Breaking News
Home / ਹੁਕਮਨਾਮਾ ਸਾਹਿਬ / Today’s Hukamnama from Gurdwara Baba Darbara Singh Ji Tibba

Today’s Hukamnama from Gurdwara Baba Darbara Singh Ji Tibba

ਮੰਗਲਵਾਰ 26 ਜੂਨ 2018 (12 ਹਾੜ ਸੰਮਤ 550 ਨਾਨਕਸ਼ਾਹੀ)

ਪਹਿਲ ਪੁਰੀਏ ਪੁੰਡਰਕ ਵਨਾ ॥ ਤਾ ਚੇ ਹੰਸਾ ਸਗਲੇ ਜਨਾਂ ॥ ਕ੍ਰਿਸ੍ਨਾ ਤੇ ਜਾਨਊ ਹਰਿ ਹਰਿ ਨਾਚੰਤੀ ਨਾਚਨਾ ॥੧॥ ਪਹਿਲ ਪੁਰਸਾਬਿਰਾ ॥ ਅਥੋਨ ਪੁਰਸਾਦਮਰਾ ॥ ਅਸਗਾ ਅਸ ਉਸਗਾ ॥ ਹਰਿ ਕਾ ਬਾਗਰਾ ਨਾਚੈ ਪਿੰਧੀ ਮਹਿ ਸਾਗਰਾ ॥੧॥ ਰਹਾਉ ॥ ਨਾਚੰਤੀ ਗੋਪੀ ਜੰਨਾ ॥ ਨਈਆ ਤੇ ਬੈਰੇ ਕੰਨਾ ॥ ਤਰਕੁ ਨ ਚਾ ॥ ਭ੍ਰਮੀਆ ਚਾ ॥ ਕੇਸਵਾ ਬਚਉਨੀ ਅਈਏ ਮਈਏ ਏਕ ਆਨ ਜੀਉ ॥੨॥ ਪਿੰਧੀ ਉਭਕਲੇ ਸੰਸਾਰਾ ॥ ਭ੍ਰਮਿ ਭ੍ਰਮਿ ਆਏ ਤੁਮ ਚੇ ਦੁਆਰਾ ॥ ਤੂ ਕੁਨੁ ਰੇ ॥ ਮੈ ਜੀ ॥ ਨਾਮਾ ॥ ਹੋ ਜੀ ॥ ਆਲਾ ਤੇ ਨਿਵਾਰਣਾ ਜਮ ਕਾਰਣਾ ॥੩॥੪॥ {ਅੰਗ 693}

ਪਦਅਰਥ: ਪਹਿਲ ਪੁਰੀਏ = ਪਹਿਲਾਂ ਪਹਿਲ। {ਪੁਰਾ (पुरा) ਸੰਸਕ੍ਰਿਤ ਪਦ ਹੈ, ਇਸ ਦਾ ਅਰਥ ਹੈ ‘ਪਹਿਲਾਂ‘}। ਪੁੰਡਰਕ ਵਨਾ = ਪੁੰਡਰਕਾਂ ਦਾ ਬਨ, ਕੌਲ ਫੁੱਲਾਂ ਦਾ ਖੇਤ। ਪੁੰਡਰਕ = {पुंडरीकਚਿੱਟਾ ਕੌਲ ਫੁੱਲ। ਤਾ ਚੇ = ਉਸ (ਪੁੰਡਰਕ ਵਨ) ਦੇ, ਉਸ (ਕੌਲ ਫੁੱਲਾਂ ਦੇ ਖੇਤ) ਦੇ। ਸਗਲੇ ਜਨਾਂ = ਸਾਰੇ ਜੀਅ ਜੰਤ। ਕ੍ਰਿਸ੍ਨਾ = ਮਾਇਆ। ਤੇ = ਤੋਂ। ਜਾਨਊ = ਜਾਣੋ, ਸਮਝੋ। ਹਰਿ ਕ੍ਰਿਸ੍ਨਾ = ਪ੍ਰਭੂ ਦੀ ਮਾਇਆ। ਹਰਿ ਨਾਚਨਾ = ਪ੍ਰਭੂ ਦੀ ਨਾਚ ਕਰਨ ਵਾਲੀ (ਸ੍ਰਿਸ਼ਟੀ। ਨਾਚੰਤੀ = ਨੱਚ ਰਹੀ ਹੈ।੧।

