜਾ ਘਰੋਂ ਵਿਆਹੁਣ ਤੁਰਦਾ ਹੈ, ਘੋੜੀ ਤੇ ਚੜ੍ਹਦਾ ਹੈ, ਤਦੋਂ ਉਸ ਦੀਆਂ ਭੈਣਾਂ ਘੋੜੀ ਦੀ ਵਾਗ ਫੜ ਕੇ ਗੀਤ ਗਾਂਦੀਆਂ ਹਨ। ਉਹ ਗੀਤ ‘ਘੋੜੀਆਂ’ ਅਖਵਾਂਦੇ ਹਨ। ਗੁਰੂ ਰਾਮਦਾਸ ਜੀ ਨੇ ਇਹ ਦੋ ‘ਛੰਤ’ ਉਹਨਾਂ ਗੀਤਾਂ ‘ਘੋੜੀਆਂ’ ਦੀ ਚਾਲ ਤੇ ਲਿਖੇ ਹਨ, ਤੇ, ਇਹਨਾਂ ਛੰਤਾਂ ਦਾ ਸਿਰਲੇਖ ਭੀ “ਘੋੜੀਆ” ਹੀ ਲਿਖਿਆ ਹੈ।

ਪਦਅਰਥ: ਦੇਹ = ਸਰੀਰ, ਮਨੁੱਖਾ ਸਰੀਰ। ਤੇਜਣਿ = ਘੋੜੀ। ਰਾਮਿ = ਰਾਮ ਨੇ, ਪਰਮਾਤਮਾ ਨੇ। ਉਪਾਈਆ = ਉਪਾਈ, ਪੈਦਾ ਕੀਤੀ ਹੈ। ਧੰਨੁ = ਭਾਗਾਂ ਵਾਲਾ। ਪੁੰਨਿ = ਚੰਗੀ ਕਿਸਮਤਿ ਨਾਲ। ਪਾਈਆ = ਪਾਈ ਹੈ, ਲੱਭੀ ਹੈ (ਇਹ ਦੇਹ) । ਵਡ ਪੁੰਨੇ = ਵੱਡੀ ਕਿਸਮਤਿ ਨਾਲ। ਦੇਹ = ਕਾਂਇਆਂ। ਕੰਚਨ = ਸੋਨਾ। ਗੁਰਮੁਖਿ = ਗੁਰੂ ਦੀ ਰਾਹੀਂ। ਚਲੂਲਾ = ਗੂੜ੍ਹਾ। ਨਵ ਰੰਗੜੀਆ = ਨਵੇਂ ਰੰਗ ਨਾਲ ਰੰਗੀ ਗਈ। ਬਾਂਕੀ = ਸੋਹਣੀ। ਜਿਤੁ = ਜਿਸ ਦੀ ਬਰਕਤਿ ਨਾਲ। ਜਾਪੀ = ਜਾਪੀਂ, ਮੈਂ ਜਪ ਸਕਦਾ ਹਾਂ। ਨਾਮਿ = ਨਾਮ ਦੀ ਰਾਹੀਂ। ਪਾਈ = ਲੱਭੀ (ਇਹ ਦੇਹ) । ਸਖਾਈ = ਸਾਥੀ।੧।

ਅਰਥ: ਹੇ ਭਾਈ! ਮਨੁੱਖ ਦੀ) ਇਹ ਕਾਂਇਆਂ (ਮਾਨੋ) ਘੋੜੀ ਹੈ (ਇਸ ਨੂੰ) ਪਰਮਾਤਮਾ ਨੇ ਪੈਦਾ ਕੀਤਾ ਹੈ। ਮਨੁੱਖਾ ਜਨਮ ਭਾਗਾਂ ਵਾਲਾ ਹੈ (ਜਿਸ ਵਿਚ ਇਹ ਕਾਂਇਆਂ ਮਿਲਦੀ ਹੈ) ਚੰਗੀ ਕਿਸਮਤਿ ਨਾਲ ਹੀ (ਜੀਵ ਨੇ ਇਹ ਕਾਂਇਆਂ) ਲੱਭੀ ਹੈ। ਹੇ ਭਾਈ! ਮਨੁੱਖਾ ਜਨਮ ਵੱਡੀ ਕਿਸਮਤਿ ਨਾਲ ਹੀ ਲੱਭਦਾ ਹੈ। ਪਰ ਉਸੇ ਮਨੁੱਖ ਦੀ ਕਾਂਇਆਂ ਸੋਨੇ ਵਰਗੀ ਹੈ ਤੇ ਸੋਹਣੀ ਹੈ, ਜੇਹੜਾ ਗੁਰੂ ਦੀ ਸਰਨ ਪੈ ਕੇ ਹਰਿ-ਨਾਮ ਦਾ ਗੂੜ੍ਹਾ ਰੰਗ ਹਾਸਲ ਕਰਦਾ ਹੈ, ਉਸ ਮਨੁੱਖ ਦੀ ਕਾਂਇਆਂ ਹਰਿ-ਨਾਮ ਦੇ ਨਵੇਂ ਰੰਗ ਨਾਲ ਰੰਗੀ ਜਾਂਦੀ ਹੈ।

ਹੇ ਭਾਈ! ਇਹ ਕਾਂਇਆਂ ਸੋਹਣੀ ਹੈ ਕਿਉਂਕਿ ਇਸ ਕਾਂਇਆਂ ਨਾਲ ਮੈਂ ਪਰਮਾਤਮਾ ਦਾ ਨਾਮ ਜਪ ਸਕਦਾ ਹਾਂ, ਹਰਿ-ਨਾਮ ਦੀ ਬਰਕਤਿ ਨਾਲ ਇਹ ਕਾਂਇਆਂ ਸੋਹਣੀ ਬਣ ਜਾਂਦੀ ਹੈ। ਹੇ ਭਾਈ! ਉਸੇ ਵੱਡੇ ਭਾਗਾਂ ਵਾਲੇ ਮਨੁੱਖ ਨੇ ਹੀ ਇਹ ਕਾਂਇਆਂ ਪ੍ਰਾਪਤ ਕੀਤੀ ਸਮਝ, ਪਰਮਾਤਮਾ ਦਾ ਨਾਮ ਜਿਸ ਮਨੁੱਖ ਦਾ ਮਿੱਤਰ ਬਣ ਜਾਂਦਾ ਹੈ। ਹੇ ਦਾਸ ਨਾਨਕ! ਨਾਮ ਸਿਮਰਨ ਵਾਸਤੇ ਹੀ ਇਹ ਕਾਂਇਆਂ) ਪਰਮਾਤਮਾ ਨੇ ਪੈਦਾ ਕੀਤੀ ਹੈ।੧।

