ਬਾਬਾ ਨਾਥ ਸਪੋਰਟਸ ਐਂਡ ਵੈੱਲਫੇਅਰ ਸੁਸਾਇਟੀ ਸੈਦਪੁਰ ਵਲੋਂ ਨਗਰ ਨਿਵਾਸੀਆਂ, ਐਨ.ਆਰ.ਆਈਜ਼ ਵੀਰਾਂ ਤੇ ਗ੍ਰਾਮ ਪੰਚਾਇਤ ਸੈਦਪੁਰ ਦੇ ਸਹਿਯੋਗ ਨਾਲ ਸੰਤ ਬਾਬਾ ਬੀਰ ਸਿੰਘ, ਸੰਤ ਕਰਤਾਰ ਸਿੰਘ ਅਤੇ ਬਾਬਾ ਨਾਥ ਜੀ ਦੀ ਯਾਦ ਨੂੰ ਸਮਰਪਿਤ ਇਕ ਰੋਜ਼ਾ ਜੋੜ ਮੇਲਾ ਅਤੇ ਇੱਕ ਰੋਜ਼ਾ ਕਬੱਡੀ ਕੱਪ ਪਹਿਲੀ ਅਪ੍ਰੈਲ ਨੂੰ ਕਰਵਾਇਆ ਜਾ ਰਿਹਾ ਹੈ ਜਿਸ ਦਾ ਉਦਘਾਟਨ ਸੰਤ ਬਾਬਾ ਗੁਰਚਰਨ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੈਦਪੁਰ ਦੀਆਂ ਗਰਾਉਂਡ ਵਿਚ ਕਰਨਗੇ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਸਾਇਟੀ ਦੇ ਸੀਨੀਅਰ ਮੈਂਬਰ ਨਰਿੰਦਰਜੀਤ ਸਿੰਘ ਚੰਦੀ ਨੇ ਦੱਸਿਆ ਕਿ ਜੇਤੂ ਟੀਮਾਂ ਨੂੰ ਇਨਾਮ ਨਵਤੇਜ ਸਿੰਘ ਚੀਮਾ ਵਿਧਾਇਕ ਸੁਲਤਾਨਪੁਰ ਲੋਧੀ ਤਕਸੀਮ ਕਰਨਗੇ। ਇਸ ਸਬੰਧੀ ਵਿਸ਼ੇਸ਼ ਤੌਰ ਤੇ ਜਾਣਕਾਰੀ ਦਿੰਦਿਆਂ ਲਾਲ ਸਿੰਘ ਸੈਦਪੁਰ ਅਤੇ ਕਲੱਬ ਦੇ ਸੀਨੀਅਰ ਮੈਂਬਰ ਕੁਲਬੀਰ ਸਿੰਘ ਅਡਵੋਕੇਟ, ਬਲਵਿੰਦਰ ਸਿੰਘ, ਸੁਖਦੇਵ ਸਿੰਘ, ਨਰਿੰਦਰਜੀਤ ਸਿੰਘ ਚੰਦੀ, ਸੰਤੋਖ ਸਿੰਘ ਤੇ ਸੁਰਜੀਤ ਸਿੰਘ ਪੀ.ਟੀ.ਆਈ ਨੇ ਦੱਸਿਆ ਕਿ ਕਬੱਡੀ ਕੱਪ ਵਿੱਚ ਸੱਦੀਆਂ 8 ਟੀਮਾਂ ਭਾਗ ਲੈਣਗੀਆਂ। ਸਰਬੋਤਮ ਧਾਵੀ ਤੇ ਜਾਫੀ ਨੂੰ 32 ਇੰਚ ਐਲ. ਈ. ਡੀ. ਦਿੱਤੀਆਂ ਜਾਣਗੀਆਂ। 72 ਕਿੱਲੋ ਵਰਗ ਭਾਰ ਦੇ ਮੈਚ ਵੀ ਕਰਵਾਏ ਜਾ ਰਹੇ ਹਨ।