ਧੰਨ-ਧੰਨ ਬਾਬਾ ਬੀਰ ਸਿੰਘ ਜੀ ਨੌਰੰਗਾਬਾਦ ਵਾਲਿਆਂ ਦਾ 174ਵਾਂ ਸਾਲਾਨਾ ਸ਼ਹੀਦੀ ਜੋੜ ਮੇਲਾ ਸਤਾਈਆਂ ਸੰਤ ਬਾਬਾ ਗੁਰਚਰਨ ਸਿੰਘ ਜੀ ਕਾਰ ਸੇਵਾ ਵਾਲਿਆਂ ਦੀ ਸਰਪਰਸਤੀ ਹੇਠ ਇਲਾਕਾ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਮਿਤੀ 8, 9 ਅਤੇ 10 ਮਈ 2018 (ਮੁਤਾਬਿਕ 27 ਵਿਸਾਖ) ਦਿਨ ਵੀਰਵਾਰ ਨੂੰ ਬਹੁਤ ਹੀ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਇਆ ਗਿਆ। ਜਿਸ ਵਿਚ ਮਿਤੀ 4 ਮਈ ਤੋਂ ਸ੍ਰੀ ਅਖੰਡ ਪਾਠ ਸਾਹਿਬਾਨ ਦੀ ਲੜੀ ਪ੍ਰਾਰੰਭ ਹੋਈ ਅਤੇ ਮਿਤੀ 10 ਮਈ ਨੂੰ ਭੋਗ ਪਾਏ ਗਏ।
ਮਿਤੀ 8 ਮਈ ਦਿਨ ਮੰਗਲਵਾਰ ਨੂੰ 7-11 ਵਜੇ ਤੱਕ ਰਾਤ ਦਾ ਕਵੀਸ਼ਰੀ ਦੀਵਾਨ ਸਜਾਇਆ ਗਿਆ। ਜਿਸ ਵਿੱਚ ਬਾਬਾ ਬਲਵਿੰਦਰ ਸਿੰਘ ਯੂਪੀ ਵਾਲਿਆਂ ਦੇ ਹਜ਼ੂਰੀ ਕਵੀਸ਼ਰੀ ਜਥੇ, ਕਵੀਸ਼ਰ ਭਗਵੰਤ ਸਿੰਘ ਸੂਰਵਿੰਡ, ਕਵੀਸ਼ਰ ਨਿਸ਼ਾਨ ਸਿੰਘ ਝਬਾਲ, ਬਾਬਾ ਬਲਵਿੰਦਰ ਸਿੰਘ ਰੱਬ ਜੀ ਅਤੇ ਕਵੀਸ਼ਰ ਅਵਤਾਰ ਸਿੰਘ ਦੂਲ੍ਹੋਵਾਲ ਨੇ ਸੰਗਤਾਂ ਨੂੰ ਗੁਰੂ ਜਸ ਸਰਵਣ ਕਰਵਾਇਆ।
ਮਿਤੀ 9 ਮਈ ਦਿਨ ਬੁੱਧਵਾਰ ਨੂੰ 7-11 ਵਜੇ ਤੱਕ ਰਾਤ ਦਾ ਕੀਰਤਨ ਦਰਬਾਰ ਸਜਾਇਆ ਗਿਆ। ਜਿਸ ਵਿੱਚ ਸਿੰਘ ਸਾਹਿਬ ਗਿਆਨੀ ਇਕਬਾਲ ਸਿੰਘ ਜੀ ਤਖਤ ਸ੍ਰੀ ਹਰਮੰਦਰ ਸਾਹਿਬ ਪਟਨਾ ਸਾਹਿਬ ਵਾਲੇ, ਭਾਈ ਰਾਏ ਸਿੰਘ ਜੀ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲੇ, ਭਾਈ ਹਰਜੀਤ ਸਿੰਘ ਪ੍ਰਚਾਰਕ, ਧਰਮ ਪ੍ਰਚਾਰ ਕਮੇਟੀ ਸੁਲਤਾਨਪੁਰ ਲੋਧੀ ਵਾਲੇ, ਭਾਈ ਜਤਿੰਦਰ ਸਿੰਘ ਜੀ ਹਜ਼ੂਰੀ ਰਾਗੀ ਸ੍ਰੀ ਦਮਦਮਾ ਸਾਹਿਬ ਠੱਟਾ ਵਾਲਿਆਂ ਨੇ ਗੁਰੂ ਜਸ ਸਰਵਣ ਕਰਵਾਇਆ।