ਦੇਹ ਪਾਵਉ ਜੀਨੁ ਬੁਝਿ ਚੰਗਾ ਰਾਮ ॥ ਚੜਿ ਲੰਘਾ ਜੀ ਬਿਖਮੁ ਭੁਇਅੰਗਾ ਰਾਮ ॥ ਬਿਖਮੁ ਭੁਇਅੰਗਾ ਅਨਤ ਤਰੰਗਾ ਗੁਰਮੁਖਿ ਪਾਰਿ ਲੰਘਾਏ ॥ ਹਰਿ ਬੋਹਿਥਿ ਚੜਿ ਵਡਭਾਗੀ ਲੰਘੈ ਗੁਰੁ ਖੇਵਟੁ ਸਬਦਿ ਤਰਾਏ ॥ ਅਨਦਿਨੁ ਹਰਿ ਰੰਗਿ ਹਰਿ ਗੁਣ ਗਾਵੈ ਹਰਿ ਰੰਗੀ ਹਰਿ ਰੰਗਾ ॥ ਜਨ ਨਾਨਕ ਨਿਰਬਾਣ ਪਦੁ ਪਾਇਆ ਹਰਿ ਉਤਮੁ ਹਰਿ ਪਦੁ ਚੰਗਾ ॥੨॥ {ਪੰਨਾ 575}

ਪਦਅਰਥ: ਜੀਨੁ = ਜੀਨ, ਕਾਠੀ। ਪਾਵਉ = ਪਾਵਉਂ, ਮੈਂ ਪਾਂਦਾ ਹਾਂ। ਬੁਝਿ = ਸਮਝ ਕੇ, ਪਰਖ ਕੇ। ਚੰਗਾ = ਚੰਗਿਆਈਆਂ, ਗੁਣ। ਚੜਿ = ਚੜ੍ਹ ਕੇ। ਲੰਘਾ = ਲੰਘਾਂ, ਮੈਂ ਲੰਘਦਾ ਹਾਂ। ਜੀ = ਹੇ ਭਾਈ! ਬਿਖਮੁ = ਔਖਾ। ਭੁਇਅੰਗਾ = ਸੰਸਾਰ = ਸਮੁੰਦਰ {ਭੁਇ = ਅੰਗ = ਧਰਤੀ ਦਾ ਅੰਗ}। ਅਨਤ ਤਰੰਗਾ = ਬੇਅੰਤ ਲਹਿਰਾਂ ਵਾਲਾ। ਗੁਰਮੁਖਿ = ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ। ਬੋਹਿਥਿ = ਜਹਾਜ਼ ਵਿਚ। ਖੇਵਟੁ = ਮਲਾਹ। ਸਬਦਿ = ਸ਼ਬਦ ਦੀ ਰਾਹੀਂ। ਰੰਗਿ = ਰੰਗ ਵਿਚ। ਅਨਦਿਨੁ = ਹਰ ਰੋਜ਼। ਰੰਗੀ = ਰੰਗ ਵਾਲਾ। ਨਿਰਬਾਣ = ਵਾਸਨਾ = ਰਹਿਤ। ਪਦ = ਦਰਜਾ।੨।

ਅਰਥ: ਹੇ ਭਾਈ! ਪਰਮਾਤਮਾ ਦੇ ਗੁਣਾਂ ਨੂੰ ਵਿਚਾਰ ਕੇ ਮੈਂ (ਆਪਣੇ ਸਰੀਰ-ਘੋੜੀ ਉਤੇ, ਸਿਫ਼ਤਿ-ਸਾਲਾਹ ਦੀ) ਕਾਠੀ ਪਾਂਦਾ ਹਾਂ, (ਉਸ ਕਾਠੀ ਵਾਲੀ ਘੋੜੀ ਉਤੇ) ਚੜ੍ਹ ਕੇ (ਕਾਂਇਆਂ ਨੂੰ ਵੱਸ ਵਿਚ ਕਰ ਕੇ) ਮੈਂ ਇਸ ਔਖੇ (ਤਰੇ ਜਾਣ ਵਾਲੇ) ਸੰਸਾਰ-ਸਮੁੰਦਰ ਤੋਂ ਪਾਰ ਲੰਘਦਾ ਹਾਂ।

(ਹੇ ਭਾਈ! ਕੋਈ ਵਿਰਲਾ) ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ (ਹੀ) ਇਸ ਔਖੇ ਸੰਸਾਰ-ਸਮੁੰਦਰ ਤੋਂ ਪਾਰ ਲੰਘਾਂਦਾ ਹੈ (ਕਿਉਂਕਿ ਇਸ ਵਿਚ ਵਿਕਾਰਾਂ ਦੀਆਂ) ਬੇਅੰਤ ਲਹਿਰਾਂ ਪੈ ਰਹੀਆਂ ਹਨ। ਕੋਈ ਵਿਰਲਾ ਵੱਡੇ ਭਾਗਾਂ ਵਾਲਾ ਮਨੁੱਖ ਹਰਿ-ਨਾਮ ਦੇ ਜਹਾਜ਼ ਵਿਚ ਚੜ੍ਹ ਕੇ ਪਾਰ ਲੰਘਦਾ ਹੈ, ਗੁਰੂ-ਮਲਾਹ ਆਪਣੇ ਸ਼ਬਦ ਵਿਚ ਜੋੜ ਕੇ ਪਾਰ ਲੰਘਾ ਲੈਂਦਾ ਹੈ।

ਹੇ ਨਾਨਕ! ਜੇਹੜਾ ਮਨੁੱਖ ਹਰ ਵੇਲੇ ਪਰਮਾਤਮਾ ਦੇ ਪ੍ਰੇਮ-ਰੰਗ ਵਿਚ (ਟਿਕ ਕੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦਾ ਰਹਿੰਦਾ ਹੈ, ਉਹ ਹਰਿ ਨਾਮ-ਰੰਗ ਵਿਚ ਰੰਗਿਆ ਜਾਂਦਾ ਹੈ, ਉਹ ਮਨੁੱਖ ਉਹ ਉੱਚਾ ਤੇ ਸੁੱਚਾ ਆਤਮਕ ਦਰਜਾ ਹਾਸਲ ਕਰ ਲੈਂਦਾ ਹੈ ਜਿਥੇ ਵਾਸਨਾ ਪੋਹ ਨਹੀਂ ਸਕਦੀ।੨।