ਪੁਰਸਾਬਿਰਾ = ਪੁਰਸ = ਆਬਿਰਾ। ਪੁਰਸ = ਪਰਮਾਤਮਾ। ਆਬਿਰਾ = ਪਰਗਟ (ਹੋਇਆ। ਆਬਿਰ ਭੂ = {आविर भु ਪਰਗਟ ਹੋਣਾ। ਅਥੋਨ = ਉਸ ਤੋਂ ਪਿਛੋਂ, ਫਿਰ। ਪੁਰਸਾਦਮਰਾ = ਪੁਰਸ਼ਾਤ = ਅਮਰਾ {पुरूषात्अमराਪੁਰਸ਼ ਤੋਂ ਮਾਇਆ। ਅਮਰਾ = ਮਾਇਆ, ਕੁਦਰਤ। ਅਸ ਗਾ = ਇਸ ਦਾ। ਅਸ = ਅਤੇ। ਉਸ ਗਾ = ਉਸ ਦਾ। ਬਾਗਰਾ = ਸੋਹਣਾ ਜਿਹਾ ਬਾਗ਼। ਪਿੰਧੀ = ਟਿੰਡਾਂ। ਸਾਗਰਾ = ਸਮੁੰਦਰ, ਪਾਣੀ।੧।ਰਹਾਉ।

ਗੋਪੀ ਜੰਨਾ = ਇਸਤ੍ਰੀਆਂ ਅਤੇ ਮਰਦ। ਨਈਆ = ਨਾਇਕ, ਪਰਮਾਤਮਾ। ਤੇ = ਤੋਂ। ਬੈਰੇ = ਵੱਖਰੇ। ਕੰਨਾ = ਕੋਈ ਨਹੀਂ। ਕੇਸਵਾ ਬਚਉਨੀ = ਕੇਸ਼ਵ ਦੇ ਬਚਨ ਹੀ। ਅਈਏ ਮਈਏ = ਇਸਤ੍ਰੀ ਮਰਦ ਵਿਚ। ਅਈਆ = {अर्याਇਸਤ੍ਰੀ। ਮਈਆ {मर्यਮਨੁੱਖ। ਏਕ ਆਨ = {एकायन = ਇਕ ਅਯਨ। ਅਯਨ = ਰਸਤਾਇੱਕੋ ਰਾਹੇ, ਇੱਕ = ਰਸ।੨।

ਉਭਕਲੇ = ਡੁਬਕੀਆਂ। ਸੰਸਾਰਾ = ਸੰਸਾਰ (ਸਮੁੰਦਰ) ਵਿਚ। ਭ੍ਰਮਿ ਭ੍ਰਮਿ = ਭਟਕ ਭਟਕ ਕੇ। ਤੁਮ ਚੇ = ਤੇਰੇ। ਚੇ = ਦੇ। ਰੇ = ਹੇ ਭਾਈ! ਕੁਨੁ = ਕੌਣਜੀ = ਹੇ (ਪ੍ਰਭੂ) ਜੀ! ਆਲਾ = ਆਲਯ, ਘਰ, ਜਗਤ ਦਾ ਜੰਜਾਲ। ਤੇ = ਤੋਂ। ਨਿਵਾਰਣਾ = ਬਚਾ ਲੈ। ਜਮ ਕਾਰਣਾ = ਜਮਾਂ (ਦੇ ਡਰ) ਦਾ ਕਾਰਨ।