ਮਿਤੀ 10 ਮਈ ਦਿਨ ਵੀਰਵਾਰ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬਾਨ ਦੀ ਲੜੀ ਦੇ ਭੋਗ ਪਾਏ ਗਏ। ਉਪਰੰਤ ਸੁੰਦਰ ਦੀਵਾਨ ਸਜਾਇਆ ਗਿਆ। ਜਿਸ ਵਿੱਚ ਸੰਤ ਬਾਬਾ ਸਰਬਜੋਤ ਸਿੰਘ ਜੀ ਊਨਾ ਸਾਹਿਬ ਵਾਲੇ, ਬਾਬਾ ਬਲਿਹਾਰ ਸਿੰਘ ਜੀ ਨਬੀਆਬਾਦ ਵਾਲੇ, ਭਾਈ ਸਤਨਾਮ ਸਿਘ ਅਰਸ਼ੀ ਦਾ ਢਾਡੀ ਜਥਾ, ਭਾਈ ਜਰਨੈਲ ਸਿੰਘ ਤੂਫਾਨ ਦੇ ਢਾਡੀ ਜਥੇ ਨੇ ਗੁਰੂ ਜਸ ਸਰਵਣ ਕਰਵਾਇਆ। ਇਸ ਮੌਕੇ ਅੰਮ੍ਰਿਤ ਸੰਚਾਰ ਵੀ ਕਰਵਾਇਆ ਗਿਆ। ਕਕਾਰ ਗੁਰਦੁਆਰਾ ਸਾਹਿਬ ਵੱਲੋਂ ਦਿੱਤੇ ਗਏ।
ਸ਼ਹੀਦੀ ਦਿਹਾੜੇ ਤੇ ਸੰਤ ਬਾਬਾ ਸਰਬਜੋਤ ਸਿੰਘ ਬੇਦੀ ਊਨੇ ਵਾਲੇ, ਸੰਤ ਬਾਬਾ ਦਇਆ ਸਿੰਘ ਟਾਹਲੀ ਸਾਹਿਬ ਵਾਲੇ, ਸੰਤ ਬਾਬਾ ਲੀਡਰ ਸਿੰਘ ਸੈਫਲਾਬਾਦ ਵਾਲੇ, ਸੰਤ ਬਾਬਾ ਗੁਰਰਾਜਪਾਲ ਸਿੰਘ ਅੰਮ੍ਰਿਤਸਰ ਵਾਲੇ, ਸੰਤ ਬਾਬਾ ਅਮਰੀਕ ਸਿੰਘ ਖੁਖਰੈਣ ਵਾਲੇ, ਸੰਤ ਬਾਬਾ ਸੇਵਾ ਸਿੰਘ ਖਡੂਰ ਸਾਹਿਬ ਵਾਲੇ, ਸੰਤ ਬਾਬਾ ਜਗਤਾਰ ਸਿੰਘ ਗੁਰਦੁਆਰਾ ਅੰਤਰਯਾਮਤਾ ਸਾਹਿਬ ਵਾਲੇ, ਸੰਤ ਬਾਬਾ ਨਿਰਮਲ ਦਾਸ ਬੂੜੇਵਾਲ ਵਾਲੇ, ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਵਾਲੇ, ਸੰਤ ਬਾਬਾ ਆਤਮਾ ਨੰਦ ਬਿਧੀਪੁਰ ਵਾਲੇ, ਸੇਵਾਦਾਰ ਬਾਬਾ ਜੱਗਾ ਸਿੰਘ, ਸੰਤ ਬਾਬਾ ਅਵਤਾਰ ਸਿੰਘ ਬਿਧੀਚੰਦੀਏ ਸੁਰ ਸਿੰਘ ਵਾਲੇ, ਸੰਤ ਬਾਬਾ ਗੁਰਨਾਮ ਸਿੰਘ ਗੋਇੰਦਵਾਲ ਵਾਲੇ, ਬਾਬਾ ਘੋਲਾ ਸਿੰਘ ਸੋਹਾਵਾ ਸਾਹਿਬ ਸਰਹਾਲੀ ਵਾਲੇ, ਬਾਬਾ ਹਰਦੀਪ ਸਿੰਘ ਲਾਲੀ ਅੰਮ੍ਰਿਤਸਰ ਵਾਲੇ, ਸੰਤ ਬਾਬਾ ਮੇਹਰ ਸਿੰਘ ਨਬੀਆ ਬਾਦ ਕਰਨਾਲ ਵਾਲੇ, ਬਾਬਾ ਬਲਵਿੰਦਰ ਸਿੰਘ ਨਾਨਕਸਰ ਜਲੰਧਰ ਵਾਲੇ, ਸੰਤ ਬਾਬਾ ਗੁਰਦਿਆਲ ਸਿੰਘ ਮਨਸੂਰ ਵਾਲੇ ਮਹਾਂਪੁਰਸ਼ ਵਿਸ਼ੇਸ ਤੌਰ ਤੇ ਪਹੁੰਚੇ।