ਕੜੀਆਲੁ ਮੁਖੇ ਗੁਰਿ ਗਿਆਨੁ ਦ੍ਰਿੜਾਇਆ ਰਾਮ ॥ ਤਨਿ ਪ੍ਰੇਮੁ ਹਰਿ ਚਾਬਕੁ ਲਾਇਆ ਰਾਮ ॥ ਤਨਿ ਪ੍ਰੇਮੁ ਹਰਿ ਹਰਿ ਲਾਇ ਚਾਬਕੁ ਮਨੁ ਜਿਣੈ ਗੁਰਮੁਖਿ ਜੀਤਿਆ ॥ ਅਘੜੋ ਘੜਾਵੈ ਸਬਦੁ ਪਾਵੈ ਅਪਿਉ ਹਰਿ ਰਸੁ ਪੀਤਿਆ ॥ ਸੁਣਿ ਸ੍ਰਵਣ ਬਾਣੀ ਗੁਰਿ ਵਖਾਣੀ ਹਰਿ ਰੰਗੁ ਤੁਰੀ ਚੜਾਇਆ ॥ ਮਹਾ ਮਾਰਗੁ ਪੰਥੁ ਬਿਖੜਾ ਜਨ ਨਾਨਕ ਪਾਰਿ ਲੰਘਾਇਆ ॥੩॥ {ਪੰਨਾ 575}

ਪਦਅਰਥ: ਕੜੀਆਲੁ = ਲਗਾਮ। ਮੁਖੇ = ਮੁਖਿ, (ਕਾਂਇਆਂ = ਘੋੜੀ ਦੇ) ਮੂੰਹ ਵਿਚ। ਗੁਰਿ = ਗੁਰੂ ਨੇ। ਗਿਆਨੁ = ਆਤਮਕ ਜੀਵਨ ਦੀ ਸੂਝ। ਦ੍ਰਿੜਾਇਆ = ਹਿਰਦੇ ਵਿਚ ਪੱਕਾ ਕਰ ਦਿੱਤਾ ਹੈ। ਤਨਿ = ਸਰੀਰ ਵਿਚ, ਹਿਰਦੇ ਵਿਚ। ਲਾਇ = ਲਾਂਦਾ ਹੈ। ਜਿਣੈ = ਜਿੱਤਦਾ ਹੈ। ਗੁਰਮੁਖਿ = ਗੁਰੂ ਦੀ ਰਾਹੀਂ। ਜੀਤਿਆ = ਜਿੱਤਿਆ ਜਾ ਸਕਦਾ ਹੈ। ਅਘੜੋ = ਅਘੜੁ, ਨਾਹ ਘੜਿਆ ਹੋਇਆ, ਅੱਲ੍ਹੜ (ਮਨ) । ਘੜਾਵੈ = (ਜਾਤ, ਧੀਰਜ ਆਦਿਕ ਦੀ ਕੁਠਾਲੀ ਵਿਚ) ਘੜਦਾ ਹੈ। ਅਪਿਉ = ਅੰਮ੍ਰਿਤ, ਆਤਮਕ ਜੀਵਨ ਦੇਣ ਵਾਲਾ। ਸੁਣਿ = ਸੁਣ ਕੇ। ਸ੍ਰਵਣ = ਕੰਨਾਂ ਨਾਲ। ਤੁਰੀ = (ਕਾਂਇਆਂ) ਘੋੜੀ। ਤੁਰੀ ਚੜਾਇਆ = (ਕਾਂਇਆਂ) ਘੋੜੀ ਉੱਤੇ ਸਵਾਰ ਹੁੰਦਾ ਹੈ, ਕਾਂਇਆਂ ਨੂੰ ਵੱਸ ਕਰਦਾ ਹੈ। ਮਾਰਗੁ = ਰਸਤਾ। ਪੰਥੁ = ਰਸਤਾ। ਬਿਖੜਾ = ਔਖਾ।੩।

ਅਰਥ: ਜਿਸ ਮਨੁੱਖ ਦੇ ਹਿਰਦੇ ਵਿਚ ਗੁਰੂ ਨੇ ਆਤਮਕ ਜੀਵਨ ਦੀ ਸੂਝ ਪੱਕੀ ਕਰ ਦਿੱਤੀ, ਉਸ ਨੇ ਇਹ ਸੂਝ (ਆਪਣੀ ਕਾਂਇਆਂ-ਘੋੜੀ ਦੇ) ਮੂੰਹ ਵਿਚ (ਮਾਨੋ) ਲਗਾਮ ਦੇ ਦਿੱਤੀ ਹੈ। ਉਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦਾ ਪਿਆਰ ਪੈਦਾ ਹੁੰਦਾ ਹੈ, ਇਹ ਪਿਆਰ ਉਹ ਮਨੁੱਖ ਆਪਣੀ ਕਾਂਇਆਂ-ਘੋੜੀ ਨੂੰ (ਮਾਨੋ) ਚਾਬੁਕ ਮਾਰਦਾ ਰਹਿੰਦਾ ਹੈ। ਹਿਰਦੇ ਵਿਚ ਪੈਦਾ ਹੋਇਆ ਹਰਿ-ਨਾਮ ਦਾ ਪ੍ਰੇਮ ਉਹ ਮਨੁੱਖ ਆਪਣੀ ਕਾਂਇਆਂ-ਘੋੜੀ ਨੂੰ ਚਾਬੁਕ ਮਾਰਦਾ ਰਹਿੰਦਾ ਹੈ, ਤੇ, ਆਪਣੇ ਮਨ ਨੂੰ ਵੱਸ ਵਿਚ ਕਰੀ ਰੱਖਦਾ ਹੈ। ਪਰ, ਇਹ ਮਨ ਗੁਰੂ ਦੀ ਸਰਨ ਪਿਆਂ ਹੀ ਜਿੱਤਿਆ ਜਾ ਸਕਦਾ ਹੈ। ਉਹ ਮਨੁੱਖ ਗੁਰੂ ਦਾ ਸ਼ਬਦ ਪ੍ਰਾਪਤ ਕਰਦਾ ਹੈ, ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ-ਰਸ ਪੀਂਦਾ ਰਹਿੰਦਾ ਹੈ, ਤੇ (ਜਤ, ਧੀਰਜ ਆਦਿਕ ਦੀ ਕੁਠਾਲੀ ਵਿਚ) ਅੱਲ੍ਹੜ ਮਨ ਨੂੰ ਘੜ ਲੈਂਦਾ ਹੈ (ਸੁਚੱਜਾ ਬਣਾ ਲੈਂਦਾ ਹੈ) । ਗੁਰੂ ਦੀ ਜਿਹੜੀ ਬਾਣੀ ਉਚਾਰੀ ਹੋਈ ਹੈ ਇਸ ਨੂੰ ਆਪਣੇ ਕੰਨਾਂ ਨਾਲ ਸੁਣ ਕੇ (ਭਾਵ, ਗਹੁ ਨਾਲ ਸੁਣ ਕੇ ਉਹ ਮਨੁੱਖ ਆਪਣੇ ਅੰਦਰ) ਪਰਮਾਤਮਾ ਦਾ ਪਿਆਰ ਪੈਦਾ ਕਰਦਾ ਹੈ, ਤੇ ਇਸ ਤਰ੍ਹਾਂ ਕਾਂਇਆਂ-ਘੋੜੀ ਉਤੇ ਸਵਾਰ ਹੁੰਦਾ ਹੈ (ਕਾਂਇਆਂ ਨੂੰ ਵੱਸ ਕਰਦਾ ਹੈ) । ਹੇ ਦਾਸ ਨਾਨਕ! ਇਹ ਮਨੁੱਖਾ ਜੀਵਨ) ਬੜਾ ਔਖਾ ਪੈਂਡਾ ਹੈ, (ਗੁਰੂ ਸਰਨ ਪਏ ਮਨੁੱਖ ਨੂੰ) ਪਾਰ ਲੰਘਾ ਲੈਂਦਾ ਹੈ।੩।

ਘੋੜੀ ਤੇਜਣਿ ਦੇਹ ਰਾਮਿ ਉਪਾਈਆ ਰਾਮ ॥ ਜਿਤੁ ਹਰਿ ਪ੍ਰਭੁ ਜਾਪੈ ਸਾ ਧਨੁ ਧੰਨੁ ਤੁਖਾਈਆ ਰਾਮ ॥ ਜਿਤੁ ਹਰਿ ਪ੍ਰਭੁ ਜਾਪੈ ਸਾ ਧੰਨੁ ਸਾਬਾਸੈ ਧੁਰਿ ਪਾਇਆ ਕਿਰਤੁ ਜੁੜੰਦਾ ॥ ਚੜਿ ਦੇਹੜਿ ਘੋੜੀ ਬਿਖਮੁ ਲਘਾਏ ਮਿਲੁ ਗੁਰਮੁਖਿ ਪਰਮਾਨੰਦਾ ॥ ਹਰਿ ਹਰਿ ਕਾਜੁ ਰਚਾਇਆ ਪੂਰੈ ਮਿਲਿ ਸੰਤ ਜਨਾ ਜੰਞ ਆਈ ॥ ਜਨ ਨਾਨਕ ਹਰਿ ਵਰੁ ਪਾਇਆ ਮੰਗਲੁ ਮਿਲਿ ਸੰਤ ਜਨਾ ਵਾਧਾਈ ॥੪॥੧॥੫॥ {ਪੰਨਾ 575}

ਪਦਅਰਥ: ਤੇਜਣਿ = ਘੋੜੀ। ਦੇਹ = ਸਰੀਰ, ਕਾਂਇਆਂ। ਰਾਮਿ = ਰਾਮ ਨੇ। ਜਿਤੁ = ਜਿਸ (ਕਾਂਇਆਂ) ਦੀ ਰਾਹੀਂ। ਜਾਪੈ = ਜਪਦਾ ਹੈ। ਸਾ = ਉਹ (ਕਾਂਇਆਂ) । ਧਨੁ ਧੰਨੁ = ਭਾਗਾਂ ਵਾਲੀ। ਤੁਖਾਈਆ = {ताक्र्ष} ਤੁਖਾਈ, ਘੋੜੀ। ਧੁਰਿ = ਧੁਰ ਦਰਗਾਹ ਤੋਂ। ਕਿਰਤੁ = ਪਿਛਲੇ ਕੀਤੇ ਕਰਮਾਂ ਦਾ ਸੰਸਕਾਰ। ਜੁੜੰਦਾ = ਇਕੱਠਾ ਹੋਇਆ ਹੋਇਆ। ਕਿਰਤੁ ਜੁੜੰਦਾ = ਪਿਛਲੇ ਕੀਤੇ ਕਰਮਾਂ ਦੇ ਇਕੱਠੇ ਹੋਏ ਸੰਸਕਾਰ। ਦੇਹੜਿ = ਸੋਹਣੀ ਦੇਹ, ਸੋਹਣੀ ਕਾਂਇਆਂ। ਬਿਖਮੁ = ਔਖਾ (ਸੰਸਾਰ = ਸਮੁੰਦਰ) । ਗੁਰਮੁਖਿ = ਗੁਰੂ ਦੀ ਰਾਹੀਂ। ਪਰਮਾਨੰਦਾ = ਪਰਮ ਆਨੰਦ ਦਾ ਮਾਲਕ ਪ੍ਰਭੂ। ਹਰਿ ਪੂਰੈ = ਪੂਰੇ ਹਰੀ ਨੇ। ਮਿਲਿ = ਮਿਲ ਕੇ (ਲਫ਼ਜ਼ ‘ਮਿਲੁ’ ਅਤੇ ‘ਮਿਲਿ’ ਦਾ ਫ਼ਰਕ ਵੇਖੋ}। ਵਰੁ = ਖਸਮ। ਕਾਜੁ = ਵਿਆਹ ਦਾ ਕੰਮ। ਮੰਗਲੁ = ਖ਼ੁਸ਼ੀ।

ਅਰਥ: ਹੇ ਭਾਈ! ਇਹ ਮਨੁੱਖਾ ਸਰੀਰ-ਘੋੜੀ ਪਰਮਾਤਮਾ ਨੇ ਪੈਦਾ ਕੀਤੀ ਹੈ (ਕਿ ਇਸ ਘੋੜੀ ਉਤੇ ਚੜ੍ਹ ਕੇ ਜੀਵ ਜੀਵਨ-ਸਫ਼ਰ ਨੂੰ ਸਫਲਤਾ ਨਾਲ ਤੈ ਕਰੇ, ਸੋ) ਜਿਸ (ਸਰੀਰ-ਘੋੜੀ) ਦੀ ਰਾਹੀਂ ਮਨੁੱਖ ਪਰਮਾਤਮਾ ਦਾ ਨਾਮ ਜਪਦਾ ਹੈ, ਉਹ ਧੰਨ ਹੈ, ਉਸ ਨੂੰ ਸ਼ਾਬਾਸ਼ ਮਿਲਦੀ ਹੈ, (ਇਸ ਦੀ ਰਾਹੀਂ) ਪਿਛਲੇ ਕੀਤੇ ਕਰਮਾਂ ਦੇ ਸੰਸਕਾਰਾਂ ਦਾ ਇਕੱਠ ਉੱਘੜ ਪੈਂਦਾ ਹੈ।

ਹੇ ਭਾਈ! ਇਸ ਸੋਹਣੀ ਕਾਂਇਆਂ-ਘੋੜੀ ਉਤੇ ਚੜ੍ਹ, (ਇਹ ਘੋੜੀ) ਔਖੇ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲੈਂਦੀ ਹੈ, (ਇਸ ਦੀ ਰਾਹੀਂ) ਗੁਰੂ ਦੀ ਸਰਨ ਪੈ ਕੇ ਪਰਮ ਆਨੰਦ ਦੇ ਮਾਲਕ ਪਰਮਾਤਮਾ ਨੂੰ ਮਿਲ।

ਪੂਰਨ ਪਰਮਾਤਮਾ ਨੇ ਜਿਸ ਜੀਵ-ਇਸਤ੍ਰੀ ਦਾ ਵਿਆਹ ਰਚਾ ਦਿੱਤਾ (ਜਿਸ ਜਿੰਦ-ਵਹੁਟੀ ਨੂੰ ਆਪਣੇ ਨਾਲ ਮਿਲਾਣ ਦਾ ਢੋ ਢੁਕਾ ਦਿੱਤਾ) , ਸਤ ਸੰਗੀਆਂ ਨਾਲ ਮਿਲ ਕੇ (ਮਾਨੋ, ਉਸ ਦੀ) ਜੰਞ ਆ ਗਈ। ਹੇ ਦਾਸ ਨਾਨਕ! ਸੰਤ ਜਨਾਂ ਨੂੰ ਮਿਲ ਕੇ ਉਸ ਜੀਵ-ਇਸਤ੍ਰੀ ਨੇ ਪ੍ਰਭੂ-ਪਤੀ (ਦਾ ਮਿਲਾਪ) ਹਾਸਲ ਕਰ ਲਿਆ, ਉਸ ਨੇ ਆਤਮਕ ਆਨੰਦ ਲੱਭ ਲਿਆ, ਉਸ ਦੇ ਅੰਦਰ ਆਤਮਕ ਸ਼ਾਦੀਆਨੇ ਵੱਜ ਪਏ।੪।੧।੫।

ਜੈਤਸਰੀ ਮਹਲਾ ੫ ਘਰੁ ੩    ੴ ਸਤਿਗੁਰ ਪ੍ਰਸਾਦਿ ॥ ਕੋਈ ਜਾਨੈ ਕਵਨੁ ਈਹਾ ਜਗਿ ਮੀਤੁ ॥ ਜਿਸੁ ਹੋਇ ਕ੍ਰਿਪਾਲੁ ਸੋਈ ਬਿਧਿ ਬੂਝੈ ਤਾ ਕੀ ਨਿਰਮਲ ਰੀਤਿ ॥੧॥ ਰਹਾਉ ॥ ਮਾਤ ਪਿਤਾ ਬਨਿਤਾ ਸੁਤ ਬੰਧਪ ਇਸਟ ਮੀਤ ਅਰੁ ਭਾਈ ॥ ਪੂਰਬ ਜਨਮ ਕੇ ਮਿਲੇ ਸੰਜੋਗੀ ਅੰਤਹਿ ਕੋ ਨ ਸਹਾਈ ॥੧॥ ਮੁਕਤਿ ਮਾਲ ਕਨਿਕ ਲਾਲ ਹੀਰਾ ਮਨ ਰੰਜਨ ਕੀ ਮਾਇਆ ॥ ਹਾ ਹਾ ਕਰਤ ਬਿਹਾਨੀ ਅਵਧਹਿ ਤਾ ਮਹਿ ਸੰਤੋਖੁ ਨ ਪਾਇਆ ॥੨॥ ਹਸਤਿ ਰਥ ਅਸ੍ਵ ਪਵਨ ਤੇਜ ਧਣੀ ਭੂਮਨ ਚਤੁਰਾਂਗਾ ॥ ਸੰਗਿ ਨ ਚਾਲਿਓ ਇਨ ਮਹਿ ਕਛੂਐ ਊਠਿ ਸਿਧਾਇਓ ਨਾਂਗਾ ॥੩॥ ਹਰਿ ਕੇ ਸੰਤ ਪ੍ਰਿਅ ਪ੍ਰੀਤਮ ਪ੍ਰਭ ਕੇ ਤਾ ਕੈ ਹਰਿ ਹਰਿ ਗਾਈਐ ॥ ਨਾਨਕ ਈਹਾ ਸੁਖੁ ਆਗੈ ਮੁਖ ਊਜਲ ਸੰਗਿ ਸੰਤਨ ਕੈ ਪਾਈਐ ॥੪॥੧॥ {ਪੰਨਾ 700}

ਪਦਅਰਥ: ਕੋਈ = ਕੋਈ ਵਿਰਲਾ। ਈਹਾ ਜਗਿ = ਇਥੇ ਜਗਤ ਵਿਚ। ਸੋਈ = ਉਹੀ ਮਨੁੱਖ। ਬਿਧਿ = ਜੁਗਤਿ। ਤਾ ਕੀ = ਉਸ ਮਨੁੱਖ ਦੀ। ਰੀਤਿ = ਜੀਵਨ = ਜੁਗਤਿ।੧।ਰਹਾਉ।

ਬਨਿਤਾ = ਇਸਤ੍ਰੀ। ਸੁਤ = ਪੁੱਤਰ। ਬੰਧਪ = ਰਿਸ਼ਤੇਦਾਰ। ਇਸਟ = ਪਿਆਰੇ, ਇਸ਼ਟ। ਅਰੁ = ਅਤੇ। ਪੂਰਬ = ਪਹਿਲੇ। ਸੰਜੋਗੀ = ਸੰਜੋਗਾਂ ਨਾਲ। ਅੰਤਹਿ = ਅਖ਼ੀਰ ਵੇਲੇ। ਕੋ = ਕੋਈ ਭੀ। ਸਹਾਈ = ਸਾਥੀ।੧।

ਮੁਕਤਿ = {मौक्‍ितक} ਮੋਤੀ। ਕਨਿਕ = ਸੋਨਾ। ਮਨ ਰੰਜਨ ਕੀ = ਮਨ ਨੂੰ ਖ਼ੁਸ਼ ਕਰਨ ਵਾਲੀ। ਬਿਹਾਨੀ = ਬੀਤ ਗਈ। ਅਵਧਹਿ = ਉਮਰ। ਤਾ ਮਹਿ = ਇਹਨਾਂ ਪਦਾਰਥਾਂ ਵਿਚ। ਸੰਤੋਖੁ = ਸ਼ਾਂਤੀ, ਰੱਜ।੨।

ਹਸਤਿ = ਹਾਥੀ। ਅਸ੍ਵ = ਘੋੜੇ। ਪਵਨ ਤੇਜ = ਹਵਾ ਦੇ ਵੇਗ ਵਾਲੇ। ਧਣੀ = ਧਨ ਦਾ ਮਾਲਕ। ਭੂਮਨ = ਜ਼ਿਮੀ ਦਾ ਮਾਲਕ। ਚਤੁਰਾਂਗਾ = ਚਾਰ ਅੰਗਾਂ ਵਾਲੀ ਫ਼ੌਜ = ਹਾਥੀ, ਰਥ, ਘੋੜੇ, ਪੈਦਲ। ਸੰਗਿ = ਨਾਲ। ਕਛੂਐ = ਕੁਝ ਭੀ। ਸਿਧਾਇਓ = ਤੁਰ ਪਿਆ।੩।

ਪ੍ਰਿਅ = ਪਿਆਰੇ। ਤਾ ਕੈ = ਉਹਨਾਂ ਦੀ ਸੰਗਤਿ ਵਿਚ। ਗਾਈਐ = ਗਾਣਾ ਚਾਹੀਦਾ ਹੈ। ਈਹਾ = ਇਸ ਲੋਕ ਵਿਚ। ਆਗੈ = ਪਰਲੋਕ ਵਿਚ। ਊਜਲ = ਰੌਸ਼ਨ। ਕੈ ਸੰਗਿ = ਦੇ ਨਾਲ, ਦੀ ਸੰਗਤਿ ਵਿਚ।੪।

ਅਰਥ: ਹੇ ਭਾਈ! ਕੋਈ ਵਿਰਲਾ ਮਨੁੱਖ ਜਾਣਦਾ ਹੈ (ਕਿ) ਇਥੇ ਜਗਤ ਵਿਚ (ਅਸਲੀ) ਮਿੱਤਰ ਕੌਣ ਹੈ। ਜਿਸ ਮਨੁੱਖ ਉੱਤੇ (ਪਰਮਾਤਮਾ) ਦਇਆਵਾਨ ਹੁੰਦਾ ਹੈ, ਉਹੀ ਮਨੁੱਖ ਇਸ ਗੱਲ ਨੂੰ ਸਮਝਦਾ ਹੈ, (ਫਿਰ) ਉਸ ਮਨੁੱਖ ਦੀ ਜੀਵਨਿ-ਜੁਗਤਿ ਪਵਿੱਤ੍ਰ ਹੋ ਜਾਂਦੀ ਹੈ।੧।ਰਹਾਉ।

ਹੇ ਭਾਈ! ਮਾਂ ਪਿਉ, ਇਸਤ੍ਰੀ, ਪੁੱਤਰ, ਰਿਸ਼ਤੇਦਾਰ, ਪਿਆਰੇ ਮਿੱਤਰ ਅਤੇ ਭਰਾ-ਇਹ ਸਾਰੇ ਪਹਿਲੇ ਜਨਮਾਂ ਦੇ ਸੰਜੋਗਾਂ ਕਰਕੇ (ਇਥੇ) ਮਿਲ ਪਏ ਹਨ। ਅਖ਼ੀਰ ਵੇਲੇ ਇਹਨਾਂ ਵਿਚੋਂ ਕੋਈ ਭੀ ਸਾਥੀ ਨਹੀਂ ਬਣਦਾ।੧।

ਹੇ ਭਾਈ! ਮੋਤੀਆਂ ਦੀ ਮਾਲਾ, ਸੋਨਾ, ਲਾਲ, ਹੀਰੇ, ਮਨ ਨੂੰ ਖ਼ੁਸ਼ ਕਰਨ ਵਾਲੀ ਮਾਇਆ-ਇਹਨਾਂ ਵਿਚ (ਲੱਗਿਆਂ) ਸਾਰੀ ਉਮਰ ‘ਹਾਇ, ਹਾਇ’ ਕਰਦਿਆਂ ਗੁਜ਼ਰ ਜਾਂਦੀ ਹੈ, ਮਨ ਨਹੀਂ ਰੱਜਦਾ।੨।

ਹੇ ਭਾਈ! ਹਾਥੀ, ਰਥ, ਹਵਾ ਦੇ ਵੇਗ ਵਰਗੇ ਘੋੜੇ (ਹੋਣ) , ਧਨਾਢ ਹੋਵੇ, ਜ਼ਿਮੀ ਦਾ ਮਾਲਕ ਹੋਵੇ, ਚਾਰ ਕਿਸਮ ਦੀ ਫ਼ੌਜ ਦਾ ਮਾਲਕ ਹੋਵੇ-ਇਹਨਾਂ ਵਿਚੋਂ (ਭੀ) ਕੋਈ ਚੀਜ਼ ਭੀ ਨਾਲ ਨਹੀਂ ਜਾਂਦੀ, (ਇਹਨਾਂ ਦਾ ਮਾਲਕ ਮਨੁੱਖ ਇਥੋਂ) ਨੰਗਾ ਹੀ ਉੱਠ ਕੇ ਤੁਰ ਪੈਂਦਾ ਹੈ।੩।

ਹੇ ਨਾਨਕ! ਪਰਮਾਤਮਾ ਦੇ ਸੰਤ ਜਨ ਪਰਮਾਤਮਾ ਦੇ ਪਿਆਰੇ ਹੁੰਦੇ ਹਨ, ਉਹਨਾਂ ਦੀ ਸੰਗਤਿ ਵਿਚ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ। ਇਸ ਲੋਕ ਵਿਚ ਸੁਖ ਮਿਲਦਾ ਹੈ, ਪਰਲੋਕ ਵਿਚ ਸੁਰਖ਼-ਰੂ ਹੋ ਜਾਈਦਾ ਹੈ। (ਪਰ ਇਹ ਦਾਤਿ) ਸੰਤ ਜਨਾਂ ਦੀ ਸੰਗਤਿ ਵਿਚ ਹੀ ਮਿਲਦੀ ਹੈ।੪।੧।