ਨੋਟ: ਲਫ਼ਜ਼ ‘ਆਲਾ‘ ਦਾ ਅਰਥ ਕਈ ਸੱਜਣ ‘ਆਇਆ‘ ਕਰਦੇ ਹਨ। ਇਸ ਲਫ਼ਜ਼ ‘ਆਲਾ‘ ਨੂੰ ਉਹ ਧਾਤੂ ‘ਆ‘ ਦਾ ‘ਭੂਤਕਾਲ‘ ਮੰਨਦੇ ਹਨ। ਮਰਾਠੀ ਬੋਲੀ ਵਿਚ ਕਿਸੇ ਧਾਤੂ ਤੋਂ ‘ਭੂਤਕਾਲ‘ ਬਣਾਣ ਲਈ ਪਿਛੇਤਰ ‘ਲਾ‘ ਵਰਤੀਦਾ ਹੈ। ਪਰ ਧਾਤੂ ‘ਆ‘ ਤੋਂ ਮਰਾਠੀ ਵਿਚ ‘ਆਲਾ‘ ਭੂਤਕਾਲ ਨਹੀਂ ਬਣਦਾ, ‘‘ ਅਤੇ ‘ਲਾ‘ ਦੇ ਵਿਚਕਾਰ ‘ਇ‘ ਭੀ ਵਰਤੀ ਜਾਂਦੀ ਹੈ। ‘ਆ‘ ਤੋਂ ਭੂਤਕਾਲ ‘ਆਇਲਾ‘ ਹੈਜਿਵੇਂ:

ਗਰੁੜ ਚੜੇ ਗੋਬਿੰਦੁ ਆਇਲਾ” {ਨਾਮਦੇਵ ਜੀ}

ਲਫ਼ਜ਼ ‘ਤੇ‘ ਦਾ ਉਹ ਸੱਜਣ ‘ਅਤੇ‘ ਅਰਥ ਕਰਦੇ ਹਨ। ਇਹ ਭੀ ਗ਼ਲਤ ਹੈ। ‘ਤੇ‘ ਦਾ ਅਰਥ ਹੈ ‘ਤੋਂ। ‘ਅਤੇ‘ ਵਾਸਤੇ ਪੁਰਾਣੀ ਪੰਜਾਬੀ ਵਿਚ ਲਫ਼ਜ਼ ‘ਤੈ‘ ਹੈ।੩।

ਅਰਥ: ਪਹਿਲਾਂ ਪੁਰਸ਼ (ਅਕਾਲ ਪੁਰਖ) ਪਰਗਟ ਹੋਇਆ {“ਆਪੀਨ੍ਹ੍ਹੈ ਆਪੁ ਸਾਜਿਓ, ਆਪੀਨ੍ਹ੍ਹੈ ਰਚਿਓ ਨਾਉ“}। ਫਿਰ ਅਕਾਲ ਪੁਰਖ ਤੋਂ ਮਾਇਆ (ਬਣੀ) (“ਦੁਯੀ ਕੁਦਰਤਿ ਸਾਜੀਐ“) । ਇਸ ਮਾਇਆ ਦਾ ਅਤੇ ਉਸ ਅਕਾਲ ਪੁਰਖ ਦਾ (ਮੇਲ ਹੋਇਆ) (“ਕਰਿ ਆਸਣੁ ਡਿਠੋ ਚਾਉ“) । (ਇਸ ਤਰ੍ਹਾਂ ਇਹ ਸੰਸਾਰਪਰਮਾਤਮਾ ਦਾ ਇਕ ਸੋਹਣਾ ਜਿਹਾ ਬਾਗ਼ (ਬਣ ਗਿਆ ਹੈ, ਜੋ) ਇਉਂ ਨੱਚ ਰਿਹਾ ਹੈ ਜਿਵੇਂ (ਖੂਹ ਦੀਆਂ) ਟਿੰਡਾਂ ਵਿਚ ਪਾਣੀ ਨੱਚਦਾ ਹੈ (ਭਾਵ, ਸੰਸਾਰ ਦੇ ਜੀਵ ਮਾਇਆ ਵਿਚ ਮੋਹਿਤ ਹੋ ਕੇ ਦੌੜ-ਭੱਜ ਕਰ ਰਹੇ ਹਨ, ਮਾਇਆ ਦੇ ਹੱਥਾਂ ਉੱਤੇ ਨੱਚ ਰਹੇ ਹਨ੧।ਰਹਾਉ।

ਪਹਿਲਾਂ ਪਹਿਲ (ਜੋ ਜਗਤ ਬਣਿਆ ਹੈ ਉਹ, ਮਾਨੋ) ਕੌਲ ਫੁੱਲਾਂ ਦਾ ਖੇਤ ਹੈਸਾਰੇ ਜੀਅ ਜੰਤ ਉਸ (ਕੌਲ ਫੁੱਲਾਂ ਦੇ ਖੇਤਦੇ ਹੰਸ ਹਨ। ਪਰਮਾਤਮਾ ਦੀ ਇਹ ਰਚਨਾ ਨਾਚ ਕਰ ਰਹੀ ਹੈ। ਇਹ ਪ੍ਰਭੂ ਦੀ ਮਾਇਆ (ਦੀ ਪ੍ਰੇਰਨਾ) ਤੋਂ ਸਮਝੋ।੧।

ਇਸਤ੍ਰੀਆਂ ਮਰਦ ਸਭ ਨੱਚ ਰਹੇ ਹਨ, (ਪਰ ਇਹਨਾਂ ਸਭਨਾਂ ਵਿਚ) ਪਰਮਾਤਮਾ ਤੋਂ ਬਿਨਾ ਕੋਈ ਹੋਰ ਨਹੀਂ ਹੈ। (ਹੇ ਭਾਈ! ਇਸ ਵਿਚ) ਸ਼ੱਕ ਨਾ ਕਰ, (ਇਸ ਸੰਬੰਧੀਭਰਮ ਦੂਰ ਕਰ ਦੇਹ। ਹਰੇਕ ਇਸਤ੍ਰੀ-ਮਰਦ ਵਿਚ ਪਰਮਾਤਮਾ ਦੇ ਬਚਨ ਹੀ ਇੱਕ-ਰਸ ਹੋ ਰਹੇ ਹਨ (ਭਾਵ, ਹਰੇਕ ਜੀਵ ਵਿਚ ਪਰਮਾਤਮਾ ਆਪ ਹੀ ਬੋਲ ਰਿਹਾ ਹੈ੨।

(ਹੇ ਭਾਈ! ਜੀਵ-) ਟਿੰਡਾਂ ਸੰਸਾਰ-ਸਮੁੰਦਰ ਵਿਚ ਡੁਬਕੀਆਂ ਲੈ ਰਹੀਆਂ ਹਨ। ਹੇ ਪ੍ਰਭੂ! ਭਟਕ ਭਟਕ ਕੇ ਮੈਂ ਤੇਰੇ ਦਰ ਤੇ ਆ ਡਿੱਗਾ ਹਾਂ। ਹੇ (ਪ੍ਰਭੂ) ਜੀ! ਜੇ ਤੂੰ ਮੈਨੂੰ ਪੁੱਛੇਂ-) ਤੂੰ ਕੌਣ ਹੈਂ? (ਤਾਂ) ਹੇ ਜੀ! ਮੈਂ ਨਾਮਾ ਹਾਂ। ਮੈਨੂੰ ਜਗਤ ਦੇ ਜੰਜਾਲ ਤੋਂਜੋ ਕਿ ਜਮਾਂ (ਦੇ ਡਰ) ਦਾ ਕਾਰਨ ਹੈ, ਬਚਾ ਲੈ।੩, ੪।

ਸ਼ਬਦ ਦਾ ਭਾਵ: ਮਾਇਆ ਦਾ ਪ੍ਰਭਾਵ ਅਤੇ ਇਸ ਦਾ ਇਲਾਜ।

ਇਹ ਸਾਰੀ ਮਾਇਕ ਰਚਨਾ ਪ੍ਰਭੂ ਤੋਂ ਹੀ ਹੋਈ ਹੈ, ਪ੍ਰਭੂ ਸਭ ਵਿਚ ਵਿਆਪਕ ਹੈ। ਪਰ ਜੀਵ ਪ੍ਰਭੂ ਨੂੰ ਵਿਸਾਰ ਕੇ ਮਾਇਆ ਦੇ ਹੱਥ ਉੱਤੇ ਨੱਚ ਰਹੇ ਹਨ। ਪ੍ਰਭੂ ਦੀ ਸ਼ਰਨ ਪਿਆਂ ਹੀ ਇਸ ਤੋਂ ਬਚੀਦਾ ਹੈ।

About admin_th

Check Also

Today’s Hukamnama 15.11.2019: Ber Sahib, Baoli Sahib, Damdama Sahib, Baba Darbara Singh, State Gurdwara Sahib

Today’s Hukamnama from Gurdwara Sri Ber Sahib Sultanpur Lodhi ਸੋਰਠਿ ਮਹਲਾ ੫ ਘਰੁ ੨ ਅਸਟਪਦੀਆ    ੴ …

error: Content is protected !!