ਸ਼ਹੀਦੀ ਸਮਾਗਮ ਦੌਰਾਨ ਸੰਤ ਬਾਬਾ ਗੁਰਚਰਨ ਸਿੰਘ ਜੀ ਕਾਰ ਸੇਵਾ ਵਾਲਿਆਂ ਵਲੋਂ ਵੱਖ-ਵੱਖ ਧਾਰਮਿਕ ਸ਼ਖ਼ਸੀਅਤਾਂ ਸੇਵਾਦਾਰਾਂ ਅਤੇ ਸੰਗਤਾਂ ਦਾ ਸਿਰੋਪਾਓ ਭੇਟ ਕਰਕੇ ਸਨਮਾਨ ਕੀਤਾ ਗਿਆ। ਸਕੂਟਰ ਸਾਈਕਲਾਂ ਦੀ ਪਾਰਕਿੰਗ ਦੀ ਸੇਵਾ ਸਰਕਾਰੀ ਹਾਈ ਸਕੂਲ ਠੱਟਾ ਨਵਾਂ ਅਤੇ ਸ.ਸ.ਸ.ਸਕੂਲ ਟਿੱਬਾ ਦੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਵੱਲੋਂ, ਜੋੜਿਆ ਦੀ ਸੇਵਾ ਗੁਰੂ ਨਾਨਕ ਸੇਵਾ ਸੁਸਾਇਟੀ ਸੁਲਤਾਨਪੁਰ ਲੋਧੀ ਅਤੇ ਮੋਠਾਂਵਾਲ ਵੱਲੋਂ, ਲੰਗਰ ਦੀ ਸੇਵਾ ਗੁਰੂ ਨਾਨਕ ਸੇਵਕ ਜਥੇ ਵੱਲੋਂ, ਜਨਰੇਟਰ ਦੀ ਸੇਵਾ ਚੰਦੀ ਪਰਿਵਾਰ ਟੋਡਰਵਾਲ ਵੱਲੋਂ, ਸਟੇਜ ਸਜਾਉਣ ਦੀ ਸੇਵਾ ਸੰਤ ਕਰਤਾਰ ਸਿੰਘ ਯਾਦਗਾਰੀ ਕਲੱਬ ਠੱਟਾ ਪੁਰਾਣਾ ਵੱਲੋਂ, ਟੈਂਟ ਦੀ ਸੇਵਾ ਰਾਣਾ ਟੈਂਟ ਹਾਊਸ ਸੈਦਪੁਰ ਵੱਲੋਂ, ਸਾਊਂਡ ਦੀ ਸੇਵਾ ਕਰੀਰ ਸਾਊਂਡ ਠੱਟਾ ਨਵਾਂ ਵੱਲੋਂ, ਲਾਈਟ ਦੀ ਸੇਵਾ ਮਨਜੀਤ ਸਿੰਘ ਨਸੀਰਪੁਰ ਵੱਲੋਂ ਅਤੇ ਸਟੇਜ ਸੈਕਟਰੀ ਦੀ ਸੇਵਾ ਸਾਬਕਾ ਸਰਪੰਚ ਇੰਦਰਜੀਤ ਸਿੰਘ ਬਜਾਜ ਵੱਲੋਂ ਬਾਖੂਬੀ ਨਿਭਾਈ ਗਈ।
ਤਿੰਨ ਦਿਨਾ ਸਮਾਗਮ ਦੀਆ ਤਸਵੀਰਾਂ ਦੇਖਣ ਲਈ ਵੈਬਸਾਈਟ ਦੇ ਗੈਲਰੀ – ਤਸਵੀਰਾਂ – ਸਮਾਗਮ- ਮੇਲਾ ਸਤਾਈਆਂ ‘ਤੇ ਕਲਿੱਕ ਕਰੋ ਜਾਂ ਹੇਠਾਂ ਲਿੰਕ ‘ਤੇ ਕਲਿੱਕ ਕਰੋ:
https://wp.me/P3Q4l3-lx
ਕੈਪਟਨ ਸਰਕਾਰ ਨੇ ਪੰਜਾਬ ਦੀ ਆਰਥਿਕਤਾ ਨੂੰ ਮੁੜ ਲੀਹ ‘ਤੇ ਲਿਆਂਦਾ-ਸੁਖਜਿੰਦਰ ਸਿੰਘ ਰੰਧਾਵਾ