ਬਿਲਾਵਲੁ ਮਹਲਾ ੩ ॥ ਪੂਰਾ ਥਾਟੁ ਬਣਾਇਆ ਪੂਰੈ ਵੇਖਹੁ ਏਕ ਸਮਾਨਾ ॥ ਇਸੁ ਪਰਪੰਚ ਮਹਿ ਸਾਚੇ ਨਾਮ ਕੀ ਵਡਿਆਈ ਮਤੁ ਕੋ ਧਰਹੁ ਗੁਮਾਨਾ ॥੧॥ ਸਤਿਗੁਰ ਕੀ ਜਿਸ ਨੋ ਮਤਿ ਆਵੈ ਸੋ ਸਤਿਗੁਰ ਮਾਹਿ ਸਮਾਨਾ ॥ ਇਹ ਬਾਣੀ ਜੋ ਜੀਅਹੁ ਜਾਣੈ ਤਿਸੁ ਅੰਤਰਿ ਰਵੈ ਹਰਿ ਨਾਮਾ ॥੧॥ ਰਹਾਉ ॥ਚਹੁ ਜੁਗਾ ਕਾ ਹੁਣਿ ਨਿਬੇੜਾ ਨਰ ਮਨੁਖਾ ਨੋ ਏਕੁ ਨਿਧਾਨਾ ॥ ਜਤੁ ਸੰਜਮ ਤੀਰਥ ਓਨਾ ਜੁਗਾ ਕਾ ਧਰਮੁ ਹੈ ਕਲਿ ਮਹਿ ਕੀਰਤਿ ਹਰਿ ਨਾਮਾ ॥੨॥ ਜੁਗਿ ਜੁਗਿ ਆਪੋ ਆਪਣਾ ਧਰਮੁ ਹੈ ਸੋਧਿ ਦੇਖਹੁ ਬੇਦ ਪੁਰਾਨਾ ॥ ਗੁਰਮੁਖਿ ਜਿਨੀ ਧਿਆਇਆ ਹਰਿ ਹਰਿ ਜਗਿ ਤੇ ਪੂਰੇ ਪਰਵਾਨਾ ॥੩॥ ਕਹਤ ਨਾਨਕੁ ਸਚੇ ਸਿਉ ਪ੍ਰੀਤਿ ਲਾਏ ਚੂਕੈ ਮਨਿ ਅਭਿਮਾਨਾ ॥ ਕਹਤ ਸੁਣਤ ਸਭੇ ਸੁਖ ਪਾਵਹਿ ਮਾਨਤ ਪਾਹਿ ਨਿਧਾਨਾ ॥੪॥੪॥ {ਪੰਨਾ 797}

ਪਦਅਰਥ: ਪੂਰਾ ਥਾਟੁ = ਉੱਤਮ ਜੁਗਤੀ, ਗੁਰੂ ਦੀ ਸਰਨ ਆ ਕੇ ਹਰਿ = ਨਾਮ ਜਪਣ ਦੀ ਉੱਤਮ ਜੁਗਤੀ। ਪੂਰੈ = ਪੂਰੇ (ਪ੍ਰਭੂ) ਨੇ, ਉਸ ਪ੍ਰਭੂ ਨੇ ਜਿਸ ਦੇ ਕੰਮਾਂ ਵਿਚ ਕੋਈ ਉਕਾਈ ਨਹੀਂ। ਏਕ ਸਮਾਨਾ = ਇਕੋ ਜਿਹੀ, ਜੋ ਹਰੇਕ ਜੁਗ ਵਿਚ ਇਕੋ ਜਿਹੀ ਚਲੀ ਆ ਰਹੀ ਹੈ। ਪਰਪੰਚ = ਸੰਸਾਰ। ਸਾਚਾ = ਸਦਾ ਕਾਇਮ ਰਹਿਣ ਵਾਲਾ। ਮਤੁ ਕੋ ਧਰਹੁ = ਕੋਈ ਨਾਹ ਧਰੇ। ਗੁਮਾਨਾ = ਅਹੰਕਾਰ।੧।

ਮਾਹਿ = ਵਿਚ। ਮਤਿ = ਅਕਲ, ਸਿੱਖਿਆ। ਜੀਅਹੁ = ਦਿਲੋਂ। ਜਾਣੈ = ਪਛਾਣਦਾ ਹੈ, ਸਾਂਝ ਪਾਂਦਾ ਹੈ। ਅੰਤਰਿ = ਅੰਦਰ। ਰਵੈ = ਹਰ ਵੇਲੇ ਮੌਜੂਦ ਰਹਿੰਦਾ ਹੈ।੧।ਰਹਾਉ।

ਹੁਣਿ = ਇਸ ਵੇਲੇ, ਗੁਰੂ ਦੀ ਮਤਿ ਲੈ ਕੇ {ਨੋਟ: ਵੇਖੋ ‘ਰਹਾਉ’ ਵਾਲਾ ਬੰਦ। ਉਸੇ ਵਿਚ ਹੀ ਕੇਂਦਰੀ ਖ਼ਿਆਲ ਹੈ}। ਨਿਬੇੜਾ = ਨਿਰਨਾ। ਨੋ = ਨੂੰ। ਨਰ ਮਨੁਖ = ਸ੍ਰੇਸ਼ਟ ਮਨੁੱਖ, ਗੁਰਮੁਖ, ਗੁਰੂ ਦੀ ਮਤਿ ਉਤੇ ਤੁਰਨ ਵਾਲੇ ਮਨੁੱਖ। ਏਕੁ ਨਿਧਾਨਾ = ਇਕ ਪ੍ਰਭੂ ਦਾ ਨਾਮ = ਖ਼ਜ਼ਾਨਾ। ਜਤੁ = ਕਾਮ = ਵਾਸਨਾ ਨੂੰ ਰੋਕਣ ਵਾਲਾ ਜਤਨ। ਸੰਜਮ = ਇੰਦ੍ਰਿਆਂ ਨੂੰ ਵਿਕਾਰਾਂ ਵਲੋਂ ਰੋਕਣਾ। ਮਹਿ = ਵਿਚ। ਕਲਿ = ਕਲਿਜੁਗ। ਕੀਰਤਿ = ਸਿਫ਼ਤਿ-ਸਾਲਾਹ।੨।

ਜੁਗਿ ਜੁਗਿ = ਹਰੇਕ ਜੁਗ ਵਿਚ। ਸੋਧਿ = ਸੋਧ ਕੇ, ਗਹੁ ਨਾਲ ਪੜ੍ਹ ਕੇ। ਗੁਰਮੁਖਿ = ਗੁਰੂ ਦੀ ਸ਼ਰਨ ਪੈ ਕੇ। ਜਗਿ = ਜਗਤ ਵਿਚ। ਤੇ = ਉਹ ਬੰਦੇ। ਪਰਵਾਨਾ = ਕਬੂਲ।੩।

ਸਿਉ = ਨਾਲ। ਚੂਕੈ = ਮੁੱਕ ਜਾਂਦਾ ਹੈ। ਮਨਿ = ਮਨ ਵਿਚ। ਸਭੇ = ਸਾਰੇ। ਪਾਹਿ = ਪਾਂਦੇ ਹਨ, ਪ੍ਰਾਪਤ ਕਰਦੇ ਹਨ। ਨਿਧਾਨਾ = ਨਾਮ = ਖ਼ਜ਼ਾਨਾ।੪।

ਅਰਥ: ਹੇ ਭਾਈ! ਜਿਸ ਮਨੁੱਖ ਨੂੰ ਗੁਰੂ ਦੀ ਸਿੱਖਿਆ ਉਤੇ ਯਕੀਨ ਆ ਜਾਂਦਾ ਹੈ, ਉਹ ਮਨੁੱਖ ਗੁਰੂ (ਦੇ ਉਪਦੇਸ਼) ਵਿਚ ਲੀਨ ਰਹਿੰਦਾ ਹੈ। ਜੇਹੜਾ ਮਨੁੱਖ ਗੁਰੂ ਦੀ ਇਸ ਬਾਣੀ ਨਾਲ ਦਿਲੋਂ ਸਾਂਝ ਪਾ ਲੈਂਦਾ ਹੈ, ਉਸ ਦੇ ਅੰਦਰ ਪਰਮਾਤਮਾ ਦਾ ਨਾਮ ਸਦਾ ਟਿਕਿਆ ਰਹਿੰਦਾ ਹੈ।੧।ਰਹਾਉ।

ਹੇ ਭਾਈ! ਵੇਖੋ, ਪੂਰਨ ਪ੍ਰਭੂ ਨੇ (ਗੁਰੂ ਦੀ ਸ਼ਰਨ ਪੈ ਕੇ ਹਰਿ-ਨਾਮ ਜਪਣ ਦੀ ਇਹ ਐਸੀ) ਉੱਤਮ ਜੁਗਤੀ ਬਣਾਈ ਹੈ ਜੋ ਹਰੇਕ ਜੁਗ ਵਿਚ ਇਕੋ ਜਿਹੀ ਚਲੀ ਆ ਰਹੀ ਹੈ। ਮਤਾਂ ਕੋਈ ਮਨੁੱਖ (ਜਤ ਸੰਜਮ ਤੀਰਥ ਆਦਿਕ ਕਰਮ ਦਾ) ਮਾਣ ਕਰ ਬਹੇ। ਇਸ ਜਗਤ ਵਿਚ ਸਦਾ-ਥਿਰ ਪ੍ਰਭੂ ਦਾ ਨਾਮ ਜਪਣ ਤੋਂ ਹੀ ਇੱਜ਼ਤ ਮਿਲਦੀ ਹੈ।੧।

ਹੇ ਭਾਈ! ਗੁਰੂ ਦੀ ਸ਼ਰਨ ਪਿਆਂ ਹੀ ਚਹੁੰਆਂ ਜੁਗਾਂ ਦਾ ਨਿਰਨਾ ਸਮਝ ਵਿਚ ਆਉਂਦਾ ਹੈ (ਕਿ ਜੁਗ ਚਾਹੇ ਕੋਈ ਹੋਵੇ) ਗੁਰੂ ਦੀ ਸ਼ਰਨ ਪੈਣ ਵਾਲੇ ਮਨੁੱਖਾਂ ਨੂੰ ਪਰਮਾਤਮਾ ਦਾ ਨਾਮ-ਖ਼ਜ਼ਾਨਾ ਪ੍ਰਾਪਤ ਹੋ ਜਾਂਦਾ ਹੈ। (ਵੇਦ ਆਦਿਕ ਹਿੰਦੂ ਧਰਮ-ਪੁਸਤਕ ਦੱਸਦੇ ਰਹੇ ਕਿ) ਜਤ ਸੰਜਮ ਅਤੇ ਤੀਰਥ-ਇਸ਼ਨਾਨ ਉਹਨਾਂ ਜੁਗਾਂ ਦਾ ਧਰਮ ਸੀ, ਪਰ ਕਲਿਜੁਗ ਵਿਚ (ਗੁਰੂ ਨਾਨਕ ਨੇ ਆ ਦੱਸਿਆ ਹੈ ਕਿ) ਪਰਮਾਤਮਾ ਦੀ ਸਿਫ਼ਤਿ-ਸਾਲਾਹ, ਪਰਮਾਤਮਾ ਦਾ ਨਾਮ-ਸਿਮਰਨ ਹੀ ਅਸਲ ਧਰਮ ਹੈ।੨।

ਹੇ ਭਾਈ! ਵੇਦ ਪੁਰਾਣ ਆਦਿਕ ਧਰਮ-ਪੁਸਤਕਾਂ ਨੂੰ ਗਹੁ ਨਾਲ ਪੜ੍ਹ ਕੇ ਵੇਖ ਲਵੋ (ਉਹ ਇਹੀ ਆਖਦੇ ਹਨ ਕਿ) ਹਰੇਕ ਜੁਗ ਵਿਚ (ਜਤ ਸੰਜਮ ਤੀਰਥ ਆਦਿਕ) ਆਪਣਾ ਆਪਣਾ ਧਰਮ (ਪਰਵਾਨ) ਹੈ। (ਪਰ ਗੁਰੂ ਦੀ ਸਿੱਖਿਆ ਇਹ ਹੈ ਕਿ) ਜਿਨ੍ਹਾਂ ਮਨੁੱਖਾਂ ਨੇ ਗੁਰੂ ਦੀ ਸ਼ਰਨ ਪੈ ਕੇ ਪ੍ਰਭੂ ਦਾ ਨਾਮ ਸਿਮਰਿਆ ਹੈ, ਜਗਤ ਵਿਚ ਉਹੀ ਮਨੁੱਖ ਪੂਰਨ ਹਨ ਤੇ ਕਬੂਲ ਹਨ।੩।

ਹੇ ਭਾਈ! ਨਾਨਕ ਆਖਦਾ ਹੈ-ਜੇਹੜਾ ਮਨੁੱਖ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨਾਲ ਪਿਆਰ ਜੋੜਦਾ ਹੈ, ਉਸ ਦੇ ਮਨ ਵਿਚੋਂ (ਕਿਸੇ ਭੀ ਤਰ੍ਹਾਂ ਦੇ ਕਰਮ ਕਾਂਡ ਦਾ) ਅਹੰਕਾਰ ਮੁੱਕ ਜਾਂਦਾ ਹੈ। ਪਰਮਾਤਮਾ ਦਾ ਨਾਮ ਸਿਮਰਨ ਵਾਲੇ, ਸੁਣਨ ਵਾਲੇ, ਸਾਰੇ ਹੀ ਆਤਮਕ ਆਨੰਦ ਪ੍ਰਾਪਤ ਕਰਦੇ ਹਨ। ਜੇਹੜੇ ਮਨੁੱਖ (ਗੁਰੂ ਦੀ ਸਿੱਖਿਆ ਉਤੇ) ਸਰਧਾ ਲਿਆਉਂਦੇ ਹਨ, ਉਹ ਪ੍ਰਭੂ ਦਾ ਨਾਮ-ਖ਼ਜ਼ਾਨਾ ਲੱਭ ਲੈਂਦੇ ਹਨ।੪।੪।

About admin_th

Check Also

Today’s Hukamnama 15.11.2019: Ber Sahib, Baoli Sahib, Damdama Sahib, Baba Darbara Singh, State Gurdwara Sahib

Today’s Hukamnama from Gurdwara Sri Ber Sahib Sultanpur Lodhi ਸੋਰਠਿ ਮਹਲਾ ੫ ਘਰੁ ੨ ਅਸਟਪਦੀਆ    ੴ …

error: Content is protected !!