ਸ਼ਹੀਦ ਦੇਸ਼ ਤੇ ਕੌਮ ਦਾ ਸਰਮਾਇਆ ਹਨ | ਇਸ ਲਈ ਸਾਨੂੰ ਆਪਣੇ ਸ਼ਹੀਦਾਂ ਨੂੰ ਹਮੇਸ਼ਾ ਯਾਦ ਰੱਖਣਾ ਚਾਹੀਦਾ ਹੈ | ਇਹ ਪ੍ਰਗਟਾਵਾ ਸੁਖਜਿੰਦਰ ਸਿੰਘ ਰੰਧਾਵਾ ਜੇਲ੍ਹ ਤੇ ਸਹਿਕਾਰਤਾ ਮੰਤਰੀ ਪੰਜਾਬ ਨੇ ਅੱਜ ਪਿੰਡ ਠੱਟਾ ਵਿਚ ਬਾਬਾ ਬੀਰ ਸਿੰਘ ਨੌਰੰਗਾਬਾਦੀ ਦੇ ਸ਼ਹੀਦੀ ਦਿਹਾੜੇ ਸਬੰਧੀ ਹੋਏ ਸਤਾਈਏ ਦੇ ਮੇਲੇ ‘ਤੇ ਕਾਂਗਰਸ ਵਲੋਂ ਕਰਵਾਈ ਗਈ ਪ੍ਰਭਾਵਸ਼ਾਲੀ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਅਕਾਲੀ ਭਾਜਪਾ ਗੱਠਜੋੜ ਦੀ ਸਰਕਾਰ ਨੇ ਆਪਣੇ ਰਾਜ ਵਿਚ ਜਿੱਥੇ ਸਿੱਖੀ ਦਾ ਘਾਣ ਕੀਤਾ ਉੱਥੇ ਪੰਜਾਬ ਨੂੰ ਹਰ ਪੱਖ ਤੋਂ ਕੰਗਾਲ ਕਰ ਦਿੱਤਾ | ਪ੍ਰੰਤੂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਨੇ ਸੱਤਾ ਸੰਭਾਲਣ ਤੋਂ ਬਾਅਦ ਪੰਜਾਬ ਦੀ ਆਰਥਿਕਤਾ ਨੂੰ ਮੁੜ ਲੀਹ ‘ਤੇ ਲਿਆਂਦਾ ਹੈ | ਸੁਲਤਾਨਪੁਰ ਲੋਧੀ ਹਲਕੇ ਦੇ ਕਾਂਗਰਸ ਵਿਧਾਇਕ ਨਵਤੇਜ ਸਿੰਘ ਚੀਮਾ ਦੀ ਅਗਵਾਈ ਵਿਚ ਹੋਈ ਕਾਨਫ਼ਰੰਸ ਵਿਚ ਬੋਲਦਿਆਂ ਸਹਿਕਾਰਤਾ ਮੰਤਰੀ ਨੇ ਕਿਹਾ ਕਿ ਕਾਂਗਰਸ ਸਰਕਾਰ ਵਲੋਂ ਪੰਜਾਬ ਦੇ ਲੋਕਾਂ ਨਾਲ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਦਾ ਜੋ ਵਾਅਦਾ ਕੀਤਾ ਗਿਆ ਸੀ ਉਸਨੂੰ ਪੂਰਾ ਕੀਤਾ ਜਾ ਰਿਹਾ ਹੈ ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਕਰਜ਼ਾ ਮੁਆਫ਼ੀ ਸਬੰਧੀ ਬੇਬੁਨਿਆਦ ਪ੍ਰਚਾਰ ਕਰਕੇ ਰਾਜ ਦੇ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਸਰਕਾਰ ਗਰੀਬ ਕਿਸਾਨਾਂ ਦਾ ਕਰਜ਼ਾ ਮੁਆਫ਼ੀ ਕਰੇਗੀ ਤੇ ਧਨਾਢਾਂ ਕੋਲੋਂ ਸਖ਼ਤੀ ਨਾਲ ਕਰਜ਼ੇ ਦੀ ਵਸੂਲੀ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਪੰਜਾਬ ਨੂੰ ਮੁੜ ਖ਼ੁਸ਼ਹਾਲ ਸੂਬਾ ਬਣਾਉਣਾ ਕੈਪਟਨ ਸਰਕਾਰ ਦਾ ਮੰਤਵ ਹੈ | ਇਸ ਟੀਚੇ ਨੂੰ ਬਹੁਤ ਜਲਦੀ ਹਾਸਲ ਕਰ ਲਿਆ ਜਾਵੇਗਾ | ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਰਾਜ ਦੇ ਲੋਕਾਂ ਨੂੰ ਸਾਫ਼ ਸੁਥਰਾ ਪ੍ਰਸ਼ਾਸਨ ਦੇਣ ਤੇ ਨਸ਼ਿਆਂ ਦੇ ਖ਼ਾਤਮੇ ਦਾ ਵਾਅਦਾ ਕੀਤਾ ਸੀ ਜਿਸ ਨੂੰ ਪੂਰਾ ਕੀਤਾ ਜਾ ਰਿਹਾ ਹੈ | ਉਨ੍ਹਾਂ ਆਪਣੇ ਅਖ਼ਤਿਆਰੀ ਫੰਡ ਵਿਚੋਂ ਸੁਲਤਾਨਪੁਰ ਲੋਧੀ ਹਲਕੇ ਦੇ ਵਿਕਾਸ ਲਈ 10 ਲੱਖ ਰੁਪਏ ਦੇਣ ਦਾ ਐਲਾਨ ਕੀਤਾ | ਇਸ ਮੌਕੇ ਨਵਤੇਜ ਸਿੰਘ ਚੀਮਾ ਦੀ ਅਗਵਾਈ ਵਿਚ ਕਾਂਗਰਸ ਵਿਧਾਇਕ ਗੁਰਕੀਰਤ ਸਿੰਘ ਕੋਟਲੀ, ਕਾਂਗਰਸ ਵਿਧਾਇਕ ਵਰਿੰਦਰਜੀਤ ਸਿੰਘ ਪਾਹੜਾ, ਕਾਂਗਰਸ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਨੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਸਨਮਾਨਿਤ ਕੀਤਾ | ਇਸ ਤੋਂ ਪਹਿਲਾਂ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਕਾਂਗਰਸ ਵਿਧਾਇਕ ਨਵਤੇਜ ਸਿੰਘ ਚੀਮਾ ਨੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੇ ਕਾਂਗਰਸ ਵਿਧਾਇਕਾਂ ਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਤੇ ਇਲਾਕੇ ਦੇ ਕਾਂਗਰਸ ਆਗੂਆਂ ਤੇ ਵਰਕਰਾਂ ਦਾ ਕਾਨਫ਼ਰੰਸ ਵਿਚ ਸ਼ਿਰਕਤ ਕਰਨ ਲਈ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਕਾਂਗਰਸ ਨੇ ਚੋਣਾਂ ਤੋਂ ਪਹਿਲਾਂ ਰਾਜ ਦੇ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ ਉਹ ਪੂਰੇ ਕੀਤੇ ਜਾ ਰਹੇ ਹਨ | ਕਾਨਫ਼ਰੰਸ ਨੂੰ ਕਾਂਗਰਸ ਵਿਧਾਇਕ ਗੁਰਕੀਰਤ ਸਿੰਘ ਕੋਟਲੀ, ਹਰਪ੍ਰਤਾਪ ਸਿੰਘ ਅਜਨਾਲਾ, ਵਰਿੰਦਰਜੀਤ ਸਿੰਘ ਪਾਹੜਾ ਤੇ ਹੋਰ ਆਗੂਆਂ ਨੇ ਸੰਬੋਧਨ ਕੀਤਾ | ਉਨ੍ਹਾਂ ਬਾਬਾ ਬੀਰ ਸਿੰਘ ਨੌਰੰਗਾਬਾਦੀ ਨੂੰ ਸ਼ਰਧਾਂਜਲੀ ਭੇਟ ਕੀਤੀ | ਬੁਲਾਰਿਆਂ ਨੇ ਪਿਛਲੀ ਅਕਾਲੀ ਭਾਜਪਾ ਗੱਠਜੋੜ ਦੀ ਸਰਕਾਰ ਦੀਆਂ ਪੰਜਾਬ ਵਿਰੋਧੀ ਨੀਤੀਆਂ ਦਾ ਵਿਸਥਾਰਪੂਰਵਕ ਖ਼ੁਲਾਸਾ ਕੀਤਾ ਤੇ ਅਕਾਲੀ ਆਗੂਆਂ ‘ਤੇ ਪੰਜਾਬ ਦੀ ਜਵਾਨੀ ਤੇ ਸਿੱਖੀ ਨੂੰ ਬਰਬਾਦ ਕਰਨ ਦਾ ਦੋਸ਼ ਲਗਾਇਆ | ਇਸ ਮੌਕੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸੂਬਾਈ ਉਪ ਪ੍ਰਧਾਨ ਪ੍ਰੋ: ਚਰਨ ਸਿੰਘ, ਭਗਵੰਤ ਸਿੰਘ ਸੱਚਰ ਪ੍ਰਧਾਨ ਅੰਮਿ੍ਤਸਰ, ਸੁਖਵਿੰਦਰ ਸਿੰਘ ਲੁਧਿਆਣਾ, ਪਲਵਿੰਦਰ ਸਿੰਘ ਪੱਪਾ, ਰਾਜੂ ਧੀਰ, ਸੰਜੀਵ ਮਰਵਾਹਾ, ਸੁਨੀਤਾ ਧੀਰ, ਨਰਿੰਦਰ ਸਿੰਘ ਜੈਨਪੁਰ (ਸਾਰੇ ਸਕੱਤਰ ਪੰਜਾਬ ਪ੍ਰਦੇਸ਼ ਕਾਂਗਰਸ), ਵਿਨੋਦ ਗੁਪਤਾ ਪ੍ਰਧਾਨ ਨਗਰ ਕੌਾਸਲ, ਅਸ਼ੋਕ ਮੋਗਲਾ, ਚਰਨਕਮਲ, ਤੇਜਵੰਤ ਸਿੰਘ, ਜਤਿੰਦਰ ਰਾਜੂ (ਸਾਰੇ ਕੌਾਸਲਰ)., ਮੁਖ਼ਤਿਆਰ ਸਿੰਘ ਭਗਤਪੁਰ, ਮਾਸਟਰ ਲਖਵਿੰਦਰ ਸਿੰਘ, ਸੁਖਵਿੰਦਰ ਸਿੰਘ ਸੌਾਦ, ਲੱਕੀ ਨਈਅਰ ਸ਼ਹਿਰੀ ਪ੍ਰਧਾਨ, ਮੁਖ਼ਤਾਰ ਸਿੰਘ ਭਗਤਪੁਰ ਦਿਹਾਤੀ ਪ੍ਰਧਾਨ, ਵਿਵੇਕ ਪਸਰੀਚਾ, ਕੁਲਦੀਪ ਮਿੰਟੂ, ਪ੍ਰੋ. ਬਲਜੀਤ ਸਿੰਘ, ਇੰਦਰਜੀਤ ਸਿੰਘ ਲਿਫਟਰ, ਪ੍ਰੇਮ ਲਾਲ ਸਾਬਕਾ ਪੀ.ਓ. ਰੁਪਿੰਦਰਜੀਤ ਸੇਠੀ, ਸੁਖਵਿੰਦਰ ਮੰਤਰੀ, ਆਸਾ ਸਿੰਘ, ਕੁੰਦਨ ਸਿੰਘ, ਸੁਰਜੀਤ ਸਿੰਘ ਸੱਧੂਵਾਲ, ਦਰਸ਼ਨ ਸਿੰਘ ਠੱਟਾ, ਚਰਨਜੀਤ ਗਿੱਲ ਪ੍ਰਧਾਨ ਕਿ੍ਸਚੀਅਨ ਯੂਥ ਵਿੰਗ ਪੰਜਾਬ, ਰਵੀ ਤੇ ਬਲਜਿੰਦਰ ਦੋਵੇਂ ਪੀ.ਏ., ਬਲਵਿੰਦਰ ਸਿੰਘ ਮੋਮੀ, ਨਵੀਦ ਸਿੰਘ, ਰਵਿੰਦਰ ਰਵੀ, ਬਲਜਿੰਦਰ ਸਿੰਘ, ਅਮਰਜੀਤ ਸਿੰਘ ਟਿੱਕਾ, ਸੁਖਵਰਿੰਦਰ ਸਿੰਘ ਲਾਲੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